ਲੁਧਿਆਣਾ ‘ਚ ਮੀਂਹ ਕਾਰਨ ਧਸੀ ਸੜਕ; ਨੇੜਲੀਆਂ ਇਮਾਰਤਾਂ ਨੂੰ ਪੈਦਾ ਹੋਇਆ ਖ਼ਤਰਾ!
ਲੁਧਿਆਣਾ, 6 ਅਗਸਤ 2026 (ਵਿਸ਼ਵ ਵਾਰਤਾ): ਪੰਜਾਬ ‘ਚ ਲੁਧਿਆਣਾ, ਜਲੰਧਰ, ਮੋਹਾਲੀ ਵਿੱਚ ਅੱਜ ਤੇਜ਼ ਬਾਰਿਸ਼ ਹੋਈ। ਇਸ ਮੀਂਹ ਨਾਲ ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਓਥੇ ਹੀ ਕੁਝ ਥਾਂਵਾਂ ਤ ਅਜਿਹੀਆਂ ਘਟਨਾਵਾਂ ਵਾਪਰਿਆ ਜਿਸ ਨਾਲ ਲੋਕਾਂ ਦੀ ਪ੍ਰੇਸ਼ਾਨੀ ਵੱਧ ਗਈ
ਜਾਣਕਾਰੀ ਅਨੁਸਾਰ ਲੁਧਿਆਣਾ ਦੇ ਰਿਸ਼ੀ ਨਗਰ ਵਿੱਚ ਸੜਕ ਦਾ 30 ਫੁੱਟ ਲੰਬਾ ਹਿੱਸਾ ਧੱਸ ਗਿਆ, ਜਿਸ ਨਾਲ ਲਗਭਗ 20 ਫੁੱਟ ਡੂੰਘਾ ਖੱਡਾ ਬਣ ਗਿਆ। ਇਸ ਨਾਲ ਆਸ-ਪਾਸ ਦੀਆਂ ਇਮਾਰਤਾਂ ਨੂੰ ਖਤਰਾ ਪੈਦਾ ਹੋ ਗਿਆ ਹੈ।
ਇਸ ਤੋਂ ਇਲਾਵਾ ਪਟਿਆਲਾ ਦੇ ਮਾਡਲ ਟਾਊਨ ਵਿੱਚ ਮੀਂਹ ਕਾਰਨ ਬੇਸਮੈਂਟ ਵਿੱਚ ਪਾਣੀ ਭਰਨ ਤੋਂ ਬਾਅਦ ਇਲੈਕਟ੍ਰਾਨਿਕ ਸਾਮਾਨ ਦੇ ਸ਼ੋਅਰੂਮ ਦੀ ਕੰਧ ਡਿੱਗ ਗਈ। ਰਾਹਤ ਦੀ ਗੱਲ ਇਹ ਰਹੀ ਕਿ ਹਾਦਸੇ ਸਮੇਂ ਸ਼ੋਅਰੂਮ ਦੇ ਅੰਦਰ ਕੋਈ ਨਹੀਂ ਸੀ ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਦੱਸ ਦਈਏ ਕਿ ਚੰਡੀਗੜ੍ਹ ਮੌਸਮ ਵਿਭਾਗ ਨੇ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਹਨਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐੱਸ.ਏ.ਐੱਸ. ਨਗਰ (ਮੋਹਾਲੀ) ਸ਼ਾਮਲ ਹਨ। ਉੱਥੇ ਹੀ, ਚੰਡੀਗੜ੍ਹ ਵਿੱਚ ਅੰਸ਼ਕ ਤੌਰ ‘ਤੇ ਛਾਂਵੇਂ ਬੱਦਲ ਰਹਿਣ ਦਾ ਅਨੁਮਾਨ ਹੈ। ਦਿਨ ਵਿੱਚ ਇੱਕ-ਦੋ ਥਾਵਾਂ ‘ਤੇ ਹਲਕਾ ਮੀਂਹ ਜਾਂ ਗਰਜ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























