Rajasthan: ਵਿਧਾਨ ਸਭਾ ਸਪੀਕਰ ਦੇਵਨਾਨੀ ਨੂੰ ਆਇਆ Heart Attack
- ਹਸਪਤਾਲ ਚ ਇਲਾਜ਼ ਜਾਰੀ
ਨਵੀ ਦਿੱਲੀ, 20 ਜਨਵਰੀ : ਰਾਜਸਥਾਨ (Rajasthan) ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਪਟਨਾ ਵਿੱਚ ਰਾਜਸਥਾਨ ਵਿਧਾਨ ਸਭਾ ਦੇ ਸਪੀਕਰ ਵਾਸੂਦੇਵ ਦੇਵਨਾਨੀ ਨੂੰ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ ਹੈ। ਦੇਵਨਾਨੀ ਦੋ-ਰੋਜ਼ਾ ਆਲ ਇੰਡੀਆ ਪ੍ਰੀਜ਼ਾਈਡਿੰਗ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਪਟਨਾ ਵਿੱਚ ਸਨ, ਇਸ ਦੌਰਾਨ ਅਚਾਨਕ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਉਨ੍ਹਾਂ ਦੀ ਐਂਜੀਓਗ੍ਰਾਫੀ ਕੀਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਨ ਸਭਾ ਦੇ ਸਪੀਕਰ ਵਾਸੁਦੇਵ ਦੇਵਨਾਨੀ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਤੁਰੰਤ ਪਟਨਾ ਦੇ ਇੰਦਰਾ ਗਾਂਧੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਆਈਜੀਆਈਐਮਐਸ) ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਸੂਬਾ ਸਰਕਾਰ ਵੀ ਚੌਕਸ ਹੋ ਗਈ। ਵਿਸ਼ੇਸ਼ ਜਹਾਜ਼ ਰਾਹੀਂ ਡਾਕਟਰਾਂ ਦੀ ਟੀਮ ਪਟਨਾ ਭੇਜੀ ਜਾ ਰਹੀ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/