Rajoana mercy plea : ਰਾਜੋਆਣਾ ਮਾਮਲੇ ’ਤੇ ਹੁਣ 18 ਮਾਰਚ ਨੂੰ ਹੋਵੇਗੀ ਸੁਣਵਾਈ
ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਇਹ ਆਦੇਸ਼
ਚੰਡੀਗੜ੍ਹ, 20 ਜਨਵਰੀ(ਵਿਸ਼ਵ ਵਾਰਤਾ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿੱਚ ਅਹਿਮ ਸੁਣਵਾਈ ਹੋਈ।
ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ 18 ਮਾਰਚ ਤੱਕ ਫੈਸਲਾ ਲੈਣ ਦੇ ਆਦੇਸ਼ ਜਾਰੀ ਕੀਤੇ ਹਨ। ਕੇਂਦਰ ਦੀ ਬੇਨਤੀ ’ਤੇ ਸੁਪਰੀਮ ਕੋਰਟ ਨੇ ਮੌਤ ਦੀ ਸਜ਼ਾ ਪ੍ਰਾਪਤ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਜਵਾਬ ਦਾਇਰ ਕਰਨ ਲਈ ਕੇਂਦਰ ਸਰਕਾਰ ਨੂੰ ਹੋਰ ਸਮਾਂ ਦਿੱਤਾ ਹੈ। ਸੁਪਰੀਮ ਕੋਰਟ ਨੇ ਕੇਂਦਰ ਨੂੰ ਹਲਫ਼ਨਾਮਾ ਦਾਇਰ ਕਰਨ ਦਾ ਆਖ਼ਰੀ ਮੌਕਾ ਦਿੱਤਾ ਹੈ ਅਤੇ ਮਾਮਲੇ ਦੀ ਸੁਣਵਾਈ 18 ਮਾਰਚ ਨੂੰ ਤੈਅ ਕੀਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਕੋਈ ਫ਼ੈਸਲਾ ਨਹੀਂ ਲਿਆ ਤਾਂ ਅਦਾਲਤ ਖੁਦ 18 ਮਾਰਚ ਨੂੰ ਇਸ ਪਟੀਸ਼ਨ ਦੀ ਮੈਰਿਟ ‘ਤੇ ਸੁਣਵਾਈ ਕਰੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/