Rajveer Jawanda ਦੀ ਸਿਹਤ ‘ਤੇ ਵੱਡਾ ਅਪਡੇਟ; ਹਸਪਤਾਲ ਵੱਲੋਂ ਮੈਡੀਕਲ ਬੁਲੇਟਿਨ ਜਾਰੀ
– ਜਾਣੋ ਤੀਜੇ ਦਿਨ ਕਿਵੇਂ ਹੈ ਸਿਹਤ
ਚੰਡੀਗੜ੍ਹ, 29 ਸਤੰਬਰ 2025 (ਵਿਸ਼ਵ ਵਾਰਤਾ) – ਬੀਤੇ ਦਿਨ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਅਜੇ ਵੀ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖ਼ਲ ਹਨ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਰਾਜਵੀਰ ਦੀ ਸਿਹਤ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਰਾਜਵੀਰ ਜਵੰਦਾ ਨੂੰ ਲੈ ਕੇ ਫੋਰਟਿਸ ਹਸਪਤਾਲ, ਮੋਹਾਲੀ ਤੋਂ ਬਿਆਨ ਸਾਹਮਣੇ ਆਇਆ ਹੈ।
ਹਸਪਤਾਲ ਵੱਲੋਂ ਜਾਰੀ ਮੈਡੀਕਲ ਬੁਲੇਟਿਨ ਅਨੁਸਾਰ ਰਾਜਵੀਰ ਜਵੰਦਾ ਅਜੇ ਵੀ ਵੈਂਟੀਲੇਟਰ ਸਪੋਰਟ ’ਤੇ ਹਨ। ਹਸਪਤਾਲ ਵੱਲੋਂ ਦੱਸਿਆ ਗਿਆ ਹੈ ਕਿ ਰਾਜਵੀਰ ਦੀ ਸਿਹਤ ਦਾ ਪੂਰਾ ਧਿਆਨ ਲਗਾਤਾਰ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦੀ ਦੇਖਭਾਲ ਫੋਰਟਿਸ ਹਸਪਤਾਲ, ਮੋਹਾਲੀ ਦੇ ਮਾਹਿਰਾਂ ਦੀ ਇੱਕ ਟੀਮ ਦੁਆਰਾ ਕੀਤੀ ਜਾ ਰਹੀ ਹੈ, ਜਿਸ ਵਿੱਚ ਨਿਊਰੋਸਰਜਰੀ ਅਤੇ ਕ੍ਰਿਟੀਕਲ ਕੇਅਰ ਡਾਕਟਰ ਵੀ ਸ਼ਾਮਲ ਹਨ ਜੋ ਨਿਰੰਤਰ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਅਤੇ ਇਲਾਜ ਕਰ ਰਹੇ ਹਨ।
ਦੱਸ ਦਈਏ ਕਿ ਰਾਜਵੀਰ ਜਵੰਦਾ ਬੀਤੇ ਦਿਨੀਂ ਹਿਮਾਚਲ ਦੇ ਬੱਦੀ ਵਿੱਚ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਜਿਸ ਕਰਕੇ ਉਨ੍ਹਾਂ ਦੇ ਸਿਰ ਅਤੇ ਰੀੜ ਦੀ ਹੱਡੀ ‘ਤੇ ਗੰਭੀਰ ਸੱਟਾਂ ਲੱਗੀਆਂ। ਇਸ ਦੇ ਨਾਲ ਹੀ ਜਦੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਸ ਵੇਲੇ ਉਨ੍ਹਾਂ ਨੂੰ ਦਿਲ ਦਾ ਦੌਰਾ ਵੀ ਪੈ ਗਿਆ, ਜਿਸ ਕਾਰਨ ਉਨ੍ਹਾਂ ਦੀ ਹਾਲਤ ਨਾਜ਼ੁਕ ਮੰਨੀ ਜਾ ਰਹੀ ਹੈ।























