Rajvir Jawanda accident : ਗਾਇਕ ਰਾਜਵੀਰ ਜਵੰਦਾ ਦੀ ਸਿਹਤ ਨਾਲ ਜੁੜੀ ਵੱਡੀ ਅਪਡੇਟ ਆਈ ਸਾਹਮਣੇ
– ਹਸਪਤਾਲ ਨੇ ਜਾਰੀ ਕੀਤਾ ਮੈਡੀਕਲ ਬੁਲੇਟਿਨ
ਚੰਡੀਗੜ੍ਹ, 28 ਸਤੰਬਰ 2025 (ਵਿਸ਼ਵ ਵਾਰਤਾ) – ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਬੀਤੇ ਕੱਲ੍ਹ ਯਾਨੀ ਕਿ ਸ਼ਨੀਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਤਪਾਲ ਦਾਖਲ ਕਰਵਾਇਆ ਗਿਆ, ਜਿੱਥੇ ਉਹ ਜ਼ੇਰੇ ਇਲਾਜ ਹਨ।
ਇਸ ਵਿਚਾਲੇ ਰਾਜਵੀਰ ਦੀ ਸਿਹਤ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਹਸਤਪਾਲ ਵੱਲੋਂ ਜਾਰੀ ਕੀਤੇ ਗਏ ਮੈਡੀਕਲ ਬੁਲੇਟਿਨ ਮੁਤਾਬਕ ਪੰਜਾਬੀ ਗਾਇਕ ਰਾਜਵੀਰ ਜਵੰਦਾ ਹਾਲੇ ਵੀ ਗੰਭੀਰ ਹਾਲਤ ਵਿੱਚ ਹਨ ਅਤੇ ਵੈਂਟੀਲੇਟਰ ਸਪੋਰਟ ‘ਤੇ ਹਨ। ਉਹ ਫੋਰਟਿਸ ਹਸਪਤਾਲ ਮੋਹਾਲੀ ਵਿੱਚ ਨਿਊਰੋਸਰਜਰੀ ਅਤੇ ਕ੍ਰਿਟੀਕਲ ਕੇਅਰ ਵਿਸ਼ੇਸ਼ ਜਨ ਟੀਮ ਦੀ ਨਿਗਰਾਨੀ ਹੇਠ ਇਲਾਜ ਕਰਵਾ ਰਹੇ ਹਨ।ਡਾਕਟਰਾਂ ਦੀ ਟੀਮ ਲਗਾਤਾਰ ਹਾਲਤ ਦੀ ਜਾਂਚ ਕਰ ਰਹੀ ਹੈ ਅਤੇ ਹਰੇਕ ਸੰਭਾਵਿਤ ਸਵਾਲਾਂ ਦਾ ਜਵਾਬ ਦੇਣ ਲਈ ਤਤਪਰ ਹੈ























