Rajvir jawanda death: ਮੰਤਰੀ ਹਰਜੋਤ ਬੈਂਸ ਨੇ ਰਾਜਵੀਰ ਜਵੰਦਾ ਦੇ ਦਿਹਾਂਤ ‘ਤੇ ਪ੍ਰਗਟਾਇਆ ਦੁੱਖ
ਚੰਡੀਗੜ੍ਹ, 8 ਅਕਤੂਬਰ 2025 (ਵਿਸ਼ਵ ਵਾਰਤਾ): ਪੰਜਾਬੀ ਗਾਇਕ ਰਾਜਵੀਰ ਜਵੰਦਾ ਅੱਜ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਰਾਜਵੀਰ ਜਵੰਦਾ ਦੀ ਮੌਤ ’ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕਿਹਾ ਕਿ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ਦੀ ਖਬਰ ਸੁਣ ਕੇ ਮਨ ਨੂੰ ਗਹਿਰਾ ਦੁੱਖ ਪਹੁੰਚਿਆ। ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਦੇ ਬੱਦੀ ਇਲਾਕੇ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਰਾਜਵੀਰ ਜਵੰਦਾ ਪਿਛਲੇ ਕਈ ਦਿਨਾਂ ਤੋਂ ਫੋਰਟਿਸ ਹਸਪਤਾਲ ‘ਚ ਜ਼ੇਰੇ ਇਲਾਜ ਸਨ। ਗੁਰੂ ਸਾਹਿਬ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਤੇ ਚਾਹੁੰਣ ਵਾਲਿਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਰਾਜਵੀਰ ਜਵੰਦਾ ਦੇ ਗੀਤ ਅਤੇ ਉਨ੍ਹਾਂ ਦੀ ਮਿੱਠੀ ਆਵਾਜ਼ ਹਮੇਸ਼ਾ ਸਾਡੇ ਦਿਲਾਂ ‘ਚ ਜ਼ਿੰਦਾ ਰਹੇਗੀ”
ਦੱਸ ਦਈਏ ਕਿ ਰਾਜਵੀਰ ਜਵੰਦਾ ਬੀਤੇ ਦਿਨੀਂ ਹਿਮਾਚਲ ਦੇ ਬੱਦੀ ਵਿਚ ਵਾਪਰੇ ਇਕ ਹਾਦਸੇ ਵਿਚ ਗੰਭੀਰ ਜ਼ਖਮੀਂ ਹੋ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਰਾਜਵੀਰ ਜਵੰਦਾ ਦੇ ਸਿਰ ਤੇ ਰੀੜ੍ਹ ਦੀ ਹੱਡੀ ’ਚ ਸੱਟਾਂ ਲੱਗੀਆਂ ਸਨ। ਹਸਪਤਾਲ ਲਿਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਦਿਲਾ ਦਾ ਦੌਰਾ ਵੀ ਪਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਉਸ ਦਿਨ ਤੋਂ ਲਗਾਤਾਰ ਵੈਂਟੀਲੇਟਰ ‘ਤੇ ਰੱਖਿਆ ਗਿਆ ਤੇ ਅੱਜ ਗਾਇਕ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























