Rajvir jawanda death: ਨਹੀਂ ਰਹੇ ਪੰਜਾਬੀ ਗਾਇਕ ਰਾਜਵੀਰ ਜਵੰਦਾ
– ਫੋਰਟਿਸ ਹਸਪਤਾਲ ‘ਚ ਲਏ ਆਖਰੀ ਸਾਹ
– ਹਸਪਤਾਲ ਦੇ ਬਾਹਰ ਵਧਾਈ ਗਈ ਸੁਰੱਖਿਆ
ਚੰਡੀਗੜ੍ਹ, 8 ਅਕਤੂਬਰ 2025 (ਵਿਸ਼ਵ ਵਾਰਤਾ): ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਦਿਹਾਂਤ ਹੋ ਗਿਆ ਹੈ। ਉਹ 27 ਸਤੰਬਰ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਸਨ, ਜਿੱਥੇ ਉਹ ਲਗਾਤਾਰ ਵੈਂਟੀਲੇਟਰ ‘ਤੇ ਸਨ। ਇਸ ਤੋਂ ਬਾਅਦ ਪੁਲਿਸ ਨੇ ਫੋਰਟਿਸ ਹਸਪਤਾਲ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।
ਦੱਸ ਦਈਏ ਕਿ 27 ਸਤੰਬਰ ਨੂੰ ਬੱਦੀ ਤੋਂ ਸ਼ਿਮਲਾ ਜਾਂਦੇ ਸਮੇਂ ਰਾਜਵੀਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਉਨ੍ਹਾਂ ਦੇ ਸਿਰ ਅਤੇ ਰੀੜ ਦੀ ਹੱਡੀ ‘ਤੇ ਗੰਭੀਰ ਸੱਟਾਂ ਲੱਗੀਆਂ ਸਨ, ਜਿਸ ਕਾਰਨ ਉਨ੍ਹਾਂ ਨੂੰ ਵੈਟੀਲੈਂਟਰ ਉੱਪਰ ਰੱਖਿਆ ਹੋਇਆ ਸੀ ਹਸਪਤਾਲ ਲਿਜਾਂਦੇ ਸਮੇਂ ਉਸਨੂੰ ਦਿਲ ਦਾ ਦੌਰਾ ਵੀ ਪਿਆ।
ਗਾਇਕ ਰਾਜਵੀਰ ਜਵੰਦਾ ਦੀ ਮੌਤ ’ਤੇ ਗੁਰਪ੍ਰੀਤ ਘੁੱਗੀ ਨੇ ਇਕ ਭਾਵੁਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ “ਮੌਤ ਕੁਲਿਹਣੀ ਜਿੱਤ ਗਈ, ਜਵੰਦਾ ਹਾਰ ਗਿਆ, ਕਿਵੇਂ ਭੁੱਲਾਂਗੇ ਤੈਨੂੰ ਨਿੱਕੇ ਵੀਰ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























