Rajya Sabha Elections : ਰਾਜ ਸਭਾ ਚੋਣਾਂ ਲਈ ਭਾਜਪਾ ਵਲੋਂ ਆਪਣੇ ਉਮੀਦਵਾਰਾਂ ਦਾ ਐਲਾਨ; ਪੜ੍ਹੋ ਸੂਚੀ
ਨਵੀ ਦਿੱਲੀ, 3 ਮਾਰਚ 2026 (ਵਿਸ਼ਵ ਵਾਰਤਾ) – ਭਾਜਪਾ ਨੇ ਰਾਜ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਮੰਗਲਵਾਰ ਨੂੰ ਰਾਜ ਸਭਾ ਲਈ 9 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਬਿਹਾਰ ਤੋਂ ਰਾਜ ਸਭਾ ਜਾਣਗੇ। ਉਹਨਾਂ ਤੋਂ ਇਲਾਵਾ ਸੂਚੀ ਵਿੱਚ ਸ਼ਿਵੇਸ਼ ਕੁਮਾਰ ਦਾ ਨਾਮ ਵੀ ਸ਼ਾਮਲ ਹੈ।

ਇਸ ਤੋਂ ਇਲਾਵਾ ਛੱਤੀਸਗੜ੍ਹ ਤੋਂ ਭਾਜਪਾ ਨੇ ਲਕਸ਼ਮੀ ਵਰਮਾ ਨੂੰ ਉਮੀਦਵਾਰ ਬਣਾਇਆ ਹੈ। ਅਸਾਮ ਤੋਂ ਤੇਰਾਸ਼ ਗੋਵਾਲਾ, ਜੋਗੇਨ ਮੋਹਨ; ਹਰਿਆਣਾ ਤੋਂ ਸੰਜੇ ਭਾਟੀਆ; ਓਡੀਸ਼ਾ ਤੋਂ ਮਨਮੋਹਨ ਸਾਮਲ, ਸੁਜੀਤ ਕੁਮਾਰ ਅਤੇ ਪੱਛਮੀ ਬੰਗਾਲ ਤੋਂ ਰਾਹੁਲ ਸਿਨਹਾ ਉਮੀਦਵਾਰ ਹਨ।

ਦੱਸ ਦਈਏ ਕਿ 10 ਰਾਜਾਂ ਦੀਆਂ 37 ਰਾਜ ਸਭਾ ਸੀਟਾਂ ‘ਤੇ 16 ਮਾਰਚ ਨੂੰ ਚੋਣਾਂ ਕਰਵਾਈਆਂ ਜਾਣਗੀਆਂ। 16 ਮਾਰਚ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਦੇ ਵਿਚਕਾਰ ਵੋਟਿੰਗ ਹੋਵੇਗੀ ਅਤੇ ਉਸੇ ਦਿਨ ਸ਼ਾਮ 5 ਵਜੇ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























