Breaking News : ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖ਼ਿਲਾਫ ਸੰਮਨ ਜਾਰੀ
ਚੰਡੀਗੜ੍ਹ, 16 ਮਾਰਚ(ਵਿਸ਼ਵ ਵਾਰਤਾ) ਪੰਥ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖਿਲਾਫ ਮਾਣਹਾਨੀ ਮਾਮਲੇ ਵਿਚ ਅਦਾਲਤ ਵਲੋਂ ਸੰਮਨ ਜਾਰੀ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਸਾਲ 2019 ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਅਤੇ ਉਨ੍ਹਾਂ ਦੇ ਪਿਤਾ ਸੰਤ ਬਾਬਾ ਹਰੀ ਸਿੰਘ ਰੰਧਾਵਾ ਖਿਲਾਫ ਕਥਿਤ ਤੌਰ ’ਤੇ ਗਲਤ ਟਿੱਪਣੀ ਕੀਤੀ ਗਈ ਸੀ, ਇਸ ਮਾਮਲੇ ਨੂੰ ਲੈ ਕੇ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਮਾਣਯੋਗ ਅਦਾਲਤ ਸ੍ਰੀ ਫਤਿਹਗੜ੍ਹ ਸਾਹਿਬ ਵਿਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਉਕਤ ਟਿੱਪਣੀ ਕਾਰਨ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚੀ ਹੈ। ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਪੇਸ਼ ਕੀਤੇ ਗਏ ਤੱਥਾਂ ਨੂੰ ਦੇਖਦਿਆਂ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕਰ ਦਿੱਤੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 24 ਮਾਰਚ ਨੂੰ ਤੈਅ ਕੀਤੀ ਗਈ ਹੈ।



















