ਰਵਨੀਤ ਬਿੱਟੂ ਨੇ ਕਿਸਾਨ ਆਗੂ ਡੱਲੇਵਾਲ ਨੂੰ ਲੈ ਕੇ ਕੀਤਾ ਟਵੀਟ, ਪੜ੍ਹੋ ਕੀ ਕਿਹਾ
ਚੰਡੀਗੜ੍ਹ : ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲੀਸ ਨੇ ਖਨੌਰੀ ਸਰਹੱਦ ਤੋਂ ਹਿਰਾਸਤ ਵਿੱਚ ਲੈ ਲਿਆ। ਕਿਸਾਨ ਆਗੂ ਡੱਲੇਵਾਲ ਨੇ ਐਲਾਨ ਕੀਤਾ ਸੀ ਕਿ ਉਹ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਮੰਗਲਵਾਰ ਤੋਂ ਮਰਨ ਵਰਤ ਸ਼ੁਰੂ ਕਰਨਗੇ। ਪਰ ਇਸ ਤੋਂ ਪਹਿਲਾਂ ਹੀ ਸੋਮਵਾਰ ਦੇਰ ਰਾਤ ਡੱਲੇਵਾਲ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ।
ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਰਵਨੀਤ ਸਿੰਘ ਬਿੱਟੂ ਨੇ ਇਕ ਟਵੀਟ ਕੀਤਾ ਹੈ ਜਿਸ ‘ਚ ਉਨ੍ਹਾਂ ਕਿਹਾ ਕਿ “ਕਿਸਾਨ ਆਗੂ ਡੱਲੇਵਾਲ ਦੀ ਗ੍ਰਿਫ਼ਤਾਰੀ ਵਿੱਚ ਕੋਈ ਕੇਂਦਰੀ ਏਜੰਸੀ ਸ਼ਾਮਲ ਨਹੀਂ ਹੈ। ਇਹ ਸਿਰਫ਼ ਸੂਬਾ ਪੁਲਿਸ ਦਾ ਕੰਮ ਹੈ, ਜਿਸ ਦਾ ਉਦੇਸ਼ ਅਸਲ ਮੁੱਦੇ ਤੋਂ ਧਿਆਨ ਹਟਾਉਣ ਲਈ ਕੇਂਦਰੀ ਏਜੰਸੀਆਂ ‘ਤੇ ਦੋਸ਼ ਮੜ੍ਹਨਾ ਹੈ। ਕੇਂਦਰ ਸਰਕਾਰ ਹਮੇਸ਼ਾ ਕਿਸਾਨਾਂ ਦੀ ਭਲਾਈ ਲਈ ਕੰਮ ਕਰਦੀ ਹੈ ਅਤੇ ਅਜਿਹੀਆਂ ਕੋਝੀਆਂ ਚਾਲਾਂ ਵਿੱਚ ਨਹੀਂ ਆਉਂਦੀ।”
ਹਾਲਾਂਕਿ ਇਸ ਤੋਂ ਪਹਿਲਾਂ ਇਸ ਤੋਂ ਪਹਿਲਾਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਸੀ ਕਿ ਡੱਲੇਵਾਲ ਨੂੰ ਦੇਰ ਰਾਤ ਖਨੌਰੀ ਸਰਹੱਦ ਤੋਂ ਹਿਰਾਸਤ ‘ਚ ਲੈ ਗਿਆ। ਉਨ੍ਹਾਂ ਨੂੰ ਕਿੱਥੇ ਲਿਜਾਇਆ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/