RBI ਗਵਰਨਰ ਸ਼ਕਤੀਕਾਂਤ ਦਾਸ ਹਸਪਤਾਲ ਵਿੱਚ ਦਾਖ਼ਲ
ਚੰਡੀਗੜ੍ਹ, 26ਨਵੰਬਰ(ਵਿਸ਼ਵ ਵਾਰਤਾ) ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੂੰ ਅੱਜ ਯਾਨੀ 26 ਨਵੰਬਰ ਨੂੰ ਅਪੋਲੋ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਆਰਬੀਆਈ ਦੇ ਬੁਲਾਰੇ ਨੇ ਦੱਸਿਆ ਕਿ ਸ਼ਕਤੀਕਾਂਤ ਦਾਸ ਨੇ ਐਸਿਡਿਟੀ ਦੀ ਸ਼ਿਕਾਇਤ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੂੰ ਚੇਨਈ ਦੇ ਅਪੋਲੋ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹੁਣ ਉਹਨਾਂ ਦੀ ਹਾਲਤ ਠੀਕ ਹੈ ਅਤੇ ਅਗਲੇ 2-3 ਘੰਟਿਆਂ ਵਿੱਚ ਉਹਨਾਂ ਨੂੰ ਛੁੱਟੀ ਦੇ ਦਿੱਤੀ ਜਾਵੇਗੀ। ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/