RBI: ਰੈਪੋ ਰੇਟ ‘ਤੇ ਆਰਬੀਆਈ ਦਾ ਵੱਡਾ ਫੈਸਲਾ
ਜਾਣੋ ਤੁਹਾਡੀ EMI ਅਤੇ ਲੋਨ ‘ਤੇ ਕੀ ਪਵੇਗਾ ਅਸਰ?
ਨਵੀ ਦਿੱਲੀ : ਭਾਰਤੀ ਰਿਜ਼ਰਵ ਬੈਂਕ (RBI) ਦੀ ਮੁਦਰਾ ਨੀਤੀ ਕਮੇਟੀ ਨੇ ਆਪਣੀ ਤਿੰਨ ਦਿਨਾ ਬੈਠਕ ‘ਚ ਰੈਪੋ ਰੇਟ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਦੱਸ ਦਈਏ ਕਿ ਇਸ ਮੀਟਿੰਗ ‘ਚ ਇਕ ਵਾਰ ਫਿਰ ਰੈਪੋ ਦਰ ਨੂੰ 6.5 ਫੀਸਦੀ ‘ਤੇ ਬਰਕਰਾਰ ਰੱਖਣ ਦਾ ਫੈਸਲਾ ਕੀਤਾ ਹੈ। ਆਰਬੀਆਈ ਗਵਰਨਰ ਨੇ ਕਿਹਾ ਕਿ ਇਹ ਫੈਸਲਾ MPC ਮੈਂਬਰਾਂ ਵੱਲੋਂ 4:2 ਦੇ ਬਹੁਮਤ ਨਾਲ ਲਿਆ ਗਿਆ ਹੈ। ਇਸ ਦਾ ਮਤਲਬ ਹੈ ਕਿ ਤੁਹਾਡਾ ਮੌਜੂਦਾ ਲੋਨ ਮਹਿੰਗਾ ਨਹੀਂ ਹੋਵੇਗਾ ਅਤੇ ਨਾ ਹੀ ਤੁਹਾਡੀ EMI ਵਧੇਗੀ। ਅਜਿਹਾ ਇਸ ਲਈ ਹੈ ਕਿਉਂਕਿ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਵਿਆਜ ਦਰਾਂ ਨੂੰ 6.5% ‘ਤੇ ਬਰਕਰਾਰ ਰੱਖਿਆ ਹੈ। ਫਰਵਰੀ 2023 ਤੋਂ ਬਾਅਦ ਰੈਪੋ ‘ਚ ਕੋਈ ਬਦਲਾਅ ਨਹੀਂ ਹੋਇਆ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/