• Latest
  • Trending
ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

2 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

5 hours ago
India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

6 hours ago
ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

6 hours ago
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

6 hours ago
ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

7 hours ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

7 hours ago
India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

7 hours ago
Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

8 hours ago
‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

8 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

8 hours ago
Hindi News
English News
Saturday, June 27, 2026
No Result
View All Result
31 °c
Chandigarh
38 ° Sat
38 ° Sun
38 ° Mon
40 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ਰਾਬ ਮੌਸਮ ਦੇ ਬਾਵਜੂਦ ਵੀ ਪੰਜਾਬ ਕੇਂਦਰੀ ਅੰਨ ਭੰਡਾਰ ਵਿੱਚ 122 ਲੱਖ ਮੀਟ੍ਰਿਕ ਟਨ ਦਾ ਯੋਗਦਾਨ ਪਾਵੇਗਾ - ਕਟਾਰੂਚੱਕ

April 22, 2026
in ਖਬਰਾਂ, ਪੰਜਾਬ
ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ਰਾਬ ਮੌਸਮ ਦੇ ਬਾਵਜੂਦ ਵੀ ਪੰਜਾਬ ਕੇਂਦਰੀ ਅੰਨ ਭੰਡਾਰ ਵਿੱਚ 122 ਲੱਖ ਮੀਟ੍ਰਿਕ ਟਨ ਦਾ ਯੋਗਦਾਨ ਪਾਵੇਗਾ – ਕਟਾਰੂਚੱਕ

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ (ਵਿਸ਼ਵ ਵਾਰਤਾ):-ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਅੰਮ੍ਰਿਤਸਰ ਦੀ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਮੰਡੀ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਡਾ. ਅਜੇ ਗੁਪਤਾ, ਪਨਸਪ ਦੇ ਚੇਅਰਮੈਨ ਸ੍ਰੀ ਪ੍ਰਭਬੀਰ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰੋਹਿਤ ਗੁਪਤਾ, ਐੱਸ.ਡੀ.ਐੱਮ.-1 ਸ੍ਰੀਮਤੀ ਅਲਕਾ ਕਾਲੀਆ, ਚੇਅਰਮੈਨ ਮਾਰਕਿਟ ਕਮੇਟੀ ਅੰਮ੍ਰਿਤਸਰ ਬਲਜੀਤ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਸ. ਰਮਨਦੀਪ ਸਿੰਘ ਥਿੰਦ, ਡੀ.ਐੱਫ਼.ਐੱਸ.ਸੀ. ਸ੍ਰੀਮਤੀ ਹਰਵੀਨ ਕੌਰ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਭਗਤਾਂਵਾਲਾ ਮੰਡੀ ਵਿੱਚ ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈਣ ਉਪਰੰਤ ਮਾਰਕਿਟ ਕਮੇਟੀ ਦਫ਼ਤਰ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਇਸ ਵਾਰ ਪੰਜਾਬ ਨੂੰ ਕੇਂਦਰੀ ਅੰਨ ਭੰਡਾਰ ਲਈ 122 ਲੱਖ ਮੀਟ੍ਰਿਕ ਟਨ ਦਾ ਟੀਚਾ ਮਿਲਿਆ ਹੈ ਅਤੇ ਖ਼ਰਾਬ ਮੌਸਮ ਦੇ ਬਾਵਜੂਦ ਵੀ ਪੰਜਾਬ ਇਸ ਟੀਚੇ ਨੂੰ ਪੂਰਾ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਉਹ ਖੁਦ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਦਾਂ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਸੂਬੇ ਦੀਆਂ ਮੰਡੀਆਂ ’ਚ 61 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਲਗਭਗ 57 ਲੱਖ ਮੀਟਰਿਕ ਟਨ ਦੀ ਖ਼ਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 24 ਘੰਟਿਆਂ ਦੇ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ ਕਣਕ ਦੀ ਅਦਾਇਗੀ ਕੀਤੀ ਜਾ ਰਹੀ ਹੈ ਅਤੇ ਬੀਤੀ ਸ਼ਾਮ ਤੱਕ 7109 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਖਰੀਦ ਏਜੰਸੀਆਂ ਨੂੰ ਖਰੀਦੀ ਗਈ ਕਣਕ ਦੀ ਲਿਫਿਟਿੰਗ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਮੰਡੀਆਂ ’ਚ ਆਏ ਅਨਾਜ ਨੂੰ ਮੌਸਮ ਦੀ ਮਾਰ ਤੋਂ ਬਚਾਉਣ ਲਈ ਸਾਰੀਆਂ ਏਜੰਸੀਆਂ ਅਤੇ ਆੜ੍ਹਤੀਆਂ ਨੂੰ ਤਰਪਾਲਾਂ ਅਤੇ ਕਰੇਟਾਂ ਦੇ ਸਮੁੱਚੇ ਪ੍ਰਬੰਧ ਕਰਕੇ ਰੱਖਣ ਲਈ ਕਿਹਾ ਗਿਆ ਹੈ। ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਖ਼ਰੀਦ ਕਾਰਜਾਂ ਨਾਲ ਜੁੜੇ ਸਮੂਹ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਕਿ ਮੰਡੀਆਂ ’ਚ ਕੋਈ ਵੀ ਢਿੱਲ-ਮੱਠ ਨਾ ਆਵੇ ਅਤੇ ਕਿਸੇ ਵੀ ਕਿਸਾਨ ਜਾਂ ਆੜ੍ਹਤੀ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ 264603 ਮੀਟ੍ਰਿਕ ਟਨ ਕਣਕ ਦੀ ਫਸਲ ਪਹੁੰਚ ਚੁੱਕੀ ਹੈ, ਜਿਸ ਵਿੱਚੋਂ 241535 ਮੀਟ੍ਰਿਕ ਟਨ ਕਣਕ ਦੀ ਫਸਲ ਖ਼ਰੀਦੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਕਿਸਾਨਾਂ ਨੂੰ 24 ਘੰਟੇ ਦੇ ਵਿੱਚ ਫਸਲ ਦੀ ਅਦਾਇਗੀ ਕੀਤੀ ਜਾ ਰਹੀ ਹੈ।

Tags: Breaking news in PunjabiLatest Punjab newsPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

by Jaspreet Kaur
June 26, 2026
0

ਹਿਮਾਚਲ ਪ੍ਰਦੇਸ਼ 'ਚ ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਪਿਕਅੱਪ ਗੱਡੀ - ਮਾਂ-ਪੁੱਤ ਸਮੇਤ ਛੇ ਦੀ ਮੌਤ ਸ਼ਿਮਲਾ, 26 ਜੂਨ...

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

by Jaspreet Kaur
June 26, 2026
0

India vs Ireland : ਪਹਿਲੇ ਹੀ ਮੈਚ 'ਚ ਆਇਰਲੈਂਡ ਨੇ ਮਾਰੀ ਬਾਜ਼ੀ - ਭਾਰਤ ਨੂੰ ਹਰਾ ਕੇ ਸੀਰੀਜ਼ 'ਚ ਬਣਾਈ...

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

by Jaspreet Kaur
June 26, 2026
0

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ! ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ): ਰਸ਼ਪਾਲ ਸਿੰਘ ਨਹਾਰ ਜ਼ਿਲ੍ਹਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
2 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 