RG Kar ਬਲਾਤਕਾਰ ਅਤੇ ਕਤਲ ਕੇਸ ‘ਚ ਅਦਾਲਤ ਦੇ ਫੈਸਲੇ ਤੋਂ ਮਮਤਾ ਨਾਖੁਸ਼! ਦਿੱਤਾ ਵੱਡਾ ਬਿਆਨ
- ਦੋਸ਼ੀ ਸੰਜੇ ਰਾਏ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ
ਨਵੀ ਦਿੱਲੀ,20 ਨਵੀ ਦਿੱਲੀ : ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਆਰਜੀ ਕਰ ਮਾਮਲੇ ‘ਚ ਅਦਾਲਤ ਵੱਲੋਂ ਅੱਜ ਸਜ਼ਾ ਦਾ ਐਲਾਨ ਕੀਤਾ ਗਿਆ ਹੈ। ਅਦਾਲਤ ਨੇ ਦੁਪਹਿਰ 2.45 ਵਜੇ ਆਪਣਾ ਫੈਸਲਾ ਸੁਣਾਇਆ ਅਤੇ ਦੋਸ਼ੀ ਸੰਜੇ ਰਾਏ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਸਿਆਲਦਾਹ ਅਦਾਲਤ ਨੇ ਸੰਜੇ ਰਾਏ ‘ਤੇ 50,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦੋਸ਼ੀ ਸੰਜੇ ਰਾਏ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ‘ਤੇ ਅਸੰਤੁਸ਼ਟੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਉਹ ਅਦਾਲਤ ਦੇ ਫੈਸਲੇ ਤੋਂ ਸੰਤੁਸ਼ਟ ਨਹੀਂ ਹਨ। ਮਮਤਾ ਬੈਨਰਜੀ ਨੇ ਕਿਹਾ ਕਿ ਅਸੀਂ ਸਾਰਿਆਂ ਨੇ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਹ ਵੀ ਦਾਅਵਾ ਕੀਤਾ ਕਿ ਕੋਲਕਾਤਾ ਪੁਲਿਸ ਤੋਂ ਜਾਂਚ ਦੀ ਜ਼ਿੰਮੇਵਾਰੀ ਜ਼ਬਰਦਸਤੀ ਖੋਹ ਲਈ ਗਈ। ਉਨ੍ਹਾਂ ਕਿਹਾ ਕਿ ਜੇਕਰ ਕੋਲਕਾਤਾ ਪੁਲਿਸ ਜਾਂਚ ਦੀ ਜ਼ਿੰਮੇਦਾਰੀ ਸੰਭਾਲਦੀ ਤਾਂ ਨਿਸ਼ਚਿਤ ਤੌਰ ‘ਤੇ ਮੌਤ ਦੀ ਸਜ਼ਾ ਹੋਣੀ ਸੀ।
ਅਦਾਲਤ ਦੇ ਫੈਸਲੇ ਤੋਂ ਜੂਨੀਅਰ ਡਾਕਟਰ ਵੀ ਨਾਖੁਸ਼ ਨਜ਼ਰ ਆਏ। ਅਦਾਲਤ ਦੇ ਫੈਸਲੇ ਤੋਂ ਨਾਖੁਸ਼ ਜੂਨੀਅਰ ਡਾਕਟਰਾਂ ਨੇ ਸੁਪਰੀਮ ਕੋਰਟ ਦੇ ਬਾਹਰ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ, ”ਅਸੀਂ ਸਖ਼ਤ ਸਜ਼ਾ ਚਾਹੁੰਦੇ ਸੀ। ਇਹ ਸਜ਼ਾ ਕਾਫ਼ੀ ਨਹੀਂ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/