RG ਕਰ ਜਬਰ ਜਨਾਹ ਅਤੇ ਕਤਲ ਮਾਮਲੇ ‘ਚ ਅਦਾਲਤ ਦਾ ਵੱਡਾ ਫੈਸਲਾ
- ਸੰਜੇ ਰਾਏ ਦੋਸ਼ੀ ਕਰਾਰ
- ਇਸ ਦਿਨ ਸੁਣਾਈ ਜਾਵੇਗੀ ਸਜ਼ਾ
ਨਵੀ ਦਿੱਲੀ, 18 ਜਨਵਰੀ : ਸਿਆਲਦਾਹ ਦੀ ਸਿਵਲ ਅਤੇ ਕ੍ਰਿਮੀਨਲ ਅਦਾਲਤ ਨੇ ਅੱਜ ਆਰਜੀ ਕਾਰ ਮੈਡੀਕਲ ਕਾਲਜ-ਹਸਪਤਾਲ ਵਿੱਚ ਇੱਕ ਮਹਿਲਾ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਵੱਡਾ ਫੈਸਲਾ ਸੁਣਾਇਆ ਹੈ। ਇਸ ਮਾਮਲੇ ਦੇ ਮੁੱਖ ਦੋਸ਼ੀ ਸੰਜੇ ਰਾਏ ਨੂੰ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਕੋਰਟ ਰੂਮ 210 ਵਿੱਚ ਦੁਪਹਿਰ 2:30 ਵਜੇ ਫੈਸਲਾ ਸੁਣਾਇਆ ਗਿਆ। ਅਦਾਲਤ ਸੋਮਵਾਰ ਨੂੰ ਸਜ਼ਾ ਸੁਣਾਏਗੀ। ਸੰਜੇ ਰਾਏ ਨੂੰ ਭਾਰਤੀ ਨਿਆਂ ਸੰਹਿਤਾ ਦੀ ਧਾਰਾ 64, 66 ਅਤੇ 103 (1) ਦੇ ਤਹਿਤ ਬਲਾਤਕਾਰ ਅਤੇ ਕਤਲ ਦਾ ਦੋਸ਼ੀ ਪਾਇਆ ਗਿਆ।
ਦੱਸ ਦਈਏ ਕਿ 9 ਅਗਸਤ ਨੂੰ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸੈਮੀਨਾਰ ਹਾਲ ਵਿੱਚ ਇੱਕ ਸਿਖਿਆਰਥੀ ਡਾਕਟਰ ਦਾ ਜਬਰ ਜਨਾਹ ਅਤੇ ਕਤਲ ਕਰ ਦਿੱਤਾ ਗਿਆ ਸੀ। ਡਾਕਟਰ ਦੀ ਲਾਸ਼ ਅਰਧ ਨਗਨ ਹਾਲਤ ‘ਚ ਮਿਲੀ ਸੀ। ਸਿਆਲਦਾਹ ਅਦਾਲਤੀ ਕੰਪਲੈਕਸ ਵਿੱਚ ਅੱਜ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਕੋਲਕਾਤਾ ਪੁਲਿਸ ਨੇ ਸਾਰੇ ਹਾਜ਼ਰ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਈ ਬੈਰੀਕੇਡ ਵੀ ਲਗਾਏ ਹਨ। ਸੀਬੀਆਈ ਨੇ ਦੋਸ਼ੀ ਸੰਜੇ ਨੂੰ ਫਾਂਸੀ ਦੀ ਸਜ਼ਾ ਦੀ ਮੰਗ ਕੀਤੀ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/