Road Accident : ਆਸਟ੍ਰੇਲੀਆ ਵਿਚ ਵਾਪਰਿਆ ਭਿਆਨਕ ਸੜਕ ਹਾਦਸਾ
ਜ਼ਿੰਦਾ ਸੜਿਆ ਪੰਜਾਬੀ ਟਰੱਕ ਡਰਾਈਵਰ

ਆਸਟਰੇਲੀਆ,20 ਜੂਨ (ਵਿਸ਼ਵ ਵਾਰਤਾ): ਆਸਟ੍ਰੇਲੀਆ ਦੇ ਪਰਥ ‘ਚ ਇਕ ਭਿਆਨਕ ਸੜਕ ਹਾਦਸਾ (Road Accident) ਵਾਪਰਿਆ। ਇਸ ਸੜਕੀ ਹਾਦਸੇ ਦੌਰਾਨ ਪੰਜਾਬੀ ਮੂਲ ਦੇ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ 23 ਸਾਲਾਂ ਅਰਸ਼ਪ੍ਰੀਤ ਸਿੰਘ ਖਾਹਰਾ ਵਜੋਂ ਹੋਈ ਹੈ। ਜਿਸ ਦਾ ਪਿਛੋਕੜ ਪੰਜਾਬ ਦੇ ਖੇਮਕਰਨ ਦੇ ਪਿੰਡ ਰਾਮਖਰਾ ਤੋਂ ਦੱਸਿਆ ਜਾ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸਾ ਪਰਥ ਸ਼ਹਿਰ ਦੇ ਬਾਹਰੀ ਇਲਾਕੇ ਵਿੱਚ ਗ੍ਰੇਟ ਈਸਟਰਨ ਹਾਈਵੇ ‘ਤੇ ਵਾਪਰਿਆ। ਪੁਲਿਸ ਮੁਤਾਬਕ ਇਥੇ ਇਕ ਟਰੱਕ ਸੜਕ ਤੋਂ ਪਲਟ ਗਿਆ। ਹਾਦਸਾ ਇਨ੍ਹਾਂ ਭਿਆਨਕ ਸੀ ਕਿ ਟਰੱਕ ਦੇ ਪਲਟਨ ਦੌਰਾਨ ਉਸ ਨੂੰ ਅੱਗ ਲੱਗ ਗਈ ਅਤੇ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਨਾਲ ਵਾਪਰੇ ਭਾਣੇ ਤੋਂ ਬਾਅਦ ਪਰਿਵਾਰ ‘ਚ ਸੋਗ ਦਾ ਮਾਹੌਲ ਹੈ ।























