Road Accident : ਸਵਾਰੀਆਂ ਨਾਲ ਭਰੀ ਬੱਸ ‘ਤੇ ਡਿੱਗਿਆ ਦਰੱਖਤ
ਮਹਿਲਾ ਅਧਿਆਪਕਾ ਸਮੇਤ ਪੰਜ ਦੀ ਮੌਤ, ਕਈ ਸਵਾਰੀਆਂ ਗੰਭੀਰ ਜ਼ਖਮੀ
ਉੱਤਰ ਪ੍ਰਦੇਸ਼, 8 ਅਗਸਤ 2025 (ਵਿਸ਼ਵ ਵਾਰਤਾ): ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਵਿੱਚ ਭਾਰੀ ਬਾਰਿਸ਼ ਦੌਰਾਨ ਇੱਕ ਵੱਡਾ ਹਾਦਸਾ (Road Accident) ਵਾਪਰਿਆ, ਜਿੱਥੇ ਸਵਾਰੀਆਂ ਨਾਲ ਭਰੀ ਇੱਕ ਰੋਡਵੇਜ਼ ਬੱਸ ‘ਤੇ ਇੱਕ ਵੱਡਾ ਦਰੱਖਤ ਡਿੱਗ ਗਿਆ। ਇਸ ਹਾਦਸੇ ਵਿੱਚ ਪੰਜ ਲੋਕਾਂ ਦੀ ਦਰਦਨਾਕ ਮੌਤ ਹੋ ਗਈ, ਜਦੋਂ ਕਿ ਕਈ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਦਰੱਖਤ ਡਿੱਗਣ ਤੋਂ ਬਾਅਦ ਸੜਕ ‘ਤੇ ਲੰਮਾ ਟ੍ਰੈਫਿਕ ਜਾਮ ਹੋ ਗਿਆ। ਪੁਲਿਸ-ਪ੍ਰਸ਼ਾਸਨ ਨੇ ਮੌਕੇ ‘ਤੇ ਜਾ ਕੇ ਬਚਾਅ ਕਾਰਜ ਸ਼ੁਰੂ ਕੀਤੇ ਅਤੇ ਰਸਤਾ ਸਾਫ਼ ਕਰਵਾਇਆ।
ਦਰੱਖਤ ਬੱਸ ਦੇ ਅਗਲੇ ਹਿੱਸੇ ‘ਤੇ ਡਿੱਗਿਆ ਸੀ। ਇਸ ਹਾਦਸੇ ਵਿੱਚ ਚਾਰ ਔਰਤਾਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ। ਇੱਕ ਔਰਤ ਦੀ ਪਛਾਣ ਸ਼ਿਕਸ਼ਾ (53) ਵਜੋਂ ਹੋਈ ਹੈ, ਜੋ ਸ਼ਹਿਰ ਦੇ ਮੁਹੱਲਾ ਗੁਲਰੀਆ ਗਰਦਾ ਦੀ ਰਹਿਣ ਵਾਲੀ ਸੀ। ਤਿੰਨ ਹੋਰ ਔਰਤਾਂ ਦੀ ਉਮਰ 40 ਤੋਂ 45 ਸਾਲ ਦੇ ਵਿਚਕਾਰ ਹੈ। ਬੱਸ ‘ਚ ਸਵਾਰ ਲੋਕਾਂ ਨੂੰ ਦਰੱਖਤ ਕੱਟ ਕੇ ਬਚਾਇਆ ਗਿਆ।ਅਧਿਕਾਰੀਆਂ ਨੇ ਦੱਸਿਆ ਕਿ ਬੱਸ ਬਾਰਾਬੰਕੀ ਤੋਂ ਹੈਦਰਗੜ੍ਹ ਜਾ ਰਹੀ ਸੀ। ਹਾਦਸੇ ਵਿੱਚ ਡਰਾਈਵਰ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ। ਇਸ ਵਿੱਚ ਇੱਕ ਮਹਿਲਾ ਅਧਿਆਪਕਾ ਵੀ ਸ਼ਾਮਲ ਹੈ।
ਦੱਸਿਆ ਜਾ ਰਿਹਾ ਹੈ ਕਿ ਹਾਦਸੇ ਸਮੇਂ ਬੱਸ ਵਿੱਚ 40 ਲੋਕ ਸਵਾਰ ਸਨ। ਹਾਦਸੇ ਤੋਂ ਬਾਅਦ ਕਈ ਯਾਤਰੀਆਂ ਨੇ ਖਿੜਕੀ ਤੋਂ ਛਾਲ ਮਾਰ ਦਿੱਤੀ। ਮੀਂਹ ਦੌਰਾਨ ਵਾਪਰਿਆ ਹਾਦਸਾ ਹੋਣ ਕਾਰਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਸਮਾਂ ਲੱਗਿਆ।























