ਚੰਡੀਗੜ੍ਹ ,25 ਨਵੰਬਰ (ਵਿਸ਼ਵ ਵਾਰਤਾ ): ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਸਪੈਸ਼ਲ ਇੰਟੈਸਿਵ ਰਿਵੀਜਨ (ਐਸ.ਆਈ.ਆਰ) ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਯੋਗਤਾ ਮਿਤੀ 01.01.2027 ਦੇ ਆਧਾਰ ਤੇ ਵਿਸ਼ੇਸ਼ ਸਰਸਰੀ ਸੁਧਾਈ ਦਾ ਐਲਾਨ ਕੀਤਾ ਗਿਆ।
ਰੋਲ ਆਬਜ਼ਰਵਰ ਕਮਿਸ਼ਨਰ ਫਰੀਦਕੋਟ ਡਵੀਜ਼ਨ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਆਈ.ਏ.ਐਸ ਵੱਲੋਂ ਮਾਨਤਾ ਪ੍ਰਾਪਤ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਵਿੱਚ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਮਿਤੀ 12 ਨਵੰਬਰ, 2026 ਨੂੰ ਡਰਾਫਟ ਵੋਟਰ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਗਈ।ਇਹ ਡਰਾਫਟ ਵੋਟਰ ਸੂਚੀ ਮੁੱਖ ਚੋਣ ਅਫਸਰ, ਪੰਜਾਬ ਜੀ ਦੀ ਵੈਬ ਸਾਈਟ https://www.ceopunjab.gov.in/index s/ ਤੇ ਉਪਲਬਧ ਹੋਵੇਗੀ।ਵੋਟਰ ਨਾਗਰਿਕ ਇਸ ਡਰਾਫਟ ਵੋਟਰ ਸੂਚੀ ਵਿੱਚ ਆਪਣਾ ਨਾਮ ਸਬੰਧਿਤ ਚੋਣਕਾਰ ਰਜਿਸਟੇ੍ਰਸ਼ਨ ਅਫਸਰਾਂ ਦੇ ਦਫਤਰਾਂ ਅਤੇ ਬੀ.ਐੱਲ.ਓਜ਼ ਪਾਸ ਜਾ ਕੇ ਚੈੱਕ ਕਰ ਸਕਦੇ ਹਨ। ਇਹ ਡਰਾਫਟ ਫੋਟੋ ਵੋਟਰ ਸੂਚੀ ਦੀ ਹਾਰਡ ਕਾਪੀ ਅਤੇ ਬਿਨ੍ਹਾਂ ਫੋਟੋ ਵਾਲੀ ਵੋਟਰ ਸੂਚੀ ਦੀ ਸਾਫਟ ਕਾਪੀ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜ਼ਿਲ੍ਹਾ ਪੱਧਰ ਤੇ ਸਪਲਾਈ ਕੀਤੀਆਂ ਜਾ ਚੁੱਕੀਆਂ ਹਨ।
ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਮਿਤੀ 22.11.2026 ਨੂੰ ਸਪੈਸ਼ਲ ਕੈਂਪ ਆਯੋਜਿਤ ਕੀਤੇ ਗਏ ਜਿਸ ਵਿੱਚ ਬੀ.ਐੱਲ.ਓ. ਪਾਸ ਡਰਾਫਟ ਵੋਟਰ ਸੂਚੀ ਮੌਜੂਦ ਸੀ ਤਾਂ ਜ਼ੋ ਆਮ ਨਾਗਰਿਕ ਆਪਣੇ ਨਾਮ ਦੀ ਜਾਂਚ ਕੀਤੀ ਗਈ ਅਤੇ ਬੀ.ਐੱਲ.ਓਜ਼. ਵੱਲੋਂ ਫਾਰਮ ਨੰ: 06, 07 ਤੇ 08 ਦੀਆਂ ਐਪਲੀਕੇਸ਼ਨਾਂ ਪ੍ਰਾਪਤ ਕੀਤੀਆਂ ਗਈਆਂ ਅਤੇ ਇਸੇ ਤਰ੍ਹਾਂ ਹੀ ਮਿਤੀ 06.12.2026 ਨੂੰ ਵੀ ਸਪੈਸ਼ਲ ਕੈਂਪ ਆਯੋਜਿਤ ਕੀਤਾ ਜਾਵੇਗਾ। ਪ੍ਰਾਪਤ ਹੋਏ ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ ਮਿਤੀ 28.12.2026 ਤੱਕ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਕਮਿਸ਼ਨਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਵਿਸ਼ੇਸ਼ ਸਰਸਰੀ ਸੁਧਾਈ ਦੀ ਪ੍ਰਕਿਰਿਆਂ ਮੁਕੰਮਲ ਹੋਣ ਉਪਰੰਤ ਮਿਤੀ 04.01.2027 ਨੂੰ ਵੋਟਰ ਸੂਚੀ ਦੀ ਫਾਈਨਲ ਪਬਲੀਕੇਸ਼ਨ ਕੀਤੀ ਜਾਵੇਗੀ। ਵੋਟਰ/ਨਾਗਰਿਕ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਤੇ ਜਾ ਕੇ ਬੀ.ਐੱਲ.ਓਜ਼.ਆਪਣਾ ਨਾਮ ਚੈੱਕ ਕਰ ਸਕਦੇ ਹਨ। ਡਰਾਫਟ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ ਜਿਨ੍ਹਾਂ ਵੋਟਰਾਂ/ਨਾਗਰਿਕਾਂ ਦੇ ਨਾਮ ਵੋਟਰ ਸੂਚੀ ਵਿੱਚ ਸ਼ਾਮਿਲ ਨਹੀਂ ਹੋਏ ਉਨ੍ਹਾਂ ਵੱਲੋਂ ਦਾਅਵੇ ਅਤੇ ਇਤਰਾਜ਼ ਮਿਤੀ 12.11.2026 ਤੋਂ 11.12.2026 ਤੱਕ ਆਪਣੇ ਵਿਧਾਨ ਸਭਾ ਚੋਣ ਹਲਕੇ ਦੇ ਸਬੰਧਿਤ ਚੋਣਕਾਰ ਰਜਿਸਟੇ੍ਰਸ਼ਨ ਅਫਸਰਾਂ ਪਾਸ ਦਾਇਰ ਕੀਤੇ ਜਾ ਸਕਦੇ ਹਨ। ਜਿਨ੍ਹਾਂ ਵੋਟਰਾਂ ਨੂੰ ਨੋਟਿਸ ਜਾਰੀ ਹੋਣਗੇ, ਜਾਰੀ ਹੋਣ ਉਪਰੰਤ ਇਨ੍ਹਾਂ ਨਾਗਰਿਕ/ਵੋਟਰਾਂ ਨੂੰ ਕਮਿਸ਼ਨ ਵੱਲੋਂ ਦਰਸਾਏ ਗਏ ਦਸਤਾਵੇਜ਼ਾਂ ਵਿਚੋਂ 02 ਦਸਤਾਵੇਜ਼ ਜਮ੍ਹਾਂ ਕਰਵਾਉਣੇ ਹੋਣਗੇ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਚੋਣ ਤਹਿਸੀਲਦਾਰ, ਫਰੀਦਕੋਟ ਸ੍ਰੀਮਤੀ ਪੂਨਮ ਸਿੱਧੂ, ਰਾਜਨੀਤਿਕ ਪਾਰਟੀਆਂ ਸ੍ਰੋਮਣੀ ਅਕਾਲੀ ਦਲ ਪਾਰਟੀ ਤੋਂ ਸ੍ਰੀ ਮਨਦੀਪ ਸਿੰਘ, ਭਾਰਤੀ ਜਨਤਾ ਪਾਰਟੀ ਤੋਂ ਸ੍ਰੀ ਮੋਹਨਲਾਲ ਅਤੇ ਕਮਿਊਨਿਸਟ ਪਾਰਟੀ ਆਫ ਇੰਡੀਆ (ਐੱਮ) ਤੋਂ ਸ੍ਰੀ ਅਸ਼ਵਨੀ ਕੁਮਾਰ ਮੌਜੂਦ ਰਹੇ।