Russian plane Missing : ਰੂਸ ‘ਚ 50 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਯਾਤਰੀ ਜਹਾਜ਼ ਲਾਪਤਾ
– ਵੱਡੇ ਹਾਦਸੇ ਦਾ ਡਰ!

ਰੂਸ, 24 ਜੁਲਾਈ (ਵਿਸ਼ਵ ਵਾਰਤਾ): ਰੂਸ ਤੋਂ ਇੱਕ ਬਹੁਤ ਹੀ ਚਿੰਤਾਜਨਕ ਖ਼ਬਰ ਆ ਰਹੀ ਹੈ। ਅੰਗਾਰਾ ਏਅਰਲਾਈਨਜ਼ ਦਾ ਇੱਕ ਯਾਤਰੀ ਜਹਾਜ਼ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹੀ ਰਾਡਾਰ ਤੋਂ ਗਾਇਬ (Russian plane Missing) ਹੋ ਗਿਆ ਹੈ। ਜਹਾਜ਼ ਵਿੱਚ 50 ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚ ਕੁਝ ਬੱਚੇ ਵੀ ਸ਼ਾਮਲ ਸਨ।

ਰਿਪੋਰਟਾਂ ਅਨੁਸਾਰ, ਜਹਾਜ਼ ਨੇ ਇਰਕੁਤਸਕ ਸ਼ਹਿਰ ਤੋਂ ਉਡਾਣ ਭਰੀ ਸੀ ਅਤੇ ਯਾਕੁਤਸਕ ਪਹੁੰਚਣਾ ਸੀ, ਪਰ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਇਸਦਾ ਏਅਰ ਟ੍ਰੈਫਿਕ ਕੰਟਰੋਲ (ਏਟੀਸੀ) ਨਾਲ ਸੰਪਰਕ ਟੁੱਟ ਗਿਆ (Russian plane Missing)। ਕਈ ਕੋਸ਼ਿਸ਼ਾਂ ਦੇ ਬਾਵਜੂਦ, ਜਹਾਜ਼ ਨਾਲ ਸੰਪਰਕ ਨਹੀਂ ਹੋ ਸਕਿਆ, ਜਿਸ ਕਾਰਨ ਹਾਦਸੇ ਦੀ ਸੰਭਾਵਨਾ ਵਧਦੀ ਜਾ ਰਹੀ ਹੈ।
ਰੂਸੀ ਐਮਰਜੈਂਸੀ ਮੰਤਰਾਲੇ ਨੇ ਖੋਜ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਇਸ ਸਮੇਂ ਲਾਪਤਾ ਜਹਾਜ਼ ਦੀ ਭਾਲ ਲਈ ਹੈਲੀਕਾਪਟਰ ਅਤੇ ਡਰੋਨ ਤਾਇਨਾਤ ਕੀਤੇ ਗਏ ਹਨ। ਖਰਾਬ ਮੌਸਮ ਅਤੇ ਖੇਤਰ ਦੀ ਪਹੁੰਚ ਤੋਂ ਬਾਹਰ ਹੋਣ ਕਾਰਨ ਖੋਜ ਕਾਰਜ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਹਾਜ਼ ਵਿੱਚ 5 ਬੱਚਿਆਂ ਸਣੇ 43 ਯਾਤਰੀ ਅਤੇ 6 ਚਾਲਕ ਦਲ ਦੇ ਮੈਂਬਰ ਸ਼ਾਮਲ ਹਨ। ਯਾਤਰੀਆਂ ਦੇ ਰਿਸ਼ਤੇਦਾਰ ਹਵਾਈ ਅੱਡੇ ‘ਤੇ ਇਕੱਠੇ ਹੋ ਗਏ ਹਨ। ਸਰਕਾਰੀ ਅਧਿਕਾਰੀਆਂ ਨੇ ਅਜੇ ਤੱਕ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਹੈ ਕਿ ਜਹਾਜ਼ ਕ੍ਰੈਸ਼ ਹੋਇਆ ਹੈ ਜਾਂ ਕਿਤੇ ਐਮਰਜੈਂਸੀ ਲੈਂਡਿੰਗ ਕੀਤੀ ਗਈ ਹੈ। ਪੂਰੇ ਦੇਸ਼ ਦੀਆਂ ਨਜ਼ਰਾਂ ਹੁਣ ਇਸ ਮਿਸ਼ਨ ‘ਤੇ ਟਿਕੀਆਂ ਹੋਈਆਂ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























