Sad News : ਮਸ਼ਹੂਰ ਸੂਫ਼ੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ ; ਪਤਨੀ ਦਾ ਦਿਹਾਂਤ
ਚੰਡੀਗੜ੍ਹ, 2ਅਪ੍ਰੈਲ(ਵਿਸ਼ਵ ਵਾਰਤਾ) Sad News : ਪੰਜਾਬ ਦੇ ਮਸ਼ਹੂਰ ਸੂਫ਼ੀ ਗਾਇਕ ਹੰਸ ਰਾਜ ਹੰਸ ਨੂੰ ਵੱਡਾ ਸਦਮਾ ਲੱਗਾ ਹੈ। ਉਹਨਾਂ ਦੀ ਧਰਮਪਤਨੀ ਰੇਸ਼ਮ ਕੌਰ ਹੰਸ ਦਾ ਦੇਹਾਂਤ ਹੋ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਰੇਸ਼ਮ ਕੌਰ ਹੰਸ 60 ਸਾਲ ਦੇ ਸਨ, ਜੋ ਕਿ ਪਿਛਲੇ ਕੁਝ ਸਮੇਂ ਤੋਂ ਕਿਸੇ ਬਿਮਾਰੀ ਨਾਲ ਪੀੜਤ ਸਨ ਅਤੇ ਉਹਨਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਰੇਸ਼ਮ ਕੌਰ ਦੇ ਦੇਹਾਂਤ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਹੰਸ ਰਾਜ ਹੰਸ ਦੇ ਰਿਸ਼ਤੇਦਾਰ ਉਨ੍ਹਾਂ ਦੇ ਘਰ ਸੰਵੇਦਨਾ ਪ੍ਰਗਟ ਕਰਨ ਲਈ ਪਹੁੰਚ ਰਹੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/