Sad News : ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਦਾ ਦਿਹਾਂਤ
ਚੰਡੀਗੜ੍ਹ, 16ਦਸੰਬਰ(ਵਿਸ਼ਵ ਵਾਰਤਾ) ਵਿਸ਼ਵ ਪ੍ਰਸਿੱਧ ਤਬਲਾ ਵਾਦਕ ਅਤੇ ਪਦਮ ਵਿਭੂਸ਼ਣ ਉਸਤਾਦ ਜ਼ਾਕਿਰ ਹੁਸੈਨ ਦਾ ਦੇਹਾਂਤ ਹੋ ਗਿਆ ਹੈ। ਉਹਨਾਂ ਦੇ ਪਰਿਵਾਰ ਨੇ ਸੋਮਵਾਰ ਸਵੇਰੇ ਇਸ ਦੀ ਪੁਸ਼ਟੀ ਕੀਤੀ। ਪਰਿਵਾਰ ਮੁਤਾਬਕ ਹੁਸੈਨ ਇਡੀਓਪੈਥਿਕ ਪਲਮਨਰੀ ਫਾਈਬਰੋਸਿਸ ਤੋਂ ਪੀੜਤ ਸੀ।
ਪਰਿਵਾਰ ਨੇ ਦੱਸਿਆ ਕਿ ਉਹ ਪਿਛਲੇ ਦੋ ਹਫ਼ਤਿਆਂ ਤੋਂ ਸੈਨ ਫਰਾਂਸਿਸਕੋ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਸੀ। ਜ਼ਾਕਿਰ ਦਾ ਜਨਮ 9 ਮਾਰਚ 1951 ਨੂੰ ਮੁੰਬਈ ਵਿੱਚ ਹੋਇਆ ਸੀ। ਉਸਤਾਦ ਜ਼ਾਕਿਰ ਹੁਸੈਨ ਨੂੰ 1988 ਵਿੱਚ ਪਦਮ ਸ਼੍ਰੀ, 2002 ਵਿੱਚ ਪਦਮ ਭੂਸ਼ਣ ਅਤੇ 2023 ਵਿੱਚ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/