Salman Khan ਨੂੰ ਫਿਰ ਤੋਂ ਮਿਲੀ ਧਮਕੀ
ਨਵੀ ਦਿੱਲੀ, 5 ਨਵੰਬਰ (ਵਿਸ਼ਵ ਵਾਰਤਾ): ਬਾਲੀਵੁੱਡ ਅਦਾਕਾਰ ਸਲਮਾਨ ਖਾਨ (Salman Khan) ਨੂੰ ਅੱਜ (ਮੰਗਲਵਾਰ) ਸਵੇਰੇ ਇਕ ਵਾਰ ਫਿਰ ਤੋਂ ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ ਧਮਕੀ ਮਿਲਣ ਦੀ ਖਬਰ ਸਾਹਮਣੇ ਆਈ ਹੈ। ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ‘ਤੇ ਮੁੰਬਈ ਟ੍ਰੈਫਿਕ ਪੁਲਸ ਨੂੰ ਧਮਕੀ ਭਰਿਆ ਸੰਦੇਸ਼ ਭੇਜਿਆ ਗਿਆ ਹੈ। ਇਸ ‘ਚ ਸਲਮਾਨ ਖਾਨ ਨੂੰ ਮੰਦਰ ਜਾ ਕੇ ਮਾਫੀ ਮੰਗਣ ਅਤੇ 5 ਕਰੋੜ ਰੁਪਏ ਦੇਣ ਦੀ ਮੰਗ ਕੀਤੀ ਗਈ ਹੈ।
ਮੁੰਬਈ ਪੁਲਿਸ ਦੇ ਟ੍ਰੈਫਿਕ ਕੰਟਰੋਲ ਰੂਮ ਨੂੰ ਆਏ ਮੈਸੇਜ ‘ਚ ਲਿਖਿਆ ਗਿਆ ਸੀ ਕਿ ‘ਜੇਕਰ ਸਲਮਾਨ ਖਾਨ ਜ਼ਿੰਦਾ ਰਹਿਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਸਾਡੇ ਮੰਦਰ ‘ਚ ਜਾ ਕੇ ਮੁਆਫੀ ਮੰਗਣੀ ਪਵੇਗੀ ਜਾਂ 5 ਕਰੋੜ ਰੁਪਏ ਦੇਣੇ ਪੈਣਗੇ। ਸਾਡਾ ਗੈਂਗ ਅਜੇ ਵੀ ਸਰਗਰਮ ਹੈ।’ ਦੱਸ ਦਈਏ ਕਿ ਸਲਮਾਨ ਨੂੰ ਪਹਿਲਾ ਵੀ ਕਾਫੀ ਵਾਰ ਧਮਕੀਆਂ ਮਿਲ ਚੁੱਕੀਆਂ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/