• Latest
  • Trending
PUNJAB ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: Sanjeev Arora

PUNJAB ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: Sanjeev Arora

5 months ago
ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

14 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

53 minutes ago
ਅਲਾਸਕਾ ‘ਚ ਵੱਡਾ ਜਹਾਜ਼ ਹਾਦਸਾ: 4 ਦੀ ਮੌਤ

ਅਲਾਸਕਾ ‘ਚ ਵੱਡਾ ਜਹਾਜ਼ ਹਾਦਸਾ: 4 ਦੀ ਮੌਤ

58 minutes ago
ਆਮ ਆਦਮੀ ਪਾਰਟੀ ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਆਮ ਆਦਮੀ ਪਾਰਟੀ ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

1 hour ago
ਕਾਨਪੁਰ ’ਚ ਸਿਖਲਾਈ ਜਹਾਜ਼ ਹਾਦਸਾਗ੍ਰਸਤ ; ਪਾਇਲਟ ਅਤੇ ਟ੍ਰੇਨੀ ਦੀ ਮੌਤ

ਕਾਨਪੁਰ ’ਚ ਸਿਖਲਾਈ ਜਹਾਜ਼ ਹਾਦਸਾਗ੍ਰਸਤ ; ਪਾਇਲਟ ਅਤੇ ਟ੍ਰੇਨੀ ਦੀ ਮੌਤ

2 hours ago
ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

3 hours ago
‘Provided strength and comfort’: ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ

‘Provided strength and comfort’: ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ

3 hours ago
ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

3 hours ago
ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ

ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ

3 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ‘ਚ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ‘ਚ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

5 hours ago
ਇਨਸਪੈਕਸ਼ਨ ਦੌਰਾਨ Expired ਮਠਿਆਈਆਂ ਮਿਲਣ ‘ਤੇ ‘ਅੰਦਾਜ਼ ਦਿੱਲੀ’ ਨੂੰ FSSAI ਦਾ ਨੋਟਿਸ

ਇਨਸਪੈਕਸ਼ਨ ਦੌਰਾਨ Expired ਮਠਿਆਈਆਂ ਮਿਲਣ ‘ਤੇ ‘ਅੰਦਾਜ਼ ਦਿੱਲੀ’ ਨੂੰ FSSAI ਦਾ ਨੋਟਿਸ

5 hours ago
Hindi News
English News
Thursday, August 27, 2026
No Result
View All Result
34 °c
Chandigarh
31 ° Fri
33 ° Sat
33 ° Sun
32 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: Sanjeev Arora

ਗੋਲਡਨ ਟੈਂਪਲ ਨੇੜੇ 150 ਕਮਰਿਆਂ ਵਾਲਾ ਪ੍ਰੀਮੀਅਮ ਪ੍ਰਾਹੁਣਚਾਰੀ ਪ੍ਰੋਜੈਕਟ ਨਾਲ ਲਗਭਗ 350 ਨੌਕਰੀਆਂ ਪੈਦਾ ਹੋਣਗੀਆਂ; ਪੰਜਾਬ ਦੇ ਸੈਰ-ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ: ਸੰਜੀਵ ਅਰੋੜਾ

March 28, 2026
in ਖਬਰਾਂ, ਪੰਜਾਬ

ਚੰਡੀਗੜ੍ਹ, 28 ਮਾਰਚ, 2026 (ਵਿਸ਼ਵ ਵਾਰਤਾ);- ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਇਥੇ ਦੱਸਿਆ ਕਿ ਓਬਰਾਏ ਗਰੁੱਪ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਨੇ ਅੰਮ੍ਰਿਤਸਰ ਵਿੱਚ ਇੱਕ ਵਿਸ਼ਵ ਪੱਧਰੀ ਪ੍ਰਾਹੁਣਚਾਰੀ ਪ੍ਰੋਜੈਕਟ ਦੇ ਵਿਕਾਸ ਲਈ ਐਮ.ਓ.ਯੂ. ‘ਤੇ ਹਸਤਾਖਰ ਕੀਤੇ ਹਨ, ਜੋ ਪੰਜਾਬ ਦੇ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਨੂੰ ਵੱਡਾ ਹੁਲਾਰਾ ਦੇਵੇਗਾ।

ਇਸ ਸਮਝੌਤੇ ‘ਤੇ ਦੋਵਾਂ ਧਿਰਾਂ ਦੇ ਸੀਨੀਅਰ ਪ੍ਰਤੀਨਿਧੀਆਂ ਦੀ ਮੌਜੂਦਗੀ ਵਿੱਚ ਹਸਤਾਖਰ ਕੀਤੇ ਗਏ, ਜਿਨ੍ਹਾਂ ਵਿੱਚ ਕਾਰਪੋਰੇਟ ਅਤੇ ਕਾਨੂੰਨੀ ਮਾਮਲੇ, ਓਬਰਾਏ ਗਰੁੱਪ ਦੇ ਪ੍ਰਧਾਨ ਸ੍ਰੀ ਆਰ. ਸ਼ੰਕਰ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਡਾ. ਸ਼ਾਹਬਾਜ਼ ਸਿੰਘ, ਡਾ. ਅਵਤਾਰ ਸਿੰਘ ਅਤੇ ਡਾ. ਅਮਨਦੀਪ ਕੌਰ ਸ਼ਾਮਲ ਸਨ। ਸਮਝੌਤੇ ‘ਤੇ ਹਸਤਾਖਰ ਸਬੰਧੀ ਰੱਖੇ ਇਸ ਸਮਾਰੋਹ ਵਿੱਚ ਪ੍ਰਸ਼ਾਸਕੀ ਸਕੱਤਰ, ਉਦਯੋਗ ਅਤੇ ਵਣਜ, ਪੰਜਾਬ ਸ. ਗੁਰਕਿਰਤ ਕਿਰਪਾਲ ਸਿੰਘ ਨੇ ਵੀ ਸ਼ਿਰਕਤ ਕੀਤੀ।

ਉਨ੍ਹਾਂ ਦੱਸਿਆ ਕਿ ਆਉਣ ਵਾਲਾ 150 ਕਮਰਿਆਂ ਵਾਲਾ ਪ੍ਰੋਜੈਕਟ ਓਬਰਾਏ ਗਰੁੱਪ ਦੇ ਟ੍ਰਾਈਡੈਂਟ ਬ੍ਰਾਂਡ ਤਹਿਤ ਵਿਕਸਤ ਕੀਤਾ ਜਾਵੇਗਾ ਅਤੇ ਇਹ ਅੰਮ੍ਰਿਤਸਰ-ਤਰਨ ਤਾਰਨ ਰੋਡ ਉੱਪਰ ਸ੍ਰੀ ਹਰਿਮੰਦਰ ਸਾਹਿਬ ਤੋਂ ਲਗਭਗ 3 ਕਿਲੋਮੀਟਰ ਦੀ ਦੂਰੀ ‘ਤੇ ਹੋਵੇਗਾ। ਉਨ੍ਹਾਂ ਦੱਸਿਆ ਕਿ 3 ਏਕੜ ਵਿੱਚ ਫੈਲੇ ਇਸ ਪ੍ਰੋਜੈਕਟ ਵਿੱਚ ਲਗਭਗ 400 ਕਰੋੜ ਰੁਪਏ ਦਾ ਨਿਵੇਸ਼ ਸ਼ਾਮਲ ਹੈ ਅਤੇ ਇਸ ਨਾਲ ਅੰਮ੍ਰਿਤਸਰ ਦੇ ਪ੍ਰੀਮੀਅਮ ਪ੍ਰਾਹੁਣਚਾਰੀ ਬੁਨਿਆਦੀ ਢਾਂਚੇ ਨੂੰ ਵੱਡੀ ਮਜ਼ਬੂਤੀ ਮਿਲਣ ਦੀ ਉਮੀਦ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਲਗਭਗ 350 ਵਿਅਕਤੀਆਂ ਲਈ ਰੋਜ਼ਗਾਰ ਪੈਦਾ ਹੋਣ ਦੀ ਉਮੀਦ ਹੈ, ਜਿਸ ਨਾਲ ਸਥਾਨਕ ਆਰਥਿਕ ਗਤੀਵਿਧੀਆਂ ਅਤੇ ਰੋਜ਼ਗਾਰ ਉੱਪਤਰੀ ਨੂੰ ਹੋਰ ਹੁਲਾਰਾ ਮਿਲੇਗਾ।

ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਪ੍ਰਾਹੁਣਚਾਰੀ ਪ੍ਰੋਜੈਕਟ ਓਬਰਾਏ ਗਰੁੱਪ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਦਰਮਿਆਨ ਸਾਂਝੇ ਸਹਿਯੋਗ ਤਹਿਤ ਵਿਕਸਤ ਕੀਤਾ ਜਾਵੇਗਾ, ਜੋ ਓਬਰਾਏ ਗਰੁੱਪ ਦੀ ਲਗਜ਼ਰੀ ਪ੍ਰਾਹੁਣਚਾਰੀ ਵਿੱਚ ਵਿਸ਼ਵ ਪੱਧਰ ਤੱਕ ਮੰਨੀ-ਪ੍ਰਮੰਨੀ ਮੁਹਾਰਤ ਅਤੇ ਸਪ੍ਰਿੰਗਐਜ ਦੀ ਮਜ਼ਬੂਤ ਸਥਾਨਕ ਮੌਜੂਦਗੀ ਨੂੰ ਇਕੱਠਾ ਕਰੇਗਾ।

ਜ਼ਿਕਰਯੋਗ ਹੈ ਕਿ ਇਹ “ਟ੍ਰਾਈਡੈਂਟ” ਬ੍ਰਾਂਡ ਤਹਿਤ ਪੰਜਾਬ ਵਿੱਚ ਪਹਿਲਾ ਹੋਟਲ ਹੋਵੇਗਾ। ਇਸ ਸਮੇਂ ਭਾਰਤ ਭਰ ਵਿੱਚ ਟ੍ਰਾਈਡੈਂਟ ਬ੍ਰਾਂਡ ਤਹਿਤ 9 ਹੋਟਲ ਚੱਲ ਰਹੇ ਹਨ। ਇਸ ਸਮੇਂ ਓਬਰਾਏ ਗਰੁੱਪ ਦੇ ਦੇਸ਼ ਭਰ ਵਿੱਚ 32 ਹੋਟਲ ਚੱਲ ਰਹੇ ਹਨ ਅਤੇ 10 ਹੋਰ ਪ੍ਰਗਤੀ ਅਧੀਨ ਹਨ। ਪੰਜਾਬ ਵਿੱਚ ਇਹ ਗਰੁੱਪ ਪਹਿਲਾਂ ਹੀ ਓਬਰਾਏ ਬ੍ਰਾਂਡ ਤਹਿਤ ਨਿਊ ਚੰਡੀਗੜ੍ਹ ਵਿਖੇ ਓਬਰਾਏ ਸੁਖਵਿਲਾਸ ਸਪਾ ਰਿਜ਼ੋਰਟ ਚਲਾ ਰਿਹਾ ਹੈ।

ਇਸ ਸਭ ਨੂੰ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਸਰ ਪ੍ਰੋਜੈਕਟ ਵੀ ਵਧੇਰੇ ਮਹੱਤਵਪੂਰਨ ਹੈ ਕਿਉਂਕਿ ਇਸਨੂੰ ਪੰਜਾਬ ਵਿੱਚ ਟ੍ਰਾਈਡੈਂਟ ਬ੍ਰਾਂਡ ਤਹਿਤ ਇਸ ਪੱਧਰ ਦਾ ਪਹਿਲਾ ਗ੍ਰੀਨਫੀਲਡ ਪ੍ਰੋਜੈਕਟ ਦੱਸਿਆ ਜਾ ਰਿਹਾ ਹੈ। ਇਸ ਪ੍ਰੋਜੈਕਟ ‘ਤੇ ਕੰਮ ਜੁਲਾਈ 2026 ਵਿੱਚ ਸ਼ੁਰੂ ਹੋਣ ਦੀ ਉਮੀਦ ਹੈ, ਜਿਸ ਨੂੰ ਮਾਰਚ 2029 ਤੱਕ ਪੂਰਾ ਕਰਨ ਦਾ ਟੀਚਾ ਹੈ।

ਪੰਜਾਬ ਸਰਕਾਰ ਨੇ ਇਨਵੈਸਟ ਪੰਜਾਬ ਰਾਹੀਂ ਇਸ ਸਹਿਯੋਗ ਨੂੰ ਵਧੇਰੇ ਸੁਚਾਰੂ ਬਣਾਉਣ ਵਿੱਚ ਸਰਗਰਮ ਭੂਮਿਕਾ ਨਿਭਾਈ ਹੈ। ਇਨਵੈਸਟ ਪੰਜਾਬ ਡੇਢ ਸਾਲ ਤੋਂ ਵੱਧ ਸਮੇਂ ਤੋਂ ਦੋਵਾਂ ਧਿਰਾਂ ਨਾਲ ਨੇੜਿਓਂ ਜੁੜੇ ਕੇ ਉਨ੍ਹਾਂ ਨੂੰ ਇਕੱਠੇ ਲਿਆਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਸੀ, ਜੋ ਕਿ ਉੱਚ-ਮੁੱਲ ਵਾਲੇ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਦਯੋਗ ਖੇਤਰ ਵਿੱਚ ਪੰਜਾਬ ਦੀ ਲਗਾਤਾਰ ਵਧ ਰਹੀ ਰਫ਼ਤਾਰ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੂਬੇ ਨੇ ਸਾਲ 2025-26 ਵਿੱਚ 59,448 ਕਰੋੜ ਦੇ ਨਿਵੇਸ਼ ਆਕਰਸ਼ਿਤ ਕੀਤੇ ਹਨ, ਜੋ ਕਿ ਰਾਜ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਹੈ, ਜਿਸ ਨਾਲ 1,33,221 ਨੌਕਰੀਆਂ ਪੈਦਾ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ ਨੇ 1 ਅਪ੍ਰੈਲ, 2022 ਤੋਂ 5,57,664 ਨੌਕਰੀਆਂ ਦੀ ਸੰਭਾਵਨਾ ਵਾਲੇ 1,59,947 ਕਰੋੜ ਦੇ ਨਿਵੇਸ਼ ਆਕਰਸ਼ਿਤ ਕੀਤੇ ਹਨ, ਜੋ ਰਾਜ ਵਿੱਚ ਨਿਵੇਸ਼ਕਾਂ ਦੇ ਵਧਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਇਹ ਸਹਿਯੋਗ ਪੰਜਾਬ ਦੇ ਉੱਚ-ਪੱਧਰੀ ਸੈਰ-ਸਪਾਟਾ, ਪ੍ਰਾਹੁਣਚਾਰੀ ਅਤੇ ਨਿਵੇਸ਼ ਲਈ ਇੱਕ ਪਸੰਦੀਦਾ ਸਥਾਨ ਬਣਨ ਦੇ ਸਫ਼ਰ ਵਿੱਚ ਇੱਕ ਨਵਾਂ ਮੀਲ ਪੱਥਰ ਹੈ, ਜੋ ਇੱਕ ਵਿਸ਼ਵਵਿਆਪੀ ਸੱਭਿਆਚਾਰਕ ਅਤੇ ਅਧਿਆਤਮਿਕ ਕੇਂਦਰ ਵਜੋਂ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀ ਸਥਿਤੀ ਨੂੰ ਵੀ ਹੋਰ ਮਜ਼ਬੂਤ ਕਰੇਗਾ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਨਾ ਸਿਰਫ਼ ਉਦਯੋਗ ਲਈ, ਸਗੋਂ ਪ੍ਰੀਮੀਅਮ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਨਿਵੇਸ਼ਾਂ ਲਈ ਵੀ ਇੱਕ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨਵੈਸਟ ਪੰਜਾਬ ਦੇ ਸਰਗਰਮ ਸਮਰਥਨ ਨਾਲ ਅਜਿਹੇ ਮਹੱਤਵਪੂਰਨ ਪ੍ਰੋਜੈਕਟ ਹਕੀਕਤ ਬਣ ਕੇ ਰਾਜ ਦੇ ਆਰਥਿਕ ਵਿਕਾਸ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ।

Tags: BREAKING NEWSBreaking news in PunjabiLatest Punjab news in PunjabiPunjab news in PunjabiSanjeev AroraWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

by Jaspreet Kaur
August 27, 2026
0

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ - ਚਾਂਦੀ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ -ਜਾਣੋ ਅੱਜ ਦੇ ਤਾਜ਼ਾ ਰੇਟ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 27, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਅਲਾਸਕਾ ‘ਚ ਵੱਡਾ ਜਹਾਜ਼ ਹਾਦਸਾ: 4 ਦੀ ਮੌਤ

ਅਲਾਸਕਾ ‘ਚ ਵੱਡਾ ਜਹਾਜ਼ ਹਾਦਸਾ: 4 ਦੀ ਮੌਤ

by Jaspreet Kaur
August 27, 2026
0

ਅਲਾਸਕਾ 'ਚ ਵੱਡਾ ਜਹਾਜ਼ ਹਾਦਸਾ: 4 ਦੀ ਮੌਤ ਅਮਰੀਕਾ, 27 ਅਗਸਤ 2026 (ਵਿਸ਼ਵ ਵਾਰਤਾ) : ਅਲਾਸਕਾ ਵਿੱਚ ਇੱਕ ਛੋਟਾ ਜਹਾਜ਼...

ਆਮ ਆਦਮੀ ਪਾਰਟੀ ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਆਮ ਆਦਮੀ ਪਾਰਟੀ ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

by Jaspreet Kaur
August 27, 2026
0

ਆਮ ਆਦਮੀ ਪਾਰਟੀ ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਚੰਡੀਗੜ੍ਹ, 27 ਅਗਸਤ 2026 (ਵਿਸ਼ਵ ਵਾਰਤਾ) : ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

by Jaspreet Kaur
August 27, 2026
0

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ - ਚਾਂਦੀ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ -ਜਾਣੋ ਅੱਜ ਦੇ ਤਾਜ਼ਾ ਰੇਟ...

Most Popular

Neet Paper Leak Case: ਫਾਸਟ ਟਰੈਕ ਅਦਾਲਤ ‘ਚ ਅੱਜ ਹੋ ਸਕਦੀ ਹੈ ਸੁਣਵਾਈ

Neet Paper Leak Case: ਫਾਸਟ ਟਰੈਕ ਅਦਾਲਤ ‘ਚ ਅੱਜ ਹੋ ਸਕਦੀ ਹੈ ਸੁਣਵਾਈ

by Ranjit Singh
4 weeks ago
0

Neet Paper Leak Case: ਫਾਸਟ ਟਰੈਕ ਅਦਾਲਤ 'ਚ ਅੱਜ ਹੋ ਸਕਦੀ ਹੈ ਸੁਣਵਾਈ - ਸੀਬੀਆਈ ਨੇ 13 ਮੁਲਜ਼ਮਾਂ ਖ਼ਿਲਾਫ਼ ਦਾਇਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 