Sanjiv Khanna ਅੱਜ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਚੁੱਕਣਗੇ ਸਹੁੰ
ਚੰਡੀਗੜ੍ਹ, 11 ਨਵੰਬਰ(ਵਿਸ਼ਵ ਵਾਰਤਾ) CJI ਡੀਵਾਈ ਚੰਦਰਚੂੜ ਦੇ ਸੇਵਾਮੁਕਤ ਹੋਣ ਤੋਂ ਬਾਅਦ ਜਸਟਿਸ ਸੰਜੀਵ ਖੰਨਾ ਅੱਜ ਭਾਰਤ ਦੇ 51ਵੇਂ ਚੀਫ਼ ਜਸਟਿਸ ਬਣ ਜਾਣਗੇ। ਉਹ ਅੱਜ (11 ਨਵੰਬਰ) ਸੀਜੇਆਈ ਵਜੋਂ ਸਹੁੰ ਚੁੱਕਣਗੇ।
ਸੰਜੀਵ ਖੰਨਾ ਆਪਣੇ ਚਾਚਾ ਤੋਂ ਪ੍ਰਭਾਵਿਤ ਸਨ, ਇਸ ਲਈ ਉਨ੍ਹਾਂ ਨੇ 1983 ਵਿੱਚ ਦਿੱਲੀ ਯੂਨੀਵਰਸਿਟੀ ਦੇ ਕੈਂਪਸ ਲਾਅ ਸੈਂਟਰ ਤੋਂ ਐਲ.ਐਲ.ਬੀ. ਕੀਤੀ। ਇਸ ਤੋਂ ਬਾਅਦ ਜਸਟਿਸ ਖੰਨਾ ਨੇ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਤੋਂ ਵਕਾਲਤ ਕਰਨੀ ਸ਼ੁਰੂ ਕਰ ਦਿੱਤੀ। ਫਿਰ ਉਹ ਆਮਦਨ ਕਰ ਵਿਭਾਗ ਅਤੇ ਦਿੱਲੀ ਸਰਕਾਰ ਦੇ ਸਿਵਲ ਮਾਮਲਿਆਂ ਲਈ ਸਥਾਈ ਵਕੀਲ ਵੀ ਰਹੇ। ਸਾਲ 2005 ਵਿੱਚ ਜਸਟਿਸ ਖੰਨਾ ਦਿੱਲੀ ਹਾਈ ਕੋਰਟ ਦੇ ਜੱਜ ਬਣੇ। 13 ਸਾਲ ਦਿੱਲੀ ਹਾਈ ਕੋਰਟ ਦੇ ਜੱਜ ਰਹਿਣ ਤੋਂ ਬਾਅਦ, ਜਸਟਿਸ ਖੰਨਾ ਨੂੰ 2019 ਵਿੱਚ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਦਿੱਤੀ ਗਈ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/