• Latest
  • Trending
SARAS ਮੇਲਾ ਮੋਹਾਲੀ : ਗਿੱਪੀ ਗਰੇਵਾਲ ਦੀ ਦਮਦਾਰ ਗਾਇਕੀ ਦੇ ਪ੍ਰਦਰਸ਼ਨ ਨਾਲ 10 ਦਿਨਾਂ ਤੋਂ ਚੱਲ ਰਿਹਾ ਮੇਲਾ ਹੋਇਆ ਸਮਾਪਤ 

SARAS ਮੇਲਾ ਮੋਹਾਲੀ : ਗਿੱਪੀ ਗਰੇਵਾਲ ਦੀ ਦਮਦਾਰ ਗਾਇਕੀ ਦੇ ਪ੍ਰਦਰਸ਼ਨ ਨਾਲ 10 ਦਿਨਾਂ ਤੋਂ ਚੱਲ ਰਿਹਾ ਮੇਲਾ ਹੋਇਆ ਸਮਾਪਤ 

2 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 minute ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

20 minutes ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

47 minutes ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

1 hour ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

2 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

3 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

4 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

4 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

4 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

5 hours ago
Hindi News
English News
Tuesday, November 10, 2026
No Result
View All Result
30 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SARAS ਮੇਲਾ ਮੋਹਾਲੀ : ਗਿੱਪੀ ਗਰੇਵਾਲ ਦੀ ਦਮਦਾਰ ਗਾਇਕੀ ਦੇ ਪ੍ਰਦਰਸ਼ਨ ਨਾਲ 10 ਦਿਨਾਂ ਤੋਂ ਚੱਲ ਰਿਹਾ ਮੇਲਾ ਹੋਇਆ ਸਮਾਪਤ 

October 28, 2024
in MOHALI, ਖਬਰਾਂ, ਪੰਜਾਬ
SARAS ਮੇਲਾ ਮੋਹਾਲੀ : ਗਿੱਪੀ ਗਰੇਵਾਲ ਦੀ ਦਮਦਾਰ ਗਾਇਕੀ ਦੇ ਪ੍ਰਦਰਸ਼ਨ ਨਾਲ 10 ਦਿਨਾਂ ਤੋਂ ਚੱਲ ਰਿਹਾ ਮੇਲਾ ਹੋਇਆ ਸਮਾਪਤ 

SARAS ਮੇਲਾ ਮੋਹਾਲੀ : ਗਿੱਪੀ ਗਰੇਵਾਲ ਦੀ ਦਮਦਾਰ ਗਾਇਕੀ ਦੇ ਪ੍ਰਦਰਸ਼ਨ ਨਾਲ 10 ਦਿਨਾਂ ਤੋਂ ਚੱਲ ਰਿਹਾ ਮੇਲਾ ਹੋਇਆ ਸਮਾਪਤ 

600 ਤੋਂ ਵਧੇਰੇ ਕਾਰੀਗਰਾਂ ਤੇ 300 ਸਟਾਲਾਂ ’ਤੇ ਲੋਕਾਂ ਨੇ ਕੀਤੀ ਤਿਉਹਾਰ ਦੇ ਦਿਨਾਂ ’ਚ ਖੂਬ ਖਰੀਦਦਾਰੀ

ਐਸ.ਏ.ਐਸ.ਨਗਰ, 28 ਅਕਤੂਬਰ(ਵਿਸ਼ਵ ਵਾਰਤਾ)ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਹਿਯੋਗ ਨਾਲ ਮੋਹਾਲੀ ਦੇ ਸੈਕਟਰ 88 ਵਿਖੇ ਪਹਿਲੀ ਵਾਰ ਲਾਇਆ ਗਿਆ ਸਰਸ ਮੇਲਾ ਪਿਛਲੇ 10 ਦਿਨ ਤੋਂ ਲਗਾਤਾਰ ਸੰਗੀਤਕ ਸ਼ਾਮਾਂ ਅਤੇ ਦੇਸ਼ ਭਰ ਦੇ ਹਸਤ ਕਲਾਕਾਰਾਂ ਦੇ ਦਸਤਕਾਰੀ ਦੇ ਵੱਖ-ਵੱਖ ਸਟਾਲਾਂ ਦੀ ਪ੍ਰਦਰਸ਼ਨੀ ਬਾਅਦ ਬੀਤੀ ਰਾਤ ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਦੀ ਦਮਦਾਰ ਪੇਸ਼ਕਾਰੀ ਤੋਂ ਸਮਾਪਤ ਹੋ ਗਿਆ। 
         ਮੇਲੇ ਵਿੱਚ ਹਰ ਰੋਜ਼ ਹਜ਼ਾਰਾ ਲੋਕ ਰੋਜ਼ਾਨਾ ਇਕੱਠੇ ਹੁੰਦੇ ਸਨ ਅਤੇ ਕਾਰੀਗਰਾਂ ਦੁਆਰਾ ਬਾਰੀਕ ਢੰਗ ਨਾਲ ਤਿਆਰ ਕੀਤੇ ਹੱਥਾਂ ਨਾਲ ਬਣੇ ਸਮਾਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਦਿੰਦੇ ਸਨ। ਵੱਖ-ਵੱਖ ਰਾਜਾਂ ਦੇ ਲੋਕ ਨਾਚਾਂ ਦੀ ਪੇਸ਼ਕਾਰੀ ਤੋਂ ਇਲਾਵਾ ਵੱਖ-ਵੱਖ ਗਾਇਕਾਂ ਅਤੇ ਸੰਗੀਤਕ ਗਰੁੱਪਾਂ ’ਤੇ ਆਧਾਰਿਤ ਸੰਗੀਤਕ ਸ਼ਾਮਾਂ ਦਾ ਆਯੋਜਨ ਵੀ ਦਰਸ਼ਕਾਂ ਨੂੰ ਕੀਲਣ ਤੇ ਕਾਰੀਗਰਾਂ ਦੀ ਆਮਦਨੀ ਵਧਾਉਣ ਲਈ ਕੀਤਾ ਗਿਆ। 
       ਗਿੱਪੀ ਗਰੇਵਾਲ ਨੇ ਆਪਣੇ ਪਹਿਲੇ ਗੀਤ “ਪਾਵੇਂ ਫੁਲਕਾਰੀ ਉੱਤੇ ਵੇਲ ਬੂਟੀਆਂ” ਨਾਲ ਸ਼ੁਰੂਆਤ ਕਰਦਿਆਂ ਆਪਣੇ ਪ੍ਰਸਿੱਧ ਗੀਤ “ਫੁਲਕਾਰੀ”, “ਅੰਗਰੇਜੀ ਬੀਟ ਤੇ”, “ਹੁਣ ਬੋਲਣੋ ਵੀ ਗਈ”, “ਨਵਾਂ-ਨਵਾਂ ਨਵਾਂ-ਨਵਾਂ ਪਿਆਰ ਹੋਇਆ ਏ”
ਨਾਲ ਸਰੋਤਿਆਂ ਦਾ ਮਨ ਮੋਹ ਲਿਆ। ਮਹਿਲਾਵਾਂ ਦੀ ਪੁਰਜ਼ੋਰ ਮੰਗ ’ਤੇ ਗਾਇਆ ‘18ਵੇ ਚ ਧਰਿਆ ਤੂੰ ਪੈਰ ਬੱਲੀਏ ਨੀ ਪੈਗੇ ਵੈਰ ਬਲੀਏ’ ਉਹ ਗੀਤ ਸੀ ਜਿਸ ’ਤੇੇ ਮੇਲੇ ਨ’ਚ ਸ਼ਾਮਿਲ ਹੋਈਆਂ ਮਹਿਲਾ ਦਰਸ਼ਕਾਂ ਨੇ ਸਟੇਜ ਦੇ ਸਾਹਮਣੇ ਨੱਚ ਕੇ ਆਪਣਾ ਸ਼ੌਂਕ ਪੂਰਾ ਕੀਤਾ। 
           ਸਰਸ ਮੇਲਾ ਦੇ ਨੋਡਲ ਅਫਸਰ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ ਨੇ ਟ੍ਰਾਈਸਿਟੀ ਵਾਸੀਆਂ ਦਾ ਇਨ੍ਹਾਂ ਸੰਗੀਤਕ ਸ਼ਾਮਾਂ ਦਾ ਆਨੰਦ ਮਾਣਨ ਦੇ ਨਾਲ-ਨਾਲ ਦੇਸ਼ ਭਰ ਤੋਂ ਆਪਣੀ ਕਲਾ ਅਤੇ ਦਸਤਕਾਰੀ ਦੀ ਪ੍ਰਦਰਸ਼ਨੀ ਲਈ ਆਏ ਕਾਰੀਗਰਾਂ ਦੀ ਵਿਕਰੀ ਵਧਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਵੱਖ-ਵੱਖ ਰਾਜਾਂ ਤੋਂ 600 ਤੋਂ ਵਧੇਰੇ ਕਾਰੀਗਰਾਂ ਨੇ 300 ਸਟਾਲ ਲਾਏ ਸਨ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਨਾਰਥ ਜ਼ੋਨ ਕਲਚਰਲ ਸੈਂਟਰ ਵੱਲੋਂ ਭਾਰਤ ਦੇ ਵੱਖ-ਵੱਖ ਰਾਜਾਂ ਦੀਆਂ ਸਭਿਆਚਾਰਕ ਵੰਨਗੀਆਂ ਆਸਾਮ ਦਾ ਬੀਹੂ, ਰਾਜਸਥਾਨ ਦਾ ਕਾਲਬੇਲੀਆ, ਯੂ ਪੀ ਦੀ ਬਰਸਾਨਾ ਦੀ ਹੋਲੀ ਅਤੇ ਮਾਯੂਰ ਡਾਂਸ, ਹਰਿਆਣਾ ਅਤੇ ਪੰਜਾਬ ਦੇ ਵੱਖ-ਵੱਖ ਲੋਕ ਨਾਚਾਂ ਗਿੱਧਾ, ਭੰਗੜਾ, ਸੰਮੀ ਤੇ ਲੁੱਡੀ ਦਾ ਪ੍ਰਦਰਸ਼ਨ ਕੀਤਾ।
     ਇਸ ਤੋਂ ਇਲਾਵਾ ਹਰ ਰੋਜ਼ ਲੋਕ ਕਲਾਕਾਰ, ਜਿਸ ਵਿੱਚ ਬੀਨ ਜੋਗੀ, ਨਚਾਰ, ਨਗਾਰਾ, ਕਠਪੁਤਲੀ ਨਾਚ, ਬਾਜ਼ੀਗਰ, ਕੱਚੀ ਘੋੜੀ ਆਦਿ ਲੋਕਾਂ ਦਾ ਮੇਲੇ ਵਿੱਚ ਆਉਣ ਵਾਲਿਆਂ ਦਾ ਘੁੰਮ-ਫਿਰ ਕੇ ਮੰਨੋਰੰਜਨ ਕੀਤਾ।
       ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਮੋਹਾਲੀ ਪ੍ਰਸ਼ਾਸਨ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਕਰਵਾਏ ਗਏ ਇਸ 10 ਰੋਜ਼ਾ ਸਮਾਗਮ ਦੇ ਸਫ਼ਲਤਾਪੂਰਵਕ ਆਯੋਜਨ ਲਈ ਤਾਇਨਾਤ ਸਮੂਹ ਟੀਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੋਹਾਲੀ ਦੇ ਪਹਿਲੇ ਸਰਸ ਮੇਲੇ ਨੇ ਇਤਿਹਾਸ ਸਿਰਜ ਦਿੱਤਾ ਹੈ, ਜਿਸ ਵਿੱਚ ਲੱਖਾਂ ਲੋਕਾਂ ਨੇ ਮੇਲੇ ’ਚ ਸ਼ਿਰਕਤ ਕੀਤਾ। ਉਨ੍ਹਾਂ ਕਿਹਾ ਕਿ ਸਰਸ ਮੇਲੇ ਦੇ ਸ਼ਾਂਤਮਈ ਅਤੇ ਨਿਰਵਿਘਨ ਆਯੋਜਨ ਨੇ ਭਵਿੱਖ ਵਿੱਚ ਅਜਿਹੇ ਸਮਾਗਮਾਂ ਦੇ ਆਯੋਜਨ ਦੀ ਸਫ਼ਲਤਾ ਦਾ ਰਾਹ ਬਣਾਇਆ ਹੈ।
ਗਿੱਪੀ ਤੋਂ ਪਹਿਲਾਂ ਮੋਹਾਲੀ ਦੇ ਪਲੇਠੇ ਸਰਸ ਮੇਲੇ ਵਿੱਚ ਰਣਜੀਤ ਬਾਵਾ, ਸ਼ਿਵਜੋਤ, ਮੰਨਤ ਨੂਰ, ਸਵੀਤਾਜ ਬਰਾੜ ਅਤੇ ਬਸੰਤ ਕੁਰ, ਲਖਵਿੰਦਰ ਵਡਾਲੀ, ਕਾਮੇਡੀਅਨ ਜਸਪ੍ਰੀਤ ਸਿੰਘ ਅਤੇ ਆਸ਼ੀਸ਼ ਸੋਲੰਕੀ, ਜੋਬਨ ਸੰਧੂ, ਰਾਣੀ ਰਣਦੀਪ, ਸ਼ਾਨੀ ਸ਼ਾਹ, ਨਿੰਜਾ ਬੈਂਡ ਅਤੇ  ਕੁਲਵਿੰਦਰ ਬਿੱਲਾ ਨੂੰ ਬੁਲਾਇਆ ਜਾ ਚੁੱਕਾ ਹੈ।
Tags: Breaking news in PunjabiLatest News In Punjabipunjab newsPunjab news in PunjabiSARAS ਮੇਲਾ ਮੋਹਾਲੀtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Asian Champions Trophy  : ਭਾਰਤੀ ਹਾਕੀ ਟੀਮ ਨੇ ਲਗਾਈ ਜਿੱਤਾਂ ਦੀ ਹੈਟ੍ਰਿਕ ; ਜਾਪਾਨ ਨੂੰ 4-1 ਨਾਲ ਹਰਾਇਆ  

Asian Champions Trophy  : ਭਾਰਤੀ ਹਾਕੀ ਟੀਮ ਨੇ ਲਗਾਈ ਜਿੱਤਾਂ ਦੀ ਹੈਟ੍ਰਿਕ ; ਜਾਪਾਨ ਨੂੰ 4-1 ਨਾਲ ਹਰਾਇਆ  

by Navjot
2 weeks ago
0

    ਜਲੰਧਰ , 30 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਟੀਮ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2026 ਵਿੱਚ ਜਿੱਤਾਂ ਦੀ ਹੈਟ੍ਰਿਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 