SBI ‘ਚ ਦਿਨ-ਦਿਹਾੜੇ ਵੱਡੀ ਲੁੱਟ
– ਬੈਂਕ ਕਰਮਚਾਰੀਆਂ ਨੂੰ ਬੰਧਕ ਬਣਾ ਕੇ ਕਰੋੜਾਂ ਰੁਪਏ ਦੀ ਨਕਦੀ ਅਤੇ 20 ਕਿਲੋ ਸੋਨਾ ਕੇ ਫਰਾਰ
ਕਰਨਾਟਕ, 17 ਸਤੰਬਰ (ਵਿਸ਼ਵ ਵਾਰਤਾ): ਕਰਨਾਟਕ ਦੇ ਵਿਜੇਪੁਰਾ ਜ਼ਿਲ੍ਹੇ ਵਿੱਚ ਦਿਨ-ਦਿਹਾੜੇ ਲੁਟੇਰਿਆਂ ਨੇ ਸਟੇਟ ਬੈਂਕ ਆਫ਼ ਇੰਡੀਆ (SBI) ‘ਚ ਲੁੱਟ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਕੀਤਾ। ਵਿਜੇਪੁਰਾ ਜ਼ਿਲ੍ਹੇ ਦੇ ਚਾੜ੍ਹਚਨ ਕਸਬੇ ਵਿੱਚ ਸਟੇਟ ਬੈਂਕ ਆਫ਼ ਇੰਡੀਆ (SBI) ਦੀ ਇੱਕ ਸ਼ਾਖਾ ਵਿੱਚ ਹੋਈ ਡਕੈਤੀ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਨਕਾਬਪੋਸ਼ ਅਤੇ ਹਥਿਆਰਬੰਦ ਲੁਟੇਰਿਆਂ ਨੇ ਕਰਮਚਾਰੀਆਂ ਨੂੰ ਬੰਧਕ ਬਣਾ ਲਿਆ ਅਤੇ ਕਰੋੜਾਂ ਰੁਪਏ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਲੈ ਕੇ ਫਰਾਰ ਹੋ ਗਏ।
ਲੁਟੇਰੇ ਪਿਸਤੌਲਾਂ ਅਤੇ ਚਾਕੂਆਂ ਨਾਲ ਲੈਸ ਸਨ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਮੰਗਲਵਾਰ ਸ਼ਾਮ ਨੂੰ ਸਟੇਟ ਬੈਂਕ ਆਫ਼ ਇੰਡੀਆ ਵਿੱਚ ਡਕੈਤੀ ਦੀ ਸੂਚਨਾ ਮਿਲੀ। ਮੌਕੇ ‘ਤੇ ਪਹੁੰਚੀ ਟੀਮ ਨੇ ਦੱਸਿਆ ਕਿ ਲੁਟੇਰੇ ਪੇਸ਼ੇਵਰ ਲੁਟੇਰੇ ਸਨ। ਉਨ੍ਹਾਂ ਨੇ ਪੂਰੀ ਯੋਜਨਾ ਬਣਾ ਕੇ ਇਸ ਅਪਰਾਧ ਨੂੰ ਅੰਜਾਮ ਦਿੱਤਾ ਹੈ।
ਇਹ ਘਟਨਾ ਮੰਗਲਵਾਰ ਸ਼ਾਮ 6:30 ਵਜੇ ਦੇ ਕਰੀਬ ਵਾਪਰੀ। ਚੋਰਾਂ ਨੇ ਵਿਜੇਪੁਰਾ ਜ਼ਿਲ੍ਹੇ ਵਿੱਚ ਚਾੜ੍ਹਚਨ ਸ਼ਾਖਾ ਨੂੰ ਨਿਸ਼ਾਨਾ ਬਣਾਇਆ। ਉਹ ਇਕ ਕਰੋੜ ਦੀ ਨਕਦੀ ਅਤੇ ਸੋਨਾ ਲੁੱਟ ਕੇ ਲੈ ਗਏ, ਜਿਸਦੀ ਕੀਮਤ ਲਗਭਗ ₹21 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਦੇ ਅਨੁਸਾਰ, ਤਿੰਨ ਨਕਾਬਪੋਸ਼ ਵਿਅਕਤੀ ਬੈਂਕ ਵਿੱਚ ਬੈਂਕ ਚ ਖਾਤਾ ਖੁਲਵਾਉਣ ਦਾ ਕਹਿ ਕੇ ਦਾਖਲ ਹੋਏ, ਫਿਰ ਉਨ੍ਹਾਂ ਨੇ ਬੈਂਕ ਮੈਨੇਜਰ ਅਤੇ ਕੈਸ਼ੀਅਰ ਦੇ ਨਾਲ-ਨਾਲ ਹੋਰ ਕਰਮਚਾਰੀਆਂ ‘ਤੇ ਬੰਦੂਕਾਂ ਅਤੇ ਚਾਕੂ ਤਾਣ ਲਏ। ਲੁਟੇਰਿਆਂ ਨੇ ਬੈਂਕ ਸਟਾਫ ਦੇ ਹੱਥ-ਪੈਰ ਬੰਨ੍ਹ ਦਿੱਤੇ ਅਤੇ ਕਰੋੜਾਂ ਦੀ ਨਕਦੀ ਅਤੇ ਸੋਨਾ ਲੁੱਟ ਕੇ ਫਰਾਰ ਹੋ ਗਏ। ਫਿਲਹਾਲ ਪੁਲਿਸ ਨੇ ਸੀਸੀਟੀਵੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਨਾਕਾਬੰਦੀ ਕਰ ਦਿੱਤੀ ਗਈ ਹੈ।























