School Timing Change: ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ
ਮੋਹਾਲੀ, 28 ਫਰਵਰੀ 2026 (ਵਿਸ਼ਵ ਵਾਰਤਾ) – ਪੰਜਾਬ ਵਿੱਚ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਰਕਾਰੀ ਸਕੂਲਾਂ ਦਾ ਸਮਾਂ ਬਦਲਣ ਦੇ ਹੁਕਮ 1 ਮਾਰਚ ਤੋਂ 31 ਮਾਰਚ ਤੱਕ ਲਾਗੂ ਰਹਿਣਗੇ।
ਤਾਜ਼ਾ ਜਾਰੀ ਕੀਤੇ ਗਏ ਹੁਕਮਾਂ ਦੇ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਖੁੱਲ੍ਹਣਗੇ।
ਇਹ ਹੁਕਮ ਬਦਲਦੇ ਮੌਸਮ ਅਤੇ ਵਿਦਿਆਰਥੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖ ਕੇ ਜਾਰੀ ਕੀਤੇ ਗਏ ਹਨ। ਸਾਰੇ ਸਰਕਾਰੀ ਸਕੂਲਾਂ ਨੂੰ ਨਿਰਧਾਰਤ ਸਮੇਂ ਅਨੁਸਾਰ ਕਲਾਸਾਂ ਚਲਾਉਣ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























