SCO MEETING: ਪਾਕਿਸਤਾਨ ਨੇ SCO ਬੈਠਕ ਲਈ PM ਮੋਦੀ ਨੂੰ ਦਿੱਤਾ ਸੱਦਾ, ਦੁਨੀਆ ਭਰ ਦੇ ਨੇਤਾ ਪਹੁੰਚਣਗੇ ਇਸਲਾਮਾਬਾਦ
ਨਵੀਂ ਦਿੱਲੀ 30 ਅਗਸਤ (ਵਿਸ਼ਵ ਵਾਰਤਾ) [SCO MEETING] :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ ‘ਚ ਹੋਣ ਵਾਲੀ ਸ਼ੰਘਾਈ ਕੋ-ਆਪਰੇਸ਼ਨ ਆਰਗੇਨਾਈਜ਼ੇਸ਼ਨ (SCO) ਦੀ ਬੈਠਕ ‘ਚ ਸੱਦਾ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਅਕਤੂਬਰ ‘ਚ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ‘ਚ ਹੋਣ ਵਾਲੀ ਸ਼ੰਘਾਈ ਕੋ-ਆਪ੍ਰੇਸ਼ਨ ਆਰਗੇਨਾਈਜ਼ੇਸ਼ਨ (SCO) ਦੀ ਬੈਠਕ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਭਾਰਤ ਦੇ ਨਾਲ-ਨਾਲ ਚੀਨ ਅਤੇ ਪਾਕਿਸਤਾਨ ਵੀ ਸ਼ੰਘਾਈ ਸਹਿਯੋਗ ਸੰਗਠਨ ਦੇ ਪੂਰਨ ਮੈਂਬਰ ਹਨ। SCO ਦੇ ਹੋਰ ਮੈਂਬਰ ਦੇਸ਼ਾਂ ਵਿੱਚ ਰੂਸ, ਤਜ਼ਾਕਿਸਤਾਨ, ਉਜ਼ਬੇਕਿਸਤਾਨ, ਕਿਰਗਿਸਤਾਨ, ਕਜ਼ਾਕਿਸਤਾਨ ਸ਼ਾਮਲ ਹਨ। ਪਾਕਿਸਤਾਨੀ ਵਿਦੇਸ਼ ਦਫਤਰ ਦੀ ਬੁਲਾਰਾ ਮੁਮਤਾਜ਼ ਜ਼ਾਹਰਾ ਬਲੋਚ ਨੇ ਹਫਤਾਵਾਰੀ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ 15-16 ਅਕਤੂਬਰ ਨੂੰ ਹੋਣ ਵਾਲੀ ਬੈਠਕ ‘ਚ ਹਿੱਸਾ ਲੈਣ ਲਈ ਦੇਸ਼ਾਂ ਦੇ ਮੁਖੀਆਂ ਨੂੰ ਸੱਦਾ ਭੇਜਿਆ ਗਿਆ ਹੈ। ਜਿਸ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਸੱਦਾ ਭੇਜਿਆ ਗਿਆ ਹੈ। ਭਾਰਤ ਨੇ ਇਸ ਸਬੰਧ ‘ਚ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ ਹੈ।
ਪਾਕਿਸਤਾਨੀ ਬੁਲਾਰਾ ਮੁਮਤਾਜ਼ ਜ਼ਾਹਰਾ ਬਲੋਚ ਨੇ ਕਿਹਾ ਹੈ ਕਿ ਇਸ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਸੱਦਾ ਭੇਜਿਆ ਗਿਆ ਹੈ। ਕੁਝ ਦੇਸ਼ਾਂ ਨੇ ਪਹਿਲਾਂ ਹੀ SCO ਹੈੱਡ ਆਫ ਸਟੇਟ ਸਮਿਟ ਵਿੱਚ ਆਪਣੀ ਭਾਗੀਦਾਰੀ ਦੀ ਪੁਸ਼ਟੀ ਕੀਤੀ ਹੈ। ਬਲੋਚ ਨੇ ਕਿਹਾ ਹੈ ਕਿ ਕਿਸ ਦੇਸ਼ ਨੇ ਪੁਸ਼ਟੀ ਕੀਤੀ ਹੈ ਇਹ ਸਮਾਂ ਆਉਣ ‘ਤੇ ਪਤਾ ਲੱਗੇਗਾ। ਹਾਲਾਂਕਿ ਭਾਰਤ ਨੇ ਅਜੇ ਤੱਕ ਇਹ ਐਲਾਨ ਨਹੀਂ ਕੀਤਾ ਹੈ ਕਿ ਸੰਮੇਲਨ ‘ਚ ਕੌਣ ਹਿੱਸਾ ਲਵੇਗਾ।
SCO ਦਾ ਕੀ ਮਹੱਤਵ ਹੈ?
ਐਸਸੀਓ ਸੰਮੇਲਨ ਤੋਂ ਪਹਿਲਾਂ ਮੰਤਰੀ ਪੱਧਰੀ ਸਲਾਹ-ਮਸ਼ਵਰੇ ਅਤੇ ਸੀਨੀਅਰ ਅਧਿਕਾਰੀਆਂ ਦੀਆਂ ਮੀਟਿੰਗਾਂ ਦੇ ਕਈ ਦੌਰ ਹੋਣਗੇ। ਇਹ ਮੈਂਬਰ ਦੇਸ਼ਾਂ ਦਰਮਿਆਨ ਵਿੱਤੀ, ਆਰਥਿਕ, ਸਮਾਜਿਕ-ਸੱਭਿਆਚਾਰਕ ਅਤੇ ਮਾਨਵਤਾਵਾਦੀ ਸਹਿਯੋਗ ‘ਤੇ ਧਿਆਨ ਕੇਂਦਰਿਤ ਕਰੇਗਾ। SCO ਭਾਰਤ, ਚੀਨ, ਰੂਸ, ਪਾਕਿਸਤਾਨ, ਕਜ਼ਾਕਿਸਤਾਨ, ਕਿਰਗਿਸਤਾਨ, ਤਜ਼ਾਕਿਸਤਾਨ ਅਤੇ ਉਜ਼ਬੇਕਿਸਤਾਨ ਦਾ ਇੱਕ ਪ੍ਰਭਾਵਸ਼ਾਲੀ ਆਰਥਿਕ ਅਤੇ ਸੁਰੱਖਿਆ ਸਮੂਹ ਹੈ।