• Latest
  • Trending
ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

54 minutes ago
ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

8 minutes ago
ਮਨੋਰੰਜਕ ਫਿਲਮ ‘Crazy Kalyanam’ ਹੁਣ ਇਸ ਦਿਨ ਹੋਵੇਗੀ ਰਿਲੀਜ਼ 

ਮਨੋਰੰਜਕ ਫਿਲਮ ‘Crazy Kalyanam’ ਹੁਣ ਇਸ ਦਿਨ ਹੋਵੇਗੀ ਰਿਲੀਜ਼ 

1 hour ago
ਹਾਲੀਵੁੱਡ ਅਦਾਕਾਰ Liam Neeson’ ਦੀ ਫਿਲਮ ‘THE FIX’ ਭਾਰਤ ਵਿੱਚ 23 ਅਕਤੂਬਰ ਨੂੰ ਹੋਵੇਗੀ ਰਿਲੀਜ਼

ਹਾਲੀਵੁੱਡ ਅਦਾਕਾਰ Liam Neeson’ ਦੀ ਫਿਲਮ ‘THE FIX’ ਭਾਰਤ ਵਿੱਚ 23 ਅਕਤੂਬਰ ਨੂੰ ਹੋਵੇਗੀ ਰਿਲੀਜ਼

1 hour ago
ਭਾਰਤ ਅਤੇ ਇਟਲੀ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਉਪਾਵਾਂ ‘ਤੇ ਕੀਤੀ ਚਰਚਾ

ਭਾਰਤ ਅਤੇ ਇਟਲੀ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਉਪਾਵਾਂ ‘ਤੇ ਕੀਤੀ ਚਰਚਾ

1 hour ago
ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀਆਂ ਨੂੰ ਜਲਦੀ ਭੇਜਿਆ ਗਿਆ ਘਰ

ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀਆਂ ਨੂੰ ਜਲਦੀ ਭੇਜਿਆ ਗਿਆ ਘਰ

2 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ’10ਵੀਂ ਇੰਡੀਆ ਮੋਬਾਈਲ ਕਾਂਗਰਸ’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ’10ਵੀਂ ਇੰਡੀਆ ਮੋਬਾਈਲ ਕਾਂਗਰਸ’ ਦਾ ਕਰਨਗੇ ਉਦਘਾਟਨ

2 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਅਮਰੀਕੀ ਅਤੇ ਭਾਰਤੀ ਫੌਜੀ ਅਧਿਕਾਰੀਆਂ ਨੇ ਕੀਤੀ ਮੀਟਿੰਗ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਅਮਰੀਕੀ ਅਤੇ ਭਾਰਤੀ ਫੌਜੀ ਅਧਿਕਾਰੀਆਂ ਨੇ ਕੀਤੀ ਮੀਟਿੰਗ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab ਕਾਂਗਰਸ ਦੇ ਨਵੇਂ ਪ੍ਰਧਾਨ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

Punjab ਕਾਂਗਰਸ ਦੇ ਨਵੇਂ ਪ੍ਰਧਾਨ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

2 hours ago
Punjab: ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼

Punjab: ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼

2 hours ago
Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ

3 hours ago
Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ

Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ

3 hours ago
Hindi News
English News
Wednesday, October 7, 2026
No Result
View All Result
33 °c
Chandigarh
27 ° Thu
26 ° Fri
25 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਦੱਖਣੀ ਅਫਰੀਕਾ ਵਿੱਚ ਹੋਈ 67ਵੀਂ ਰਾਸ਼ਟਰਮੰਡਲ ਸੰਸਦੀ ਕਾਨਫਰੰਸ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ

October 7, 2026
in ਖਬਰਾਂ, ਪੰਜਾਬ

ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ):- ਜਮਹੂਰੀ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਦੁਨੀਆਂ ਭਰ ’ਚ ਵਸਦੇ ਪੰਜਾਬੀਆਂ ਨਾਲ ਰਾਬਤੇ ਦੀ ਗੰਢਾਂ ਹੋਰ ਪੀਡੀਆਂ ਕਰਨ ਦੇ ਉਦੇਸ਼ ਨਾਲ ਕੀਤੇ ਅੰਤਰਰਾਸ਼ਟਰੀ ਦੌਰਿਆਂ ਤੋਂ ਬਾਅਦ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਮੁੜ ਵਤਨ ਪਰਤ ਆਏ ਹਨ।

ਆਪਣੇ ਵਿਦੇਸ਼ੀ ਦੌਰੇ ਬਾਰੇ ਦੱਸਦਿਆਂ ਸਪੀਕਰ ਸੰਧਵਾਂ ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬੇਸ਼ਕੀਮਤੀ ਫ਼ਲਸਫ਼ੇ ਦਾ ਜ਼ਿਕਰ ਕੀਤਾ। ਉਨ੍ਹਾਂ ਉਸ ਇਤਿਹਾਸਕ ਬਿਰਤਾਂਤ ਨੂੰ ਯਾਦ ਕੀਤਾ ਜਦੋਂ ਗੁਰੂ ਜੀ ਨੇ ਬੁਰੇ ਲੋਕਾਂ ਨੂੰ ‘ਇੱਥੇ ਹੀ ਵਸਦੇ ਰਹਿਣ’ ਅਤੇ ਚੰਗੇ ਲੋਕਾਂ ਨੂੰ ‘ ਉੱਜੜ ਜਾਣ’ ਲਈ ਕਿਹਾ ਸੀ। ਜਦੋਂ ਭਾਈ ਮਰਦਾਨਾ ਜੀ ਨੇ ਇਸ ਗੁੱਝੀ ਰਮਜ਼ ਬਾਰੇ ਪੁੱਛਿਆ ਤਾਂ ਗੁਰੂ ਜੀ ਨੇ ਸਮਝਾਇਆ ਕਿ ਜੇਕਰ ਬੁਰੇ ਲੋਕ ਇੱਕ ਥਾਂ ’ਤੇ ਟਿਕੇ ਰਹਿੰਦੇ ਹਨ ਤਾਂ ਉਨ੍ਹਾਂ ਦੇ ਮੰਦੇ ਕੰਮ ਉੱਥੋਂ ਤੱਕ ਹੀ ਸੀਮਤ ਰਹਿੰਦੇ ਹਨ, ਜਦਕਿ ਚੰਗੇ ਲੋਕ ਜਿੱਥੇ ਵੀ ਜਾਂਦੇ ਹਨ, ਆਪਣੇ ਨਾਲ ਨੇਕੀ, ਭਲਾਈ ਅਤੇ ਸੇਵਾ-ਭਾਵਨਾ ਲੈ ਜਾਂਦੇ ਹਨ।

ਸਪੀਕਰ ਸੰਧਵਾਂ ਨੇ ਕਿਹਾ, ‘‘ਇਸ ਮਹਾਨ ਵਿਚਾਰਧਾਰਾ ਤੋਂ ਪ੍ਰੇਰਿਤ ਹੋ ਕੇ, ਪੰਜਾਬ ਦੇ ਧੀਆਂ-ਪੁੱਤ ਅੱਜ ਆਪਣੀ ਮਿਹਨਤ, ਹੁਨਰ ਅਤੇ ਜਜ਼ਬੇ ਸਦਕਾ ਦੁਨੀਆ ਦੇ ਹਰ ਕੋਨੇ ਵਿੱਚ ਆਪਣੀ ਵੱਖਰੀ ਪਛਾਣ ਬਣਾ ਰਹੇ ਹਨ। ਜਿੱਥੇ ਵੀ ਕੋਈ ਪੰਜਾਬੀ ਵੱਸਦਾ ਹੈ, ਉਹ ਸਾਡੀ ਭਾਸ਼ਾ, ਸੱਭਿਆਚਾਰ, ਵਿਰਾਸਤ ਅਤੇ ਏਕਤਾ ਦੀਆਂ ਕਦਰਾਂ-ਕੀਮਤਾਂ ਨੂੰ ਆਪਣੇ ਨਾਲ ਰੱਖਦਾ ਹੈ ਅਗਾਂਹ ਵੀ ਤੋਰਦਾ ਹੈ।’’

ਇਸ ਅੰਤਰਰਾਸ਼ਟਰੀ ਦੌਰੇ ਦਾ ਉਦੇਸ਼ ਵੱਖ-ਵੱਖ ਦੇਸ਼ਾਂ ਦੀਆਂ ਸੰਸਦੀ ਪ੍ਰਣਾਲੀਆਂ, ਲੋਕਤੰਤਰੀ ਢਾਂਚਿਆਂ ਅਤੇ ਕੰਮਕਾਜ ਦੇ ਤਰੀਕਿਆਂ ਨੂੰ ਸਮਝਣ ਦੇ ਨਾਲ- ਨਾਲ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਅਤੇ ਸਿੱਖ ਭਾਈਚਾਰੇ ਨਾਲ ਜੁੜ ਕੇ ਉਨ੍ਹਾਂ ਦੀਆਂ ਲੋੜਾਂ, ਭਾਵਨਾਵਾਂ ਅਤੇ ਚਿੰਤਾਵਾਂ ਨੂੰ ਸਮਝਣਾ ਸੀ।

*ਅੰਤਰਰਾਸ਼ਟਰੀ ਦੌਰੇ ਦੇ ਮੁੱਖ ਅੰਸ਼ :*

*ਬਰਲਿਨ, ਜਰਮਨੀ:* ਖੇਤਰੀ ਮੁੱਦਿਆਂ ਅਤੇ ਪਰਵਾਸੀ ਭਾਰਤੀਆਂ ਦੀਆਂ ਆਸਾਂ-ਉਮੀਦਾਂ ’ਤੇ ਚਰਚਾ ਕਰਨ ਲਈ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਅਤੇ ਪੰਜਾਬੀ ਭਾਈਚਾਰੇ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ।

*ਕੁਆਲਾਲੰਪੁਰ, ਮਲੇਸ਼ੀਆ:* ਪੰਜਾਬ ਨਾਲ ਭਾਵਨਾਤਮਕ, ਸੱਭਿਆਚਾਰਕ ਅਤੇ ਸਮਾਜਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਸਿੱਖ ਭਾਈਚਾਰੇ ਨਾਲ ਵਿਚਾਰ-ਵਟਾਂਦਰਾ ਕੀਤੀ।

*ਪੇਨਾਂਗ, ਮਲੇਸ਼ੀਆ:* ਪੰਜਾਬੀ ਭਾਈਚਾਰੇ ਦੀ ਭਲਾਈ ਬਾਰੇ ਵਿਚਾਰ-ਵਟਾਂਦਰਾ ਕਰਨ ਅਤੇ ਵੱਖ-ਵੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਵਧਾਉਣ ਲਈ ਮੁੱਖ ਮੰਤਰੀ ਸ੍ਰੀ ਚੋ ਕੋਨ ਯੇਓ ਅਤੇ ਉੱਪ ਮੁੱਖ ਮੰਤਰੀ ਜਗਦੀਪ ਸਿੰਘ ਦਿਉ ਨਾਲ ਮੁਲਾਕਾਤ ਕੀਤੀ।

*ਦੱਖਣੀ ਅਫ਼ਰੀਕਾ:* 67ਵੀਂ ਰਾਸ਼ਟਰਮੰਡਲ ਸੰਸਦੀ ਕਾਨਫਰੰਸ ਵਿੱਚ ਸ਼ਿਰਕਤ ਕੀਤੀ , ਜਿਸ ਵਿੱਚ ਲੋਕਤੰਤਰੀ ਸਿਧਾਂਤਾਂ, ਸੰਸਦੀ ਢਾਂਚੇ ਅਤੇ ਵਿਸ਼ਵਵਿਆਪੀ ਨੁਮਾਇੰਦਿਆਂ ਨਾਲ ਅੰਤਰਰਾਸ਼ਟਰੀ ਸਹਿਯੋਗ ਬਾਰੇ ਚਰਚਾ ਕੀਤੀ ਗਈ।

*ਕੈਨੇਡਾ ਅਤੇ ਹੋਰ ਦੇਸ਼:* ਪੰਜਾਬ ਦੇ ਵਿਕਾਸ ਅਤੇ ਦੁਵੱਲੇ ਸਬੰਧਾਂ ਨੂੰ ਉਤਸ਼ਾਹਿਤ ਕਰਨ ’ਤੇ ਕੇਂਦ੍ਰਿਤ ਕਈ ਭਾਈਚਾਰਕ ਸਮਾਗਮਾਂ ਅਤੇ ਉੱਚ-ਪੱਧਰੀ ਮੀਟਿੰਗਾਂ ਵਿੱਚ ਹਿੱਸਾ ਲਿਆ।

ਇਨ੍ਹਾਂ ਦੇਸ਼ਾਂ ਵਿੱਚ, ਮੁੱਖ ਵਿਚਾਰ-ਵਟਾਂਦਰੇ ਜਿਨ੍ਹਾਂ ਮੁੱਖ ਮੁੱਦਿਆਂ ’ਤੇ ਕੇਂਦ੍ਰਿਤ ਸਨ, ਉਨ੍ਹਾਂ ਵਿੱਚ ਪੰਜਾਬ ਵਿੱਚ ਨਿਵੇਸ਼ ਅਤੇ ਰੁਜ਼ਗਾਰ ਨੂੰ ਵਧਾਉਣਾ, ਉਦਯੋਗਿਕ ਅਤੇ ਵਪਾਰਕ ਸਹਿਯੋਗ ਨੂੰ ਉਤਸ਼ਾਹਿਤ ਕਰਨਾ, ਸਿੱਧੀ ਅੰਤਰਰਾਸ਼ਟਰੀ ਉਡਾਣ ਸੰਪਰਕ ਦਾ ਵਿਸਥਾਰ ਕਰਨਾ ਅਤੇ ਸੂਬੇ ਦੀ ਤਰੱਕੀ ਵਿੱਚ ਆਲਮੀ ਪ੍ਰਵਾਸੀਆਂ ਦੀ ਸਰਗਰਮ ਭਾਗੀਦਾਰੀ ਸ਼ਾਮਲ ਹੈ।

ਸਪੀਕਰ ਸੰਧਵਾਂ ਨੇ ਕਿਹਾ,‘‘ਵਿਦੇਸ਼ਾਂ ਵਿੱਚ ਰਹਿ ਰਿਹਾ ਪੰਜਾਬੀ ਭਾਈਚਾਰਾ ਸਾਡੀ ਵਿਰਾਸਤ ਅਤੇ ਸੱਭਿਆਚਾਰ ਦਾ ਅਨਮੋਲ ਹਿੱਸਾ ਹੈ।’’ ਉਨ੍ਹਾਂ ਕਿਹਾ, ‘‘ਮੈਂ ਇਸ ਦੌਰੇ ਵਿੱਚ ਹੋਏ ਤਜ਼ਰਬਿਆਂ, ਵਿਚਾਰਾਂ ਅਤੇ ਰਣਨੀਤਕ ਸੰਪਰਕਾਂ ਨੂੰ ਪੰਜਾਬ ਦੇ ਹਿੱਤਾਂ ਲਈ ਸੁਚੱਜੇ ਰੂਪ ਵਿੱਚ ਵਰਤਣ ਲਈ ਆਪਣੇ ਵਤਨ ਵਾਪਸ ਆਇਆ ਹਾਂ। ਸਾਡੇ ਯਤਨ ਤਿੰਨ ਨਿਰੰਤਰ ਉਦੇਸ਼ਾਂ ’ਤੇ ਬਹੁਤ ਜ਼ਿਆਦਾ ਕੇਂਦ੍ਰਿਤ ਹੋਣਗੇ: ਵਿਦੇਸ਼ਾਂ ਵਿੱਚ ਪੰਜਾਬ ਦੀ ਆਵਾਜ਼ ਨੂੰ ਬੁਲੰਦ ਰੱਖਣਾ, ਪ੍ਰਵਾਸੀਆਂ ਨਾਲ ਡੂੰਘੇ ਸਬੰਧ ਬਣਾਈ ਰੱਖਣਾ ਅਤੇ ਦੇਸ਼ ਲਈ ਬਿਹਤਰੀ ਅਤੇ ਖੁਸ਼ਹਾਲੀ ਲਿਆਉਣਾ।’’

Tags: BREAKING NEWSPUNJABPunjab Governmentpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

by Navjot
October 7, 2026
0

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ...

ਮਨੋਰੰਜਕ ਫਿਲਮ ‘Crazy Kalyanam’ ਹੁਣ ਇਸ ਦਿਨ ਹੋਵੇਗੀ ਰਿਲੀਜ਼ 

ਮਨੋਰੰਜਕ ਫਿਲਮ ‘Crazy Kalyanam’ ਹੁਣ ਇਸ ਦਿਨ ਹੋਵੇਗੀ ਰਿਲੀਜ਼ 

by Navjot
October 7, 2026
0

ਮਨੋਰੰਜਕ ਫਿਲਮ 'Crazy Kalyanam' ਹੁਣ ਇਸ ਦਿਨ ਹੋਵੇਗੀ ਰਿਲੀਜ਼  ਹੈਦਰਾਬਾਦ, 7 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਬਦਰਾੱਪਾ ਗਜੁਲਾ ਦੀ ਆਉਣ ਵਾਲੀ...

ਹਾਲੀਵੁੱਡ ਅਦਾਕਾਰ Liam Neeson’ ਦੀ ਫਿਲਮ ‘THE FIX’ ਭਾਰਤ ਵਿੱਚ 23 ਅਕਤੂਬਰ ਨੂੰ ਹੋਵੇਗੀ ਰਿਲੀਜ਼

ਹਾਲੀਵੁੱਡ ਅਦਾਕਾਰ Liam Neeson’ ਦੀ ਫਿਲਮ ‘THE FIX’ ਭਾਰਤ ਵਿੱਚ 23 ਅਕਤੂਬਰ ਨੂੰ ਹੋਵੇਗੀ ਰਿਲੀਜ਼

by Navjot
October 7, 2026
0

ਹਾਲੀਵੁੱਡ ਅਦਾਕਾਰ Liam Neeson' ਦੀ ਫਿਲਮ 'THE FIX' ਭਾਰਤ ਵਿੱਚ 23 ਅਕਤੂਬਰ ਨੂੰ ਹੋਵੇਗੀ ਰਿਲੀਜ਼ ਮੁੰਬਈ, 7 ਅਕਤੂਬਰ (ਵਿਸ਼ਵ ਵਾਰਤਾ):...

ਭਾਰਤ ਅਤੇ ਇਟਲੀ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਉਪਾਵਾਂ ‘ਤੇ ਕੀਤੀ ਚਰਚਾ

ਭਾਰਤ ਅਤੇ ਇਟਲੀ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਉਪਾਵਾਂ ‘ਤੇ ਕੀਤੀ ਚਰਚਾ

by Navjot
October 7, 2026
0

ਭਾਰਤ ਅਤੇ ਇਟਲੀ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਉਪਾਵਾਂ 'ਤੇ ਕੀਤੀ ਚਰਚਾ ਨਵੀਂ ਦਿੱਲੀ, 7 ਅਕਤੂਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

by Navjot
October 7, 2026
0

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
4 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 