SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਾਹਬਾਜ਼ ਸਿੰਘ ਨੂੰ ਆਪਣਾ ਨਿੱਜੀ ਸਕੱਤਰ ਕੀਤਾ ਨਿਯੁਕਤ
ਚੰਡੀਗੜ੍ਹ, 2 ਨਵੰਬਰ(ਵਿਸ਼ਵ ਵਾਰਤਾ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਾਹਬਾਜ਼ ਸਿੰਘ ਨੂੰ ਆਪਣਾ ਨਿੱਜੀ ਸਕੱਤਰ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਉਹ ਸ਼੍ਰੋਮਣੀ ਕਮੇਟੀ ਅੰਦਰ ਮੀਤ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਸ. ਸ਼ਾਹਬਾਜ ਸਿੰਘ ਬੀਟੈਕ, ਐਮਬੀਏ, ਐਮਏ ਪੋਲੀਟੀਕਲ ਸਾਇੰਸ ਅਤੇ ਯੂਜੀਸੀ ਨੈੱਟ ਪਾਸ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡੋਵਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਆਪਣੇ ਨਵੇਂ ਅਹੁਦੇ ’ਤੇ ਕਾਰਜਸ਼ੀਲ ਕੀਤਾ।
ਇਸ ਮੌਕੇ ਸ. ਸ਼ਾਹਬਾਜ਼ ਸਿੰਘ ਨੇ ਕਿਹਾ ਕਿ ਇਹ ਸੇਵਾ ਗੁਰੂ ਸਾਹਿਬ ਦੀ ਭੈਅ-ਭਾਵਨੀ ਵਿਚ ਰਹਿ ਕੇ ਨਿਭਾਉਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਜਸਵਿੰਦਰ ਸਿੰਘ ਜੱਸੀ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਗੁਰਨਾਮ ਸਿੰਘ, ਸ. ਮਨਜੀਤ ਸਿੰਘ, ਸ. ਹਰਭਜਨ ਸਿੰਘ ਵਕਤਾ, ਸੁਪ੍ਰਡੰਟ ਸ. ਨਿਸ਼ਾਨ ਸਿੰਘ, ਸਿੱਖ ਵਿਦਵਾਨ ਡਾ. ਅਮਰਜੀਤ ਸਿੰਘ, ਡਾ. ਇੰਦਰਜੀਤ ਸਿੰਘ ਗੋਗੋਆਣੀ, ਪ੍ਰਿੰਸੀਪਲ ਸੂਬਾ ਸਿੰਘ ਤੇ ਹੋਰ ਮੌਜੂਦ ਸਨ।