SGPC ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਲੈ ਲਿਆ ਵੱਡਾ ਐਕਸ਼ਨ
- ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ‘ਤੇ ਲਗਾਈ ਰੋਕ
– ਤਿੰਨ ਮੈਂਬਰੀ ਕਮੇਟੀ ਦਾ ਕੀਤਾ ਗਿਆ ਗਠਨ
ਲੁਧਿਆਣਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਅੱਜ ਲੁਧਿਆਣਾ ਦੇ ਕਟਾਣਾ ਸਾਹਿਬ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਇਸ ਮੀਟਿੰਗ ‘ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਇਕ ਵੱਡਾ ਫੈਸਲਾ ਲਿਆ ਗਿਆ ਹੈ। ਦੱਸ ਦਈਏ ਕਿ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ’ਤੇ ਦੋ ਹਫ਼ਤਿਆਂ ਲਈ ਰੋਕ ਲਾ ਦਿੱਤੀ ਗਈ ਹੈ।ਇਸ ਸਮੇਂ ਦੌਰਾਨ ਕੇਵਲ ਸ਼੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਹੀ ਜਥੇਦਾਰ ਵਜੋਂ ਸੇਵਾ ਨਿਭਾਉਣਗੇ।
ਇਹ ਵੀ ਦੱਸ ਦਈਏ ਕਿ ਵਿਰਸਾ ਸਿੰਘ ਵਲਟੋਹਾ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਚਾਲੇ ਹੋਏ ਵਿਵਾਦ ਸਬੰਧੀ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਕਿ ਦੋ ਹਫਤਿਆਂ ‘ਚ ਰਿਪੋਰਟ ਸੌਂਪੇਗੀ। ਜਿੰਨੀ ਦੇਰ ਤਕ ਮਾਮਲੇ ਦੀ ਜਾਂਚ ਜਾਰੀ ਰਹੇਗੀ ਉਨ੍ਹਾਂ ਸਮਾਂ ਗਿਆਨੀ ਹਰਪ੍ਰੀਤ ਸਿੰਘ ਕਿਸੇ ਮੀਟਿੰਗ ਚ ਸ਼ਾਮਿਲ ਨਹੀਂ ਹੋ ਸਕਣਗੇ। ਇਸ ਲਈ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਵੀ ਕੁਝ ਸਮੇ ਲਈ ਚਾਰਜ ਵਾਪਸ ਲੈ ਲਿਆ ਗਿਆ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/