• Latest
  • Trending
SGPC ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਬਾਰੇ ਪਾਸ ਕੀਤੇ ਗਏ ਕਈ ਅਹਿਮ ਮਤੇ; ਪੜ੍ਹੋ ਵੇਰਵਾ

SGPC ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਬਾਰੇ ਪਾਸ ਕੀਤੇ ਗਏ ਕਈ ਅਹਿਮ ਮਤੇ; ਪੜ੍ਹੋ ਵੇਰਵਾ

8 months ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

17 minutes ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

35 minutes ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

1 hour ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

2 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

2 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

4 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

4 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

4 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

5 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

5 hours ago
Hindi News
English News
Tuesday, November 10, 2026
No Result
View All Result
30 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SGPC ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਬਾਰੇ ਪਾਸ ਕੀਤੇ ਗਏ ਕਈ ਅਹਿਮ ਮਤੇ; ਪੜ੍ਹੋ ਵੇਰਵਾ

March 28, 2026
in ਪੰਜਾਬ
SGPC ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਬਾਰੇ ਪਾਸ ਕੀਤੇ ਗਏ ਕਈ ਅਹਿਮ ਮਤੇ; ਪੜ੍ਹੋ ਵੇਰਵਾ

SGPC ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਬਾਰੇ ਪਾਸ ਕੀਤੇ ਗਏ ਕਈ ਅਹਿਮ ਮਤੇ; ਪੜ੍ਹੋ ਵੇਰਵਾ

ਅੰਮ੍ਰਿਤਸਰ, 28 ਮਾਰਚ (ਵਿਸ਼ਵ ਵਾਰਤਾ ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਬਜਟ ਇਜਲਾਸ ਦੌਰਾਨ ਕਈ ਅਹਿਮ ਮਤਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਇਨ੍ਹਾਂ ਵਿਚ ਸਿੱਖਾਂ ਦੀ ਮੌਲਿਕ ਤੇ ਅੱਡਰੀ ਪਛਾਣ ਨੂੰ ਰਲੱਗਡ ਕਰਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ ਪ੍ਰਤੀ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਅਜਿਹੀਆਂ ਚਾਲਾਂ ਵਿਰੁੱਧ ਇਕਜੁਟ ਹੋਣ ਦੀ ਅਪੀਲ ਕਰਨ, ਪੰਜਾਬ ਸਰਕਾਰ ਵੱਲੋਂ ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ 2025 ਦੇ ਸਬੰਧ ਵਿਚ ਅਪਨਾਈ ਜਾ ਰਹੀ ਪਹੁੰਚ ਅਤੇ ਮੁੱਖ ਮੰਤਰੀ ਵੱਲੋਂ ਦਿੱਤੇ ਜਾ ਰਹੇ ਬਿਆਨਾਂ ਨਾਲ ਪੈਦਾ ਹੋ ਰਹੇ ਭਰਮ, ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ, ਏਆਈ ਦੀ ਹੋਰ ਰਹੀ ਦੁਰਵਰਤੋਂ ’ਤੇ ਫਿਕਰਮੰਦੀ ਪ੍ਰਗਟ ਕਰਨ ਦੇ ਨਾਲ-ਨਾਲ ਵੱਖ-ਵੱਖ ਸੂਬਿਆਂ ਵਿਚ ਪ੍ਰੀਖਿਆਵਾਂ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨ, ਪੰਜਾਬ ਵਿਚ ਨੌਜੁਆਨਾਂ ਦੇ ਵਧ ਰਹੇ ਪੁਲਿਸ ਮੁਕਾਬਲਿਆਂ ’ਤੇ ਫ਼ਿਰਕਮੰਦੀ ਪ੍ਰਗਟ ਕਰਨ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਮੁੜ ਖੋਲ੍ਹਣ ਅਤੇ ਵਿਦੇਸ਼ਾਂ ਅੰਦਰ ਸਿੱਖਾਂ ਦੀਆਂ ਸਮੱਸਿਆਵਾਂ ਨੂੰ ਨਜਿੱਠਣ ਲਈ ਭਾਰਤ ਸਰਕਾਰ ਨੂੰ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਅਪੀਲ ਸਮੇਤ ਹੋਰ ਮਤੇ ਸ਼ਾਮਲ ਹਨ।

ਪਾਸ ਕੀਤੇ ਗਏ ਅਹਿਮ ਮਤੇ ਰਾਹੀਂ ਸਿੱਖ ਕੌਮ ਦੇ ਮਹਾਨ ਇਤਿਹਾਸ, ਅਟੱਲ ਸਿਧਾਂਤਾਂ ਅਤੇ ਵਿਲੱਖਣ ਧਾਰਮਿਕ ਪਰੰਪਰਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸਮੇਂ-ਸਮੇਂ ’ਤੇ ਨੀਤੀਗਤ ਏਜੰਡਿਆਂ ਤਹਿਤ ਸਿੱਖਾਂ ਦੀ ਮੌਲਿਕ ਅਤੇ ਅੱਡਰੀ ਪਛਾਣ ਨੂੰ ਰਲਗੱਡ ਕਰਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ ਪ੍ਰਤੀ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ। ਮਤੇ ਵਿਚ ਕਿਹਾ ਗਿਆ ਕਿ ਅਜਿਹੀਆਂ ਹਰਕਤਾਂ ਕੇਵਲ ਸਿੱਖ ਕੌਮ ਦੀ ਵੱਖਰੀ ਪਛਾਣ ਨੂੰ ਨਿਸ਼ਾਨਾ ਬਣਾਉਣ ਤੱਕ ਹੀ ਸੀਮਤ ਨਹੀਂ ਹਨ, ਸਗੋਂ ਇਹ ਸਿੱਖ ਧਰਮ ਦੀ ਪਵਿੱਤਰਤਾ, ਅਜ਼ਾਦ ਹਸਤੀ ਅਤੇ ਮਾਨਵਤਾ ਨੂੰ ਪ੍ਰਦਾਨ ਕੀਤੇ ਉਸ ਦੇ ਉੱਚੇ ਆਦਰਸ਼ਾਂ ਲਈ ਵੀ ਸਿੱਧੀ ਚੁਣੌਤੀ ਹਨ।

ਇਹ ਵਰਤਾਰਾ ਘੱਟ ਗਿਣਤੀਆਂ ਪ੍ਰਤੀ ਬਹੁਗਿਣਤੀ ਕੌਮਾਂ ਦੀਆਂ ਧਾਰਮਿਕ ਸੰਸਥਾਵਾਂ ਦੇ ਆਗੂਆਂ ਦੇ ਨਾਲ-ਨਾਲ ਇਸੇ ਸੋਚ ਵਾਲੇ ਲੋਕਾਂ ਵੱਲੋਂ ਸ਼ੋਸ਼ਲ ਮੀਡੀਆ ਉੱਤੇ ਪਰੋਸੀ ਜਾ ਰਹੀ ਵਿਚਾਰਧਾਰਾ ਨਾਲ ਸਬੰਧਤ ਹੈ। ਮਤੇ ਵਿਚ ਕਿਹਾ ਗਿਆ ਕਿ ਸਿੱਖ ਕੌਮ ਇੱਕ ਵੱਖਰੀ ਅਤੇ ਸੁਤੰਤਰ ਧਾਰਮਿਕ ਕੌਮ ਹੈ। ਇਸ ਦਾ ਆਪਣਾ ਮਹਾਨ ਇਤਿਹਾਸ, ਵਿਲੱਖਣ ਦਰਸ਼ਨ, ਅਲੱਗ ਸਿਧਾਂਤ, ਕਦਰਾਂ-ਕੀਮਤਾਂ, ਤਿਉਹਾਰ, ਰਹਿਣ ਸਹਿਣ ਅਤੇ ਮਰਯਾਦਾਵਾਂ ਹਨ। ਸਿੱਖ ਧਰਮ ਨੇ ਮਨੁੱਖਤਾ ਨੂੰ ਸੱਚ, ਨਿਆਂ, ਬਰਾਬਰਤਾ, ਭਾਈਚਾਰੇ ਅਤੇ ਸੇਵਾ ਦੇ ਉੱਚ ਆਦਰਸ਼ ਹਨ। ਇਸ ਲਈ ਸਿੱਖਾਂ ਦੀ ਮੌਲਿਕ ਤੇ ਅੱਡਰੀ ਹਸਤੀ ਨੂੰ ਰਲਗੱਡ ਕਰਨ ਵਾਲੀ ਹਰ ਵਿਚਾਰਧਾਰਾ ਨੂੰ ਰੱਦ ਕਰਦਿਆਂ ਸਮੂਹ ਸਿੱਖ ਸੰਸਥਾਵਾਂ, ਵਿਦਵਾਨਾਂ ਅਤੇ ਸੰਸਾਰ ਭਰ ਦੀ ਸੰਗਤ ਨੂੰ ਅਪੀਲ ਕੀਤੀ ਕਿ ਸਿੱਖ ਧਰਮ ਦੀ ਮੌਲਿਕਤਾ, ਪਵਿੱਤਰਤਾ ਅਤੇ ਵਿਲੱਖਣ ਹੋਂਦ ਹਸਤੀ ਨੂੰ ਮੁੱਖ ਰੱਖਦਿਆਂ ਸਦਾ ਜਾਗਰੂਕ ਰਹਿੰਦੇ ਹੋਏ ਇਸ ਨੂੰ ਰਲਗੱਡ ਕਰਨ ਦੀ ਹਰ ਚਾਲ ਵਿਰੁੱਧ ਇਕਜੁੱਟਤਾ ਨਾਲ ਅਵਾਜ਼ ਬੁਲੰਦ ਕੀਤੀ ਜਾਵੇ।

ਇਕ ਹੋਰ ਅਹਿਮ ਮਤੇ ਰਾਹੀਂ ਪੰਜਾਬ ਸਰਕਾਰ ਵੱਲੋਂ “ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ 2025” ਦੇ ਸਬੰਧ ਵਿਚ ਅਪਣਾਈ ਜਾ ਰਹੀ ਪਹੁੰਚ ਅਤੇ ਮੁੱਖ ਮੰਤਰੀ ਵੱਲੋਂ ਦਿੱਤੇ ਜਾ ਰਹੇ ਬਿਆਨ ਨਾਲ ਸੰਗਤਾਂ ਅੰਦਰ ਭਰਮ ਪੈਦਾ ਹੋਣ ਦਾ ਜ਼ਿਕਰ ਕਰਨ ਦੇ ਨਾਲ-ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਪ੍ਰਤੀ ਗੰਭੀਰ ਚਿੰਤਾ ਪ੍ਰਗਟਾਈ ਗਈ। ਮਤੇ ਵਿਚ ਕਿਹਾ ਗਿਆ ਕਿ ਰਾਜਸੀ ਪਾਰਟੀਆਂ ਨੇ ਇਸ ਮਾਮਲੇ ਉੱਤੇ ਸਰਕਾਰਾਂ ਬਣਾਉਣ ਲਈ ਸਿਆਸਤ ਤਾਂ ਕੀਤੀ, ਪਰ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਨਾ ਕਰ ਸਕੀਆਂ।

ਪੰਜਾਬ ਦੀ ਮੌਜੂਦਾ ਸਰਕਾਰ ਦੇ ਸਮੇਂ ਦੌਰਾਨ ਬੇਅਦਬੀ ਦੇ ਬੇਅੰਤ ਮਾਮਲੇ ਸਾਹਮਣੇ ਆਏ ਹਨ, ਪਰੰਤੂ ਨਾ ਤਾਂ ਉਨ੍ਹਾਂ ਦੀ ਪੂਰੀ ਜਾਂਚ ਕੀਤੀ ਗਈ ਅਤੇ ਨਾ ਹੀ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਮਿਲੀਆਂ। ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਦੋਸ਼ੀ ਬਚ ਕੇ ਨਿਕਲ ਰਹੇ ਹਨ। ਮਤੇ ਵਿਚ ਮੌਜੂਦਾ ਪੰਜਾਬ ਸਰਕਾਰ ਦੀ ਗੈਰ-ਸੰਜੀਦਗੀ ਇਸ ਗੱਲ ਕਰਦਿਆਂ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਲਈ ਕੀਤੀ ਜਾ ਰਹੀ ਕਾਰਵਾਈ ਨੂੰ ਸਿਰਫ਼ ਇੱਕ ਰਸਮੀ ਅਤੇ ਮਨਮਰਜ਼ੀ ਦੀ ਕਾਰਵਾਈ ਕਰਾਰ ਦਿੱਤਾ ਗਿਆ। ਕਿਹਾ ਗਿਆ ਕਿ ਸਰਕਾਰ ਦੀ ਸਿਲੈਕਟ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਤੋਂ ਸੁਝਾਅ ਤਾਂ ਮੰਗੇ ਗਏ, ਪਰ ਜਦੋਂ ਸ਼੍ਰੋਮਣੀ ਕਮੇਟੀ ਦੀ ਬਣਾਈ ਕਮੇਟੀ ਨੇ ਸਰਕਾਰ ਨੂੰ ਕਈ ਪੱਤਰ ਭੇਜ ਕੇ ਲੋੜੀਂਦੀ ਜਾਣਕਾਰੀ ਮੰਗੀ ਤਾਂ ਸਰਕਾਰ ਨੇ ਉਹ ਜਾਣਕਾਰੀ ਦੇਣਾ ਵੀ ਮੁਨਾਸਿਬ ਨਹੀਂ ਸਮਝਿਆ।

ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਖ਼ਬਾਰੀ ਬਿਆਨਾਂ ਵਿਚ “ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2008” ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਬਾਰੇ ਹੈ, ਵਿਚ ਸੋਧ ਦੀ ਗੱਲ ਕਰਨ ਨਾਲ ਹੋਰ ਵੀ ਸਵਾਲ ਪੈਦਾ ਹੋਏ ਹਨ। ਮਤੇ ’ਚ ਇਸ ਅਹਿਮ ਮਸਲੇ ਪ੍ਰਤੀ ਮੰਗ ਕੀਤੀ ਗਈ ਕਿ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਪੰਜਾਬ ਸਰਕਾਰ ਬਿੱਲ ਨੂੰ ਲੈ ਕੇ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਯਕੀਨੀ ਬਣਾਵੇ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਮੰਗੀਆਂ ਗਈਆਂ ਸਾਰੀਆਂ ਜਾਣਕਾਰੀਆਂ ਤੁਰੰਤ ਮੁਹੱਈਆ ਕਰਵਾਏ। ਇਹ ਵੀ ਕਿਹਾ ਗਿਆ ਕਿ “ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2008” ਨਾਲ ਕੋਈ ਛੇੜਛਾੜ ਨਾ ਕੀਤੀ ਜਾਵੇ।

ਇਕ ਹੋਰ ਮਤੇ ਰਾਹੀਂ ਸ਼੍ਰੋਮਣੀ ਕਰੀਬ ਤਿੰਨ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਅੰਦਰ ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ ਸਿੱਖ ਕੌਮ ਵੱਲੋਂ ਲਗਾਤਾਰ ਉਠਾਈ ਜਾ ਰਹੀ ਮੰਗ ਪ੍ਰਤੀ ਕੇਂਦਰ ਅਤੇ ਰਾਜ ਸਰਕਾਰਾਂ ਦੇ ਅੜੀਅਲ ਤੇ ਪੱਖਪਾਤੀ ਰਵੱਈਏ ਦੀ ਕਰੜੀ ਨਿੰਦਾ ਕੀਤੀ ਗਈ। ਮਤੇ ਵਿਚ ਕਿਹਾ ਗਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਲਈ ਪਾਈ ਗਈ ਪਟੀਸ਼ਨ ਨੂੰ 14 ਸਾਲ ਪੂਰੇ ਹੋ ਗਏ ਹਨ, ਪ੍ਰੰਤੂ ਸਿੱਖ ਭਾਵਨਾਵਾਂ ਨਾਲ ਜੁੜੇ ਇਸ ਗੰਭੀਰ ਮਾਮਲੇ ਪ੍ਰਤੀ ਅਪਣਾਈ ਜਾ ਰਹੀ ਪਹੁੰਚ ਸਰਕਾਰ ਦੀ ਨੀਤੀ ਤੇ ਨੀਤ ’ਤੇ ਵੱਡੇ ਸਵਾਲ ਪੈਦਾ ਕਰਦੀ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕੀਤਾ ਸੀ, ਪਰ ਇਸ ਨੂੰ ਲਾਗੂ ਨਾ ਕੀਤਾ ਗਿਆ। ਭਾਈ ਬਲਵੰਤ ਸਿੰਘ ਰਾਜੋਆਣਾ ਜੋ ਫਾਂਸੀ ਦੀ ਚੱਕੀ ਵਿਚ ਲੰਮੇ ਸਮੇਂ ਤੋਂ ਸਜ਼ਾ ਭੁਗਤ ਰਹੇ ਹਨ, ਉਨ੍ਹਾਂ ਨਾਲ ਕੀਤਾ ਜਾ ਰਿਹਾ ਅਜਿਹਾ ਵਿਤਕਰਾ ਸਮੁੱਚੀ ਕੌਮ ਨੂੰ ਪੀੜਾ ਦੇਣ ਵਾਲਾ ਹੈ। ਮਤੇ ਵਿਚ ਮੰਗ ਕੀਤੀ ਗਈ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਸਬੰਧੀ ਪਟੀਸ਼ਨ ਨੂੰ ਕੇਂਦਰ ਸਰਕਾਰ ਹੋਰ ਨਾ ਲਮਕਾਵੇ ਅਤੇ ਹਾਂ ਜਾ ਨਾਂ ਵਿਚ ਤੁਰੰਤ ਫੈਸਲਾ ਕਰੇ।

ਇਸ ਮਤੇ ਵਿਚ ਦਿੱਲੀ ਦੀ ਭਾਜਪਾ ਸਰਕਾਰ ਵੱਲੋਂ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਵਿਚ ਕੀਤੇ ਜਾ ਰਹੇ ਵਿਤਕਰੇ ਦੀ ਵੀ ਨਿੰਦਾ ਕੀਤੀ ਗਈ। ਕਿਹਾ ਗਿਆ ਕਿ ਪਹਿਲਾਂ ਆਮ ਆਦਮੀ ਪਾਰਟੀ ਦੀ ਕੇਜਰੀਵਾਲ ਸਰਕਾਰ ਇਸ ਵਿਚ ਅੜਿਕਾ ਬਣਦੀ ਰਹੀ ਅਤੇ ਹੁਣ ਭਾਜਪਾ ਦੀ ਸਰਕਾਰ ਵੀ ਉਸੇ ਰਾਹ ਉੱਤੇ ਹੈ। ਮਤੇ ਵਿਚ ਭਾਜਪਾ ਦੇ ਸਿੱਖ ਆਗੂਆਂ ਦੀ ਖਾਮੋਸ਼ੀ ’ਤੇ ਵੀ ਸਵਾਲ ਚੁੱਕੇ ਗਏ। ਇਸ ਦੇ ਨਾਲ ਹੀ ਲੰਮੇ ਸਮੇਂ ਤੋਂ ਜੇਲ੍ਹਾਂ ਅੰਦਰ ਨਜ਼ਰਬੰਦ ਭਾਈ ਗੁਰਦੀਪ ਸਿੰਘ ਖੈੜਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਪਰਮਜੀਤ ਸਿੰਘ ਭਿਉਰਾ, ਭਾਈ ਜਗਤਾਰ ਸਿੰਘ ਤਾਰਾ ਸਮੇਤ ਹੋਰ ਸਿੰਘਾਂ ਦੀ ਤੁਰੰਤ ਰਿਹਾਈ ਦੀ ਵੀ ਮੰਗ ਕੀਤੀ ਗਈ।

ਇਕ ਹੋਰ ਮਤੇ ’ਚ ਏਆਈ ਤਕਨਾਲੋਜੀ ਦੀ ਦੁਰਵਰਤੋਂ ਕਰਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਇਤਰਾਜ਼ਯੋਗ ਸਮੱਗਰੀ ਦੇ ਪ੍ਰਸਾਰ ’ਤੇ ਫ਼ਿਕਰਮੰਦੀ ਪ੍ਰਗਟ ਕਰਦਿਆਂ ਇਸ ਦੀ ਰੋਕਥਾਮ ਲਈ ਭਾਰਤ ਸਰਕਾਰ ਨੂੰ ਇੱਕ ਠੋਸ ਨੀਤੀ ਬਣਾਉਣ ਲਈ ਆਖਿਆ ਗਿਆ। ਮਤੇ ਰਾਹੀਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਏਆਈ ਦੀ ਦੁਰਵਰਤੋਂ ਨੂੰ ਰੋਕਣ ਲਈ ਸਖ਼ਤ ਅਤੇ ਢੁੱਕਵੀਂ ਨੀਤੀ ਬਣਾਈ ਜਾਵੇ ਅਤੇ ਅਜਿਹੇ ਮਾਮਲਿਆਂ ਵਿੱਚ ਤੁਰੰਤ ਕਾਰਵਾਈ ਯਕੀਨੀ ਬਣੇ। ਇਸ ਸਬੰਧੀ ਕੇਂਦਰ ਸਰਕਾਰ ਸੂਬਾਂ ਸਰਕਾਰਾਂ ਨੂੰ ਵੀ ਸਖਤ ਆਦੇਸ਼ ਜਾਰੀ ਕੀਤੇ ਜਾਣ।

ਇਕ ਹੋਰ ਮਤੇ ਰਾਹੀਂ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਪ੍ਰੀਖਿਆਵਾਂ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਦੀਆਂ ਘਟਨਾਵਾਂ ’ਤੇ ਦੁੱਖ ਜ਼ਾਹਰ ਕੀਤਾ ਗਿਆ। ਕਿਹਾ ਗਿਆ ਕਿ ਸਿੱਖਾਂ ਲਈ ਕਕਾਰਾਂ ਦੀ ਮਹੱਤਤਾ ਤੋਂ ਜਾਣੂ ਹੋਣ ਦੇ ਬਾਵਜੂਦ ਵੀ ਅਕਸਰ ਹੀ ਮੁਕਾਬਲਾ ਪ੍ਰੀਖਿਆਵਾਂ ਸਮੇਂ ਸਿੱਖ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਹੈ। ਇਸ ਨਾਲ ਸਿੱਖ ਭਾਵਨਾਵਾਂ ਆਹਤ ਹੋਣ ਦੇ ਨਾਲ-ਨਾਲ ਵਿਦਿਆਰਥੀਆਂ ਦੀ ਪ੍ਰੀਖਿਆ ’ਤੇ ਵੀ ਅਸਰ ਪੈਂਦਾ ਹੈ। ਮੰਗ ਕੀਤੀ ਗਈ ਕਿ ਜੇਕਰ ਕੋਈ ਵਿਅਕਤੀ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੌਰਾਨ ਕਕਾਰ ਉਤਾਰਨ ਲਈ ਮਜ਼ਬੂਰ ਕਰੇ ਤਾਂ ਉਸ ਖ਼ਿਲਾਫ਼ ਕਾਰਵਾਈ ਯਕੀਨੀ ਬਣਾਈ ਜਾਵੇ।

ਇਕ ਹੋਰ ਮਤੇ ਰਾਹੀਂ ਪੰਜਾਬ ਅੰਦਰ ਨੌਜਵਾਨਾਂ ਦੇ ਵਧ ਰਹੇ ਪੁਲਿਸ ਮੁਕਾਬਲਿਆਂ ’ਤੇ ਫ਼ਿਕਰਮੰਦੀ ਪ੍ਰਗਟ ਕੀਤੀ ਗਈ। ਮਤੇ ਵਿਚ ਕਿਹਾ ਗਿਆ ਕਿ ਪੰਜਾਬ ਅੰਦਰ ਪੈਦਾ ਕੀਤਾ ਜਾ ਰਿਹਾ ਇਹ ਰੁਝਾਨ ਨਾ ਸਿਰਫ਼ ਕਾਨੂੰਨ-ਵਿਵਸਥਾ ਉੱਤੇ ਸਵਾਲ ਖੜ੍ਹੇ ਕਰਦਾ ਹੈ, ਸਗੋਂ ਸਮਾਜ ਵਿਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਵੀ ਪੈਦਾ ਕਰਦਾ ਹੈ। ਇਸ ਲਈ ਪੁਲਿਸ ਮੁਕਾਬਲਿਆਂ ਦੇ ਨਾਂ ’ਤੇ ਹੋ ਰਹੀਆਂ ਘਟਨਾਵਾਂ ਦੀ ਪੂਰੀ ਪਾਰਦਰਸ਼ਤਾ ਅਤੇ ਨਿਆਂਪੂਰਕ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ ਨੂੰ ਰੋਕਿਆ ਜਾ ਸਕੇ।

ਇਕ ਮਤੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦਾ ਲਾਂਘਾ ਪਹਿਲਾਂ ਦੀ ਤਰ੍ਹਾਂ ਤੁਰੰਤ ਚਾਲੂ ਕੀਤੇ ਜਾਣ ਦੀ ਮੰਗ ਕੀਤੀ ਗਈ। ਮਤੇ ਵਿਚ ਕਿਹਾ ਗਿਆ ਕਿ ਦੋਵਾਂ ਦੇਸ਼ਾਂ ਅੰਦਰ ਤਲਖ਼ੀ ਹੋਣ ਕਾਰਨ ਇਹ ਲਾਂਘਾ ਬੰਦ ਹੋਣ ਨਾਲ ਸਿੱਖ ਸੰਗਤਾਂ ਦੀ ਆਸਥਾ ਨੂੰ ਸੱਟ ਵੱਜ ਰਹੀ ਹੈ। ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਸਮਝਦੇ ਹੋਏ ਇਹ ਲਾਂਘਾ ਤੁਰੰਤ ਖੋਲਿਆ ਜਾਵੇ।

ਇਕ ਹੋਰ ਮਤੇ ਰਾਹੀਂ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਦੀਆਂ ਸਮੱਸਿਆਵਾਂ ਨੂੰ ਨਜਿੱਠਣ ਲਈ ਭਾਰਤ ਸਰਕਾਰ ਨੂੰ ਤੁਰੰਤ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਅਪੀਲ ਕੀਤੀ ਗਈ। ਮਤੇ ਵਿਚ ਕੇਂਦਰ ਕਿਹਾ ਗਿਆ ਕਿ ਕੇਂਦਰ ਸਰਕਾਰ ਦੇਸ਼ ਦੁਨੀਆ ਅੰਦਰ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਅਤੇ ਰਹੁ-ਰੀਤਾਂ ਨਿਭਾਉਣ ਦੀ ਆਜ਼ਾਦੀ ਦੀ ਰੱਖਿਆ ਹਰ ਹਾਲਤ ਵਿਚ ਯਕੀਨੀ ਬਣਾਵੇ। ਇਸ ਦੇ ਮੱਦੇਨਜ਼ਰ ਸਰਕਾਰ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਨਾਲ ਕਿਸੇ ਵੀ ਤਰ੍ਹਾਂ ਦੀ ਨਸਲੀ ਹਿੰਸਾ, ਭੇਦਭਾਵ ਰੋਕਣ ਲਈ ਕੂਟਨੀਤਕ ਯਤਨ ਕਰੇ।

ਹੋਰ ਮਤੇ ਰਾਹੀਂ ਮੀਰੀ ਪੀਰੀ ਮੈਡੀਕਲ ਕਾਲਜ ਸ਼ਾਹਬਾਦ ਮਾਰਕੰਡਾ (ਹਰਿਆਣਾ) ’ਤੇ ਜਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਮਤੇ ਵਿਚ ਕਿਹਾ ਗਿਆ ਕਿ ਸਿੱਖ ਸੰਸਥਾ ਨੂੰ ਕਮਜ਼ੋਰ ਕਰਨ ਵਾਲੀਆਂ ਅਜਿਹੀਆਂ ਹਰਕਤਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
6 days ago
0

ਚੰਡੀਗੜ੍ਹ,4 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA