SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਕੋਲੋਂ ਮੰਗੀ ਮੁਆਫ਼ੀ
ਪੜ੍ਹੋ, ਕੀ ਹੈ ਵਜ੍ਹਾ
ਚੰਡੀਗੜ੍ਹ, 13ਦਸੰਬਰ(ਵਿਸ਼ਵ ਵਾਰਤਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ(SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਕੋਲੋਂ ਮਾਫੀ ਮੰਗੀ ਹੈ। ਧਾਮੀ ਨੇ ਪੱਤਰ ਵਿੱਚ ਲਿਖਿਆ ਕਿ ਬੀਤੇ ਦਿਨੀਂ ਇੱਕ ਵਿਅਕਤੀ ਨਾਲ ਮੋਬਾਈਲ ਫੋਨ ‘ਤੇ ਗੱਲ ਕਰਦਿਆਂ ਉਹਨਾਂ ਵੱਲੋਂ ਕੁਝ ਇਤਰਾਜ਼ਯੋਗ ਸ਼ਬਦਾਵਲੀ ਵਰਤੀ ਗਈ ਜੋ ਕਿ ਨਹੀਂ ਵਰਤਣੀ ਚਾਹੀਦੀ ਸੀ।
ਹੁਣ ਐਡਵੋਕੇਟ ਧਾਮੀ ਨੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੀ ਦਰਖ਼ਾਸਤ ਦਿੰਦਿਆਂ ਬੋਲੇ ਹੋਏ ਅਪਸ਼ਬਦਾਂ ਦੀ ਮਾਫ਼ੀ ਮੰਗੀ ਹੈ ਅਤੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਣ ਵਾਲੇ ਹਰੇਕ ਹੁਕਮ ਨੂੰ ਮੰਨਣ ਦੀ ਗੱਲ ਕਹੀ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰ ਵਿੱਚ ਲਿਖਿਆ ” ਮੈਂ ਆਪ ਜੀ ਨੂੰ ਨਿਮਰਤਾ ਸਹਿਤ ਦੱਸਣਾ ਚਾਹੁੰਦਾ ਹਾਂ ਕਿ ਬੀਤੇ ਦਿਨੀਂ ਇੱਕ ਵਿਅਕਤੀ ਨਾਲ ਮੋਬਾਈਲ ਫੋਨ ‘ਤੇ ਗੱਲ ਕਰਦਿਆਂ ਮੇਰੇ ਵੱਲੋਂ ਕੁਝ ਇਤਰਾਜ਼ਯੋਗ ਸ਼ਬਦਾਵਲੀ ਵਰਤੀ ਗਈ ਹੈ, ਜੋ ਕਿ ਜਾਣੇ-ਅਣਜਾਣੇ ਵਿੱਚ ਹੋਇਆ ਹੈ। ਮੈਂ ਮਹਿਸੂਸ ਕਰਦਾ ਹਾਂ ਕਿ ਇੱਕ ਜ਼ਿੰਮੇਵਾਰ ਪੰਥਕ ਅਹੁਦੇ ਉੱਤੇ ਹੁੰਦਿਆਂ ਮੈਨੂੰ ਅਜਿਹੀ ਸ਼ਬਦਾਵਲੀ ਨਹੀਂ ਸੀ ਵਰਤਣੀ ਚਾਹੀਦੀ।ਮੇਰੇ ਪਾਸੋਂ ਇਕ ਔਰਤ ਪ੍ਰਤੀ ਜੋ ਕੁਝ ਬੋਲਿਆ ਗਿਆ ਹੈ, ਉਸ ਦੀ ਬੀਬੀ ਜਗੀਰ ਕੌਰ ਜੀ ਅਤੇ ਸਮੁੱਚੀ ਔਰਤ ਸ਼੍ਰੇਣੀ ਤੋਂ ਨਿਮਰਤਾ ਸਹਿਤ ਖਿਮਾ ਜਾਚਨਾ ਕਰਦਾ ਹਾਂ। ਸ੍ਰੀ ਅਕਾਲ ਤਖ਼ਤ ਸਾਹਿਬ ਕਿਉਂਕਿ ਸਿੱਖਾਂ ਲਈ ਸਰਬ-ਉਚ ਹਨ, ਇਸ ਲਈ ਉਕਤ ਸਬੰਧੀ ਜੋ ਵੀ ਆਦੇਸ਼ ਹੋਵੇਗਾ, ਦਾਸ ਉਸ ਨੂੰ ਸਿਰ ਮੱਥੇ ਪ੍ਰਵਾਨ ਕਰੇਗਾ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/