SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੁਣਾਈ ਗਈ ਧਾਰਮਿਕ ਸਜ਼ਾ
- ਇਕ ਘੰਟਾ ਜੂਠੇ ਭਾਂਡੇ ਮਾਂਜਣ ਅਤੇ ਜੋੜੇ ਸਾਫ ਕਰਨ ਦੀ ਸੁਣਾਈ ਸਜ਼ਾ
– ਬੀਬੀ ਜਗੀਰ ਕੌਰ ਬਾਰੇ ਬੋਲੇ ਗਏ ਅਪਸ਼ਬਦਾਂ ਦਾ ਹੈ ਮਾਮਲਾ
ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਬਾਰੇ ਬੋਲੇ ਗਏ ਅਪਸ਼ਬਦਾਂ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅੱਜ ਧਾਰਮਿਕ ਸਜ਼ਾ ਸੁਣਾਈ ਗਈ ਹੈ। ਦੱਸ ਦਈਏ ਕਿ ਐਡਵੋਕੇਟ ਧਾਮੀ ਪੰਜ ਪਿਆਰੇ ਸਾਹਿਬਾਨ ਅੱਗੇ ਪੇਸ਼ ਹੋਏ ਸਨ। ਜਿਸ ਦੌਰਾਨ ਪੰਜ ਪਿਆਰਿਆਂ ਨੇ SGPC ਪ੍ਰਧਾਨ ਐਡਵੋਕੇਟ ਧਾਮੀ ਨੂੰ ਧਾਰਮਿਕ ਸਜ਼ਾ ਸੁਣਾਈ ਹੈ। ਐਡਵੋਕੇਟ ਧਾਮੀ ਨੂੰ ਇਕ ਘੰਟਾ ਜੂਠੇ ਭਾਂਡੇ ਮਾਂਜਣ ਅਤੇ ਜੋੜੇ ਸਾਫ ਕਰਨ ਦੀ ਸਜ਼ਾ ਲਗਾਈ ਗਈ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਕੇ ਆਪਣੇ ਵਲੋਂ ਬੀਬੀ ਜਗੀਰ ਕੌਰ ਪ੍ਰਤੀ ਜਾਣੇ ਅਣਜਾਣੇ ਬੋਲੇ ਗਏ ਅਪਸ਼ਬਦਾਂ ਸੰਬੰਧੀ ਖਿਮਾ ਯਾਚਨਾ ਵੀ ਮੰਗੀ ਸੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/