SGPC ਨੇ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ
- 23 ਦਸੰਬਰ ਨੂੰ ਲਿਆ ਜਾ ਸਕਦਾ ਹੈ ਵੱਡਾ ਫੈਸਲਾ
ਅੰਮ੍ਰਿਤਸਰ, 20 ਦਸੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ 23 ਦਸੰਬਰ ਨੂੰ ਸੱਦੀ ਗਈ ਹੈ।
ਦੱਸ ਦਈਏ ਕਿ ਬੀਤੇ ਦਿਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ 15 ਦਿਨਾਂ ਲਈ ਚਾਰਜ ਵਾਪਸ ਲੈ ਲਿਆ ਗਿਆ ਹੈ। ਉਨ੍ਹਾਂ ਦੀ ਜਗ੍ਹਾ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਜਗਤਾਰ ਸਿੰਘ ਨੂੰ ਚਾਰਜ ਸੌਂਪ ਦਿੱਤਾ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ‘ਤੇ ਲੱਗੇ ਦੋਸ਼ਾਂ ਦੀ ਜਾਂਚ ਲਈ 3 ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ। ਇਸ ਦਰਮਿਆਨ ਸੂਤਰਾਂ ਦੇ ਹਵਾਲੇ ਤੋਂ ਇਹ ਵੀ ਖਬਰ ਸਾਹਮਣੇ ਆ ਰਹੀ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ ‘ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨਾਰਾਜ਼ਗੀ ਜਤਾਈ ਹੈ। ਗਿਆਨੀ ਹਰਪ੍ਰੀਤ ਸਿੰਘ ‘ਤੇ ਹੋਈ ਕਾਰਵਾਈ ਨੂੰ ਲੈ ਕੇ 23 ਦਸੰਬਰ ਨੂੰ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/