• Latest
  • Trending
SGPC ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਨੇ ਲਏ ਕਈ ਅਹਿਮ ਫੈਸਲੇ, ਪੜ੍ਹੋ ਵੇਰਵਾ

SGPC ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਨੇ ਲਏ ਕਈ ਅਹਿਮ ਫੈਸਲੇ, ਪੜ੍ਹੋ ਵੇਰਵਾ

12 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਅੰਮ੍ਰਿਤਸਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਆਜ਼ਾਦੀ

ਅੰਮ੍ਰਿਤਸਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਆਜ਼ਾਦੀ

6 hours ago
ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ

7 hours ago
ਪੇਪਰ ਲੀਕ ਮਾਮਲਾ: ਨੈਸ਼ਨਲ ਟੈਸਟਿੰਗ ਏਜੰਸੀ ਦੇ 47 ਅਧਿਕਾਰੀ ਬਰਖਾਸਤ

ਪੇਪਰ ਲੀਕ ਮਾਮਲਾ: ਨੈਸ਼ਨਲ ਟੈਸਟਿੰਗ ਏਜੰਸੀ ਦੇ 47 ਅਧਿਕਾਰੀ ਬਰਖਾਸਤ

7 hours ago
ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

8 hours ago
ਸੀਨੀਅਰ IPS ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਕਲੀਨ ਚਿੱਟ

ਸੀਨੀਅਰ IPS ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਕਲੀਨ ਚਿੱਟ

8 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 hours ago
ਪਦਮ ਸ਼੍ਰੀ ਹੰਸ ਰਾਜ ਹੰਸ ਦੀ ਸ਼ਾਨਦਾਰ ਵਾਪਸੀ: 29 ਜੁਲਾਈ ਨੂੰ ਰਿਲੀਜ਼ ਹੋਵੇਗਾ ਨਵਾਂ ਪੰਜਾਬੀ ਗੀਤ ‘ਆਜਾ ਦੋਵੇਂ ਨੱਚੀਏ’

ਪਦਮ ਸ਼੍ਰੀ ਹੰਸ ਰਾਜ ਹੰਸ ਦੀ ਸ਼ਾਨਦਾਰ ਵਾਪਸੀ: 29 ਜੁਲਾਈ ਨੂੰ ਰਿਲੀਜ਼ ਹੋਵੇਗਾ ਨਵਾਂ ਪੰਜਾਬੀ ਗੀਤ ‘ਆਜਾ ਦੋਵੇਂ ਨੱਚੀਏ’

9 hours ago
Punjab : ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਭਰਵਾਂ ਹੁੰਗਾਰਾ: 72 ਲੱਖ ਤੋਂ ਵੱਧ ਔਰਤਾਂ ਨੇ ਕਰਵਾਈ ਰਜਿਸਟ੍ਰੇਸ਼ਨ

Punjab : ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਭਰਵਾਂ ਹੁੰਗਾਰਾ: 72 ਲੱਖ ਤੋਂ ਵੱਧ ਔਰਤਾਂ ਨੇ ਕਰਵਾਈ ਰਜਿਸਟ੍ਰੇਸ਼ਨ

9 hours ago
ਹਿਮਾਚਲ ‘ਚ ਵੱਡਾ ਹਾਦਸਾ: ਚੱਲਦੀ ਗੱਡੀ ‘ਤੇ ਡਿੱਗੀ ਚੱਟਾਨ, 13 ਲੋਕਾਂ ਦੀ ਦਰਦਨਾਕ ਮੌਤ

ਹਿਮਾਚਲ ‘ਚ ਵੱਡਾ ਹਾਦਸਾ: ਚੱਲਦੀ ਗੱਡੀ ‘ਤੇ ਡਿੱਗੀ ਚੱਟਾਨ, 13 ਲੋਕਾਂ ਦੀ ਦਰਦਨਾਕ ਮੌਤ

10 hours ago
ਬੰਗਲਾਦੇਸ਼ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੁੱਦੀਨ ਨੇ ਦਿੱਤਾ ਅਸਤੀਫ਼ਾ

ਬੰਗਲਾਦੇਸ਼ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੁੱਦੀਨ ਨੇ ਦਿੱਤਾ ਅਸਤੀਫ਼ਾ

10 hours ago
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਮਾਨਸਾ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬਾਂਸਲ ‘ਆਪ’ ਵਿੱਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਮਾਨਸਾ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬਾਂਸਲ ‘ਆਪ’ ਵਿੱਚ ਸ਼ਾਮਲ

11 hours ago
Hindi News
English News
Saturday, July 25, 2026
No Result
View All Result
27 °c
Chandigarh
31 ° Sun
31 ° Mon
28 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SGPC ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਨੇ ਲਏ ਕਈ ਅਹਿਮ ਫੈਸਲੇ, ਪੜ੍ਹੋ ਵੇਰਵਾ

July 28, 2025
in ਖਬਰਾਂ, ਪੰਜਾਬ
SGPC ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਨੇ ਲਏ ਕਈ ਅਹਿਮ ਫੈਸਲੇ, ਪੜ੍ਹੋ ਵੇਰਵਾ

SGPC ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਨੇ ਲਏ ਕਈ ਅਹਿਮ ਫੈਸਲੇ, ਪੜ੍ਹੋ ਵੇਰਵਾ

– ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ ਕੇਂਦਰ ਸਰਕਾਰ- ਐਡਵੋਕੇਟ ਧਾਮੀ

– ਸ਼੍ਰੋਮਣੀ ਕਮੇਟੀ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਮਰੀਜ਼ਾਂ ਤੇ ਲੋੜਵੰਦਾਂ ਲਈ ਭੇਜੇਗੀ ਲੰਗਰ- ਐਡਵੋਕੇਟ ਧਾਮੀ 

ਅੰਮ੍ਰਿਤਸਰ, 28 ਜੁਲਾਈ (ਵਿਸ਼ਵ ਵਾਰਤਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਨੇ ਅੱਜ ਇਕ ਮਤਾ ਪਾਸ ਕਰਕੇ ਭਾਰਤ ਸਰਕਾਰ ਪਾਸੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਚ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਚੇਅਰ’ ਸਥਾਪਤ ਕਰਨ ਨੂੰ ਪ੍ਰਵਾਨਗੀ ਦੇ ਨਾਲ ਨਾਲ ਕਈ ਹੋਰ ਅਹਿਮ ਫੈਸਲੇ ਵੀ ਕੀਤੇ ਗਏ।

ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ (SGPC) ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 ’ਚ ਮਨਾਏ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਨੇ ਕੁਝ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਦਾ ਨੋਟੀਫਿਕੇਸ਼ਨ ਕੀਤਾ ਸੀ, ਜਿਸ ਨੂੰ ਅੱਜ ਤੱਕ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਇੱਕ ਇਤਿਹਾਸਕ ਮੌਕਾ ਹੈ, ਜਿਸ ’ਤੇ ਭਾਰਤ ਸਰਕਾਰ ਨੂੰ ਆਪਣੇ ਵੱਲੋਂ ਕੀਤਾ ਹੋਇਆ ਫੈਸਲਾ ਤੁਰੰਤ ਲਾਗੂ ਕਰਨਾ ਚਾਹੀਦਾ ਹੈ। ਇਹ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਲਈ ਸ਼ਹਾਦਤ ਦੇਣ ਵਾਲੇ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਜਲੀ ਹੋਵੇਗੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਸਾਹਿਬਾਨ ਦੇ ਸੰਦੇਸ਼ਾਂ, ਉਪਦੇਸ਼ਾਂ ਅਤੇ ਪ੍ਰੇਰਣਾ ਦੀ ਸੇਧ ਵਿਚ ਸ਼੍ਰੋਮਣੀ ਕਮੇਟੀ ਹਮੇਸ਼ਾ ਮਾਨਵ ਹਿਤਕਾਰੀ ਕਾਰਜਾਂ ਲਈ ਯਤਨਸ਼ੀਲ ਰਹੀ ਹੈ ਅਤੇ ਇਸੇ ਦਿਸ਼ਾ ਵਿਚ ਗੁਰੂ ਨਾਨਕ ਹਸਪਤਾਲ ਸ੍ਰੀ ਅੰਮ੍ਰਿਤਸਰ ਵਿਖੇ ਮਰੀਜ਼ਾਂ ਅਤੇ ਲੋੜਵੰਦਾਂ ਲਈ ਲੰਗਰ ਸੇਵਾ ਦਾ ਪ੍ਰਬੰਧ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਸੇਵਾ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਤੋਂ ਰੋਜ਼ਾਨਾ ਸਵੇਰੇ ਅਤੇ ਸ਼ਾਮ ਨੂੰ ਭੇਜੀ ਜਾਇਆ ਕਰੇਗੀ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਾਹਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਚੇਅਰ’ ਸਥਾਪਤ ਕਰਨ ਨੂੰ ਵੀ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਜਲਦ ਹੀ ਯੂਨੀਵਰਸਿਟੀ ਵੱਲੋਂ ਕਾਰਵਾਈ ਮੁਕੰਮਲ ਕਰਨ ਉਪਰੰਤ ਇਸ ਨੂੰ ਕਾਰਜਸ਼ੀਲ ਕਰ ਦਿੱਤਾ ਜਾਵੇਗਾ। ਇਸ ਵਿਚ ਨੌਵੇਂ ਪਾਤਸ਼ਾਹ ਜੀ ਦੇ ਜੀਵਨ, ਯਾਤਰਾਵਾਂ ਅਤੇ ਸ਼ਹਾਦਤ ਬਾਰੇ ਮੌਲਿਕ ਅਤੇ ਖੋਜ ਕਾਰਜ ਕਰਨ ਦੇ ਨਾਲ-ਨਾਲ ਗੁਰੂ ਸਾਹਿਬ ਦੀ ਪਾਵਨ ਗੁਰਬਾਣੀ ਬਾਰੇ ਦਾਰਸ਼ਨਿਕ ਅਧਿਐਨ ਦਾ ਕੰਮ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਅਕੈਡਮੀ ਅਤੇ ਨਿਸ਼ਚੈ ਜੂਡੀਸ਼ਲੀ ਅਕੈਡਮੀ ਦੀ ਲਗਾਤਾਰਤਾ ਵਿਚ ਹੁਣ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ ਦੀ ਪ੍ਰੀਖਿਆ ਦੀ ਤਿਆਰੀ ਵੀ ਕਰਵਾਈ ਜਾਵੇਗੀ। ਚੁਣੇ ਗਏ ਵਿਦਿਆਰਥੀਆਂ ਨੂੰ ਗ੍ਰੈਜੂਏਸ਼ਨ ਦੀ ਮੁਫ਼ਤ ਪੜ੍ਹਾਈ ਅਤੇ ਮਹੀਨਾਵਾਰ ਵਜੀਫ਼ਾ ਦਿੱਤਾ ਜਾਵੇਗਾ।

ਰਾਜਿਸਥਾਨ ’ਚ ਬੀਤੇ ਕੱਲ੍ਹ ਗੁਰਸਿੱਖ ਲੜਕੀ ਨੂੰ ਪੇਪਰ ਦੇਣ ਤੋਂ ਰੋਕਣ ਦੇ ਮਾਮਲੇ ਬਾਰੇ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਵੀ ਇਸ ਦੇਸ਼ ਦੇ ਬਾਸ਼ਿੰਦੇ ਹਨ ਅਤੇ ਇਥੋਂ ਦੇ ਤਰੱਕੀ ਅਤੇ ਸੁਰੱਖਿਆ ਲਈ ਸਿੱਖਾਂ ਨੇ ਵੱਡੀਆਂ ਘਾਲਨਾਵਾਂ ਘਾਲੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਦਾ ਸੰਵਿਧਾਨ ਸਿੱਖਾਂ ਨੂੰ ਪੰਜ ਕਕਾਰ ਰੱਖਣ ਦੀ ਖੁੱਲ੍ਹ ਦਿੰਦਾ ਹੈ ਤਾਂ ਕੁਝ ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਹਰਕਤਾਂ ਸਿੱਖ ਮਨਾਂ ਨੂੰ ਸੱਟ ਮਾਰਦੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਜਿਹਾ ਮਾਮਲਾ ਆਇਆ ਸੀ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਵੀ ਸੰਸਥਾ ਵੱਲੋਂ ਢੁੱਕਵੇਂ ਕਦਮ ਚੁੱਕੇ ਜਾਣਗੇ।

ਐਡਵੋਕੇਟ ਧਾਮੀ ਨੇ ਭਾਰਤ ਅਤੇ ਪਾਕਿਸਤਾਨ ਵਿਚ ਪਿਛਲੇ ਸਮੇਂ ਬਣੇ ਤਲਖ਼ੀ ਭਰੇ ਹਾਲਾਤਾਂ ਕਾਰਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਾਣ ਵਾਲੇ ਸ਼ਰਧਾਲੂਆਂ ’ਤੇ ਲਗਾਈ ਗਈ ਰੋਕ ਨੂੰ ਤੁਰੰਤ ਹਟਾਉਣ ਦੀ ਮੰਗ ਕਰਦਿਆਂ ਕਿਹਾ ਕਿ ਇਸ ਪਾਵਨ ਅਸਥਾਨ ਨਾਲ ਸਿੱਖ ਸ਼ਰਧਾਲੂਆਂ ਦੀ ਭਾਵਨਾਵਾਂ ਜੁੜੀਆਂ ਹੋਈਆਂ ਹਨ ਅਤੇ ਇਹ ਲਾਂਘਾ ਆਪਸੀ ਪਿਆਰ, ਸਦਭਾਵਨਾ ਅਤੇ ਸਾਂਝਾਂ ਦਾ ਪ੍ਰਤੀਕ ਹੈ, ਜਿਸ ਨੂੰ ਜਲਦ ਖੋਲ੍ਹਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥਿਆਂ ਨੂੰ ਵੀ ਇਜਾਜ਼ਤ ਦਿੱਤੇ ਜਾਣ ਦੀ ਦੋਹਾਂ ਸਰਕਾਰਾਂ ਪਾਸੋਂ ਮੰਗ ਕੀਤੀ ਗਈ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਨਾਂਦੇੜ ਦੇ ਪ੍ਰਬੰਧਕਾਂ ਵੱਲੋਂ ਪੁੱਜੀ ਮੰਗ ਅਨੁਸਾਰ ਤਖ਼ਤ ਸਾਹਿਬ ਅਤੇ ਦੱਖਣ ਪ੍ਰਦੇਸ਼ ਦੀਆਂ ਸੰਗਤਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 200 ਪਾਵਨ ਸਰੂਪ ਭੇਜਣ ਦਾ ਵੀ ਫੈਸਲਾ ਕੀਤਾ ਗਿਆ ਹੈ। ਇਹ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਵੱਲੋਂ ਮਰਯਾਦਾ ਅਨੁਸਾਰ ਤਖ਼ਤ ਸਾਹਿਬ ’ਤੇ ਪਹੁੰਚਾਏ ਜਾਣਗੇ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਬੀਤੇ ਦਿਨੀਂ ਸ੍ਰੀਨਗਰ ਵਿਖੇ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਦੌਰਾਨ ਹੋਈ ਮਰਯਾਦਾ ਦੀ ਉਲੰਘਣਾ ’ਤੇ ਨਿੰਦਾ ਮਤਾ ਵੀ ਪਾਸ ਕੀਤਾ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSGPCtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਅੰਮ੍ਰਿਤਸਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਆਜ਼ਾਦੀ

ਅੰਮ੍ਰਿਤਸਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਆਜ਼ਾਦੀ

by Jaspreet Kaur
July 24, 2026
0

ਅੰਮ੍ਰਿਤਸਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਆਜ਼ਾਦੀ - ਵਧੀਕ ਡਿਪਟੀ ਕਮਿਸ਼ਨਰ ਪੱਲਵੀ ਮਿਸ਼ਰਾ ਨੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ

by Jaspreet Kaur
July 24, 2026
0

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ - ਰਾਸ਼ਟਰਪਤੀ ਨੇ ਕੀਤਾ ਮਨਜ਼ੂਰ ਨਵੀ ਦਿੱਲੀ, 24 ਜੁਲਾਈ 2026 (ਵਿਸ਼ਵ ਵਾਰਤਾ):...

ਪੇਪਰ ਲੀਕ ਮਾਮਲਾ: ਨੈਸ਼ਨਲ ਟੈਸਟਿੰਗ ਏਜੰਸੀ ਦੇ 47 ਅਧਿਕਾਰੀ ਬਰਖਾਸਤ

ਪੇਪਰ ਲੀਕ ਮਾਮਲਾ: ਨੈਸ਼ਨਲ ਟੈਸਟਿੰਗ ਏਜੰਸੀ ਦੇ 47 ਅਧਿਕਾਰੀ ਬਰਖਾਸਤ

by Jaspreet Kaur
July 24, 2026
0

ਪੇਪਰ ਲੀਕ ਮਾਮਲਾ: ਨੈਸ਼ਨਲ ਟੈਸਟਿੰਗ ਏਜੰਸੀ ਦੇ 47 ਅਧਿਕਾਰੀ ਬਰਖਾਸਤ ਨਵੀ ਦਿੱਲੀ, 24 ਜੁਲਾਈ 2026 (ਵਿਸ਼ਵ ਵਾਰਤਾ): ਨੀਟ (NEET) ਪੇਪਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Hukamnama Sri Darbar Sahib Today – 19 July 2026 | Ang 658 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 July 2026 | Ang 658 I ਅੱਜ ਦਾ ਹੁਕਮਨਾਮਾ

by Ankit
6 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 19-07-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 