SGPC ਅੰਤਰਿੰਗ ਕਮੇਟੀ ਦੀ ਬੈਠਕ ‘ਚ ਲਏ ਗਏ ਵੱਡੇ ਫੈਸਲੇ, ਪੜੋ ਵੇਰਵਾ
ਅੰਮ੍ਰਿਤਸਰ, 9 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਇਕੱਤਰਤਾ ਹੋਈ। ਇਸ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਰਾਇਣ ਸਿੰਘ ਚੌੜਾ ਵਲੋਂ ਸੁਖਬੀਰ ਸਿੰਘ ਬਾਦਲ ’ਤੇ ਕੀਤੇ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਨਰਾਇਣ ਸਿੰਘ ਚੌੜਾ ਖ਼ਿਲਾਫ਼ ਪੰਥਕ ਕਾਰਵਾਈ ਹੋਣੀ ਚਾਹੀਦੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਨਰਾਇਣ ਸਿੰਘ ਚੌੜਾ ਨੇ ਸੁਖਬੀਰ ਸਿੰਘ ਬਾਦਲ ‘ਤੇ ਜੋ ਹਮਲਾ ਕੀਤਾ ਹੈ, ਉਹ ਨਿੰਦਣਯੋਗ ਹੈ। ਕਮੇਟੀ ਨੇ ਫੈਸਲਾ ਕੀਤਾ ਕਿ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕ ਦਿੱਤਾ ਜਾਵੇ। ਇਸ ਹਮਲੇ ਦੌਰਾਨ ਹਰਿਮੰਦਰ ਸਾਹਿਬ ਦੇ ਗੇਟ ‘ਤੇ ਗੋਲੀ ਲੱਗੀ ਹੈ। ਇਹ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਤੌਹੀਨ ਹੈ। ਅੰਤ੍ਰਿੰਗ ਕਮੇਟੀ ਮਹਿਸੂਸ ਕਰਦੀ ਹੈ ਕਿ ਸੰਗਤਾਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਇਹ ਵੀ ਮਹਿਸੂਸ ਕਰਦੀ ਹੈ ਕਿ ਇਹ ਕਿਸੇ ਝੂਠੀ ਸਾਜ਼ਿਸ਼ ਦਾ ਨਤੀਜਾ ਹੈ। ਇਸ ਲਈ ਹੋਰ ਦੋਸ਼ੀਆਂ ਦੀ ਪਛਾਣ ਕਰਨ ਲਈ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਲਈ ਇੱਕ ਕਮੇਟੀ ਬਣਾਈ ਗਈ ਹੈ, ਜੋ ਤਿੰਨ ਹਫ਼ਤਿਆਂ ਵਿੱਚ ਆਪਣੀ ਰਿਪੋਰਟ ਦੇਵੇਗੀ। ਇਸ ਕਮੇਟੀ ਦੇ ਕੋਆਰਡੀਨੇਟਰ ਪ੍ਰਤਾਪ ਸਿੰਘ ਹੋਣਗੇ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/