• Latest
  • Trending
SGPC ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ

SGPC ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ

6 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

14 minutes ago
US-Iran War: “ਬਿਨਾਂ ਸ਼ਰਤ ਸਰੈਂਡਰ ਦੇ ਇਲਾਵਾ ਈਰਾਨ ਨਾਲ ਨਹੀਂ ਹੋਵੇਗੀ ਕੋਈ ਡੀਲ” – ਰਾਸ਼ਟਰਪਤੀ  ਟਰੰਪ ਦਾ ਵੱਡਾ ਐਲਾਨ

US-Iran War: “ਬਿਨਾਂ ਸ਼ਰਤ ਸਰੈਂਡਰ ਦੇ ਇਲਾਵਾ ਈਰਾਨ ਨਾਲ ਨਹੀਂ ਹੋਵੇਗੀ ਕੋਈ ਡੀਲ” – ਰਾਸ਼ਟਰਪਤੀ ਟਰੰਪ ਦਾ ਵੱਡਾ ਐਲਾਨ

21 minutes ago
Big News: ਭਾਰਤ ਨੂੰ ਰੂਸ ਤੋਂ ਤੇਲ ਖਰੀਦਣ ਲਈ 30 ਦਿਨਾਂ ਦੀ ਛੋਟ ਦੇਣ ’ਤੇ ਚੁੱਪ ਵੱਟੀ ਰੱਖਣ ਲਈ ਸਪੀਕਰ ਨੇ ਕੀਤੀ ਕੇਂਦਰ ਸਰਕਾਰ ਦੀ ਨਿੰਦਾ

Big News: ਭਾਰਤ ਨੂੰ ਰੂਸ ਤੋਂ ਤੇਲ ਖਰੀਦਣ ਲਈ 30 ਦਿਨਾਂ ਦੀ ਛੋਟ ਦੇਣ ’ਤੇ ਚੁੱਪ ਵੱਟੀ ਰੱਖਣ ਲਈ ਸਪੀਕਰ ਨੇ ਕੀਤੀ ਕੇਂਦਰ ਸਰਕਾਰ ਦੀ ਨਿੰਦਾ

1 hour ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
Amritsar ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਛੇ ਵਿਅਕਤੀ ਪੰਜ ਪਿਸਤੌਲਾਂ ਸਣੇ ਗ੍ਰਿਫ਼ਤਾਰ

Amritsar ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਛੇ ਵਿਅਕਤੀ ਪੰਜ ਪਿਸਤੌਲਾਂ ਸਣੇ ਗ੍ਰਿਫ਼ਤਾਰ

3 hours ago
Rapper Badshah ਦੇ ਨਵੇਂ ਗੀਤ ਨੂੰ ਲੈ ਕੇ ਛਿੜਿਆ ਵਿਵਾਦ; ਪੰਚਕੂਲਾ ’ਚ ਮਾਮਲਾ ਦਰਜ!

Rapper Badshah ਦੇ ਨਵੇਂ ਗੀਤ ਨੂੰ ਲੈ ਕੇ ਛਿੜਿਆ ਵਿਵਾਦ; ਪੰਚਕੂਲਾ ’ਚ ਮਾਮਲਾ ਦਰਜ!

4 hours ago
Karnataka ਵਿਚ ਸੋਸ਼ਲ ਮੀਡੀਆ ’ਤੇ ਪਾਬੰਦੀ! 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਹੋਵੇਗਾ ਬੈਨ

Karnataka ਵਿਚ ਸੋਸ਼ਲ ਮੀਡੀਆ ’ਤੇ ਪਾਬੰਦੀ! 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਹੋਵੇਗਾ ਬੈਨ

5 hours ago
Punjab Government ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਮਰਪਿਤ ਭਾਵਨਾ ਨਾਲ ਸੇਵਾ ਤੇ ਵਿਕਾਸ ਪ੍ਰਤੀ ਦ੍ਰਿੜ੍ਹ ਵਚਨਬੱਧ-ਗੁਲਾਬ ਚੰਦ ਕਟਾਰੀਆ

Punjab Government ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਮਰਪਿਤ ਭਾਵਨਾ ਨਾਲ ਸੇਵਾ ਤੇ ਵਿਕਾਸ ਪ੍ਰਤੀ ਦ੍ਰਿੜ੍ਹ ਵਚਨਬੱਧ-ਗੁਲਾਬ ਚੰਦ ਕਟਾਰੀਆ

5 hours ago
UPSC ਸਿਵਲ ਸੇਵਾਵਾਂ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ

UPSC ਸਿਵਲ ਸੇਵਾਵਾਂ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ

6 hours ago
Punjab : ਆਈ.ਪੀ.ਐਸ – ਪੀ.ਪੀ.ਐਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

Punjab : ਆਈ.ਪੀ.ਐਸ – ਪੀ.ਪੀ.ਐਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

7 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
Punjab ਵਿਧਾਨ ਸਭਾ ’ਚ ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ

Punjab ਵਿਧਾਨ ਸਭਾ ’ਚ ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ

7 hours ago
Hindi News
English News
Friday, March 6, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

SGPC ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ

March 6, 2026
in ਖਬਰਾਂ, ਪੰਜਾਬ
SGPC ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ

SGPC ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ

ਸਾਲਾਨਾ ਬਜਟ ਇਜਲਾਸ ਦੀਆਂ ਤਰੀਕਾਂ ਦਾ ਵੀ ਹੋਇਆ ਐਲਾਨ

ਅੰਮ੍ਰਿਤਸਰ, 6 ਮਾਰਚ (ਵਿਸ਼ਵ ਵਾਰਤਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਹੋਈ ਅੰਤ੍ਰਿੰਗ ਕਮੇਟੀ ਨੇ ਬਜਟ ਸਬ-ਕਮੇਟੀ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਦਿਆਂ ਇਹ ਫੈਸਲਾ ਲਿਆ ਹੈ।

ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਦੀ ਇਕੱਤਰਤਾ ’ਚ ਸਾਲ 2026-2027 ਦਾ ਸਾਲਾਨਾ ਬਜਟ 28 ਮਾਰਚ ਨੂੰ ਸੱਦੇ ਜਾਣ ਦਾ ਫੈਸਲਾ ਹੋਇਆ ਹੈ। ਇਸ ਬਜਟ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ, ਗੁਰਦੁਆਰਾ ਸਾਹਿਬਾਨ, ਟਰੱਸਟ ਵਿਭਾਗ, ਜਨਰਲ ਬੋਰਡ ਫੰਡ, ਵਿਦਿਅਕ ਅਦਾਰੇ, ਪ੍ਰਿੰਟਿੰਗ ਪ੍ਰੈੱਸਾਂ, ਧਰਮ ਪਚਾਰ ਕਮੇਟੀ, ਸਿੱਖ ਇਤਿਹਾਸ ਰਿਸਰਚ ਬੋਰਡ ਆਦਿ ਦਾ ਸਾਲਾਨਾ ਬਜਟ ਪਾਸ ਕਰਨ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਵੱਲੋਂ ਭਵਿੱਖ ਵਿਚ ਕੀਤੇ ਜਾਣ ਵਾਲੇ ਕਾਰਜ ਵਿਚਾਰੇ ਜਾਣਗੇ।

ਐਡਵੋਕੇਟ ਧਾਮੀ ਨੇ ਅੰਤ੍ਰਿੰਗ ਕਮੇਟੀ ਦੇ ਹੋਰ ਫੈਸਲਿਆਂ ਬਾਰੇ ਦੱਸਿਆ ਕਿ ਬੇਅਦਬੀਆਂ ਦੇ ਮਾਮਲਿਆਂ ਸਬੰਧੀ ਕਾਨੂੰਨ ਬਨਾਉਣ ਲਈ ਸਮਾਣਾ ਵਿਖੇ ਭਾਈ ਗੁਰਜੀਤ ਸਿੰਘ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਸ਼੍ਰੋਮਣੀ ਕਮੇਟੀ ਦੀ ਅੰਤਿ੍ਰੰਗ ਕਮੇਟੀ ਨੇ ਪੂਰਨ ਸਮਰਥਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਬੇਅਦਬੀਆਂ ਦੇ ਮਾਮਲੇ ’ਤੇ ਸਖ਼ਤ ਕਾਨੂੰਨ ਦੀ ਹਮੇਸ਼ਾ ਮੰਗ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੇ ਧਰਮ ਅਤੇ ਧਰਮ ਗ੍ਰੰਥ ਸਤਿਕਾਰਯੋਗ ਹਨ, ਪ੍ਰੰਤੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਸਾਹਿਬ ਨੇ ਸ਼ਬਦ ਗੁਰੂ ਦੇ ਰੂਪ ਵਿਚ ਸਨਮਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਗੁਰਬਾਣੀ ਦੀ ਬੇਅਦਬੀ ਦੇ ਮਾਮਲੇ ਵਿਚ ਮਿਸਾਲੀ ਸਜ਼ਾ ਲਈ ਵੱਖਰਾ ਕਾਨੂੰਨ ਬੇਹੱਦ ਜ਼ਰੂਰੀ ਹੈ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਪਿਛਲੇ ਦਿਨੀਂ ਮੱਧ ਪ੍ਰਦੇਸ਼ ਦੇ ਰਤਲਾਮ ਵਿਚ ਲੋਕ ਸੇਵਾ ਕਮਿਸ਼ਨ ਦੀ ਪ੍ਰੀਖਿਆ ਦੌਰਾਨ ਸਿੱਖ ਬੱਚੀ ਦੀ ਦਸਤਾਰ ਅਤੇ ਕਿਰਪਾਨ ਉਤਾਰੇ ਜਾਣ ਦੀ ਘਟਨਾ ਬਾਰੇ ਨਿੰਦਾ ਮਤਾ ਪਾਸ ਕਰਦਿਆਂ ਇਸ ਨੂੰ ਸਿੱਖਾਂ ਦੇ ਮੌਲਿਕ ਅਧਿਕਾਰਾਂ ’ਤੇ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਦੇਸ਼ ਦੀ ਅਜ਼ਾਦੀ ਅਤੇ ਖ਼ੁਸ਼ਹਾਲੀ ਲਈ ਹਮੇਸ਼ਾ ਵੱਡਾ ਰੋਲ ਅਦਾ ਕੀਤਾ ਹੈ। ਦੇਸ਼ ਦੇ ਸੰਵਿਧਾਨ ਅੰਦਰ ਧਰਮ ਦੀ ਅਜ਼ਾਦੀ ਲਈ ਮਿਲੇ ਅਧਿਕਾਰਾਂ ਨੂੰ ਪ੍ਰੀਖਿਆਵਾਂ ਸਮੇਂ ਖੋਹਿਆ ਜਾ ਰਿਹਾ ਹੈ, ਜੋ ਵੱਡੀ ਚਿੰਤਾ ਦਾ ਵਿਸ਼ਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਕੌਮ ਦੇ ਮਹਾਨ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਵਾਂ, ਜ਼ਿਲ੍ਹਾ ਤਰਨ ਤਾਰਨ ਵਿਖੇ 11 ਮਾਰਚ ਤੋਂ 14 ਮਾਰਚ 2026 ਤੱਕ ਖ਼ਾਲਸਈ ਜਾਹੋ-ਜਲਾਲ ਮਨਾਈ ਜਾਵੇਗੀ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 11 ਮਾਰਚ ਨੂੰ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।

ਇਸੇ ਤਰ੍ਹਾਂ 12 ਮਾਰਚ ਨੂੰ ਅੰਮ੍ਰਿਤ ਸੰਚਾਰ ਸਮਾਗਮ ਹੋਵੇਗਾ ਅਤੇ 13 ਮਾਰਚ ਵੀ ਗੁਰਮਤਿ ਸਮਾਗਮ ਜਾਰੀ ਰਹਿਣਗੇ। ਸ਼ਤਾਬਦੀ ਦਾ ਮੁੱਖ ਸਮਾਗਮ 14 ਮਾਰਚ ਨੂੰ ਹੋਵੇਗਾ, ਜਿਸ ਵਿਚ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ ਅਤੇ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ। ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਹਰ ਹਲਕੇ ਵਿਚ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ।

ਇਕ ਸਵਾਲ ਦੇ ਜਵਾਬ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਕ ਚੈਨਲ ਵੱਲ ਸ਼੍ਰੋਮਣੀ ਕਮੇਟੀ ਦਾ ਬਕਾਇਆ ਹੋਣ ਬਾਰੇ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕੀਤਾ ਸੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਪੱਤਰ ਦੀ ਰੌਸ਼ਨੀ ਵਿਚ ਸੰਗਤਾਂ ਦੀ ਮੰਗ ਅਤੇ ਭਾਵਨਾਵਾਂ ਅਨੁਸਾਰ ਪੀਟੀਸੀ ਚੈਨਲ ’ਤੇ ਗੁਰਬਾਣੀ ਪ੍ਰਸਾਰਣ ਜਾਰੀ ਰੱਖਣ ਦਾ ਫੈਸਲਾ ਹੋਇਆ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਚੈਨਲ ਨੂੰ ਚਲਾਉਣ ਲਈ ਵੱਖ-ਵੱਖ ਕੰਪਨੀਆਂ ਨਾਲ ਚਰਚਾ ਹੋਈ ਸੀ, ਜਿਸ ’ਚ ਮਹੀਨਾਵਾਰ ਵੱਡੀ ਰਾਸ਼ੀ ਦਾ ਖਰਚ ਮੰਗਿਆ ਗਿਆ ਸੀ। ਪੀਟੀਸੀ ਚੈਨਲ ਵੱਲੋਂ ਆਪਣਾ ਸੈਟਅੱਪ ਲਗਾ ਕੇ ਸ਼੍ਰੋਮਣੀ ਕਮੇਟੀ ਦਾ ਵੈੱਬ ਚੈਨਲ ਬਿਨਾਂ ਕਿਸੇ ਖਰਚੇ ਦੇ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣਾ ਸੈਟੇਲਾਈਟ ਚੈਨਲ ਚਲਾਉਣ ਲਈ ਵੀ ਨਿਰੰਤਰ ਕਾਰਜਸ਼ੀਲ ਹੈ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਮੀਰ ਸਿੰਘ ਰਸੀਦਾਂ ਤੇ ਟੈਕਸਲਾ ਟੈਲੀਵੀਜ਼ਨ ਦੇ ਸੰਸਥਾਪਕ ਰਾਜਾ ਸਿੰਘ ਦੇ ਅਕਾਲ ਚਲਾਣਾ ਕਰ ਜਾਣੇ ’ਤੇ ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਸਤਿਕਾਰ ਭੇਟ ਕੀਤਾ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
March 6, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਮਾਰਚ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

US-Iran War: “ਬਿਨਾਂ ਸ਼ਰਤ ਸਰੈਂਡਰ ਦੇ ਇਲਾਵਾ ਈਰਾਨ ਨਾਲ ਨਹੀਂ ਹੋਵੇਗੀ ਕੋਈ ਡੀਲ” – ਰਾਸ਼ਟਰਪਤੀ  ਟਰੰਪ ਦਾ ਵੱਡਾ ਐਲਾਨ

US-Iran War: “ਬਿਨਾਂ ਸ਼ਰਤ ਸਰੈਂਡਰ ਦੇ ਇਲਾਵਾ ਈਰਾਨ ਨਾਲ ਨਹੀਂ ਹੋਵੇਗੀ ਕੋਈ ਡੀਲ” – ਰਾਸ਼ਟਰਪਤੀ ਟਰੰਪ ਦਾ ਵੱਡਾ ਐਲਾਨ

by Jaspreet Kaur
March 6, 2026
0

US-Iran War: "ਬਿਨਾਂ ਸ਼ਰਤ ਸਰੈਂਡਰ ਦੇ ਇਲਾਵਾ ਈਰਾਨ ਨਾਲ ਨਹੀਂ ਹੋਵੇਗੀ ਕੋਈ ਡੀਲ" - ਰਾਸ਼ਟਰਪਤੀ ਟਰੰਪ ਦਾ ਵੱਡਾ ਐਲਾਨ ਅਮਰੀਕਾ...

Big News: ਭਾਰਤ ਨੂੰ ਰੂਸ ਤੋਂ ਤੇਲ ਖਰੀਦਣ ਲਈ 30 ਦਿਨਾਂ ਦੀ ਛੋਟ ਦੇਣ ’ਤੇ ਚੁੱਪ ਵੱਟੀ ਰੱਖਣ ਲਈ ਸਪੀਕਰ ਨੇ ਕੀਤੀ ਕੇਂਦਰ ਸਰਕਾਰ ਦੀ ਨਿੰਦਾ

Big News: ਭਾਰਤ ਨੂੰ ਰੂਸ ਤੋਂ ਤੇਲ ਖਰੀਦਣ ਲਈ 30 ਦਿਨਾਂ ਦੀ ਛੋਟ ਦੇਣ ’ਤੇ ਚੁੱਪ ਵੱਟੀ ਰੱਖਣ ਲਈ ਸਪੀਕਰ ਨੇ ਕੀਤੀ ਕੇਂਦਰ ਸਰਕਾਰ ਦੀ ਨਿੰਦਾ

by Ankit
March 6, 2026
0

Big News: ਭਾਰਤ ਨੂੰ ਰੂਸ ਤੋਂ ਤੇਲ ਖਰੀਦਣ ਲਈ 30 ਦਿਨਾਂ ਦੀ ਛੋਟ ਦੇਣ ’ਤੇ ਚੁੱਪ ਵੱਟੀ ਰੱਖਣ ਲਈ ਸਪੀਕਰ...

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
March 6, 2026
0

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਮਾਰਚ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 