SGPC ਦੀ ਅੰਤ੍ਰਿੰਗ ਕਮੇਟੀ ਦੀ ਬੈਠਕ ‘ਚ ਲਏ ਗਏ ਵੱਡੇ ਫੈਸਲੇ
ਅੰਮ੍ਰਿਤਸਰ : ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਤ੍ਰਿਗ ਕਮੇਟੀ ਦੀ ਮੀਟਿੰਗ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੀਟਿੰਗ ‘ਚ SGPC ਨੇ ਨਰਾਇਣ ਸਿੰਘ ਚੌੜਾ ਦੇ ਮਾਮਲੇ ‘ਤੇ ਵੱਡਾ ਫੈਸਲਾ ਲਿਆ ਹੈ। ਇਸ ਦੌਰਾਨ ਪ੍ਰਧਾਨ ਧਾਮੀ ਨੇ ਨਰਾਇਣ ਸਿੰਘ ਚੌੜਾ ਖ਼ਿਲਾਫ਼ ਲਿਆਂਦਾ ਮਤਾ ਵਾਪਸ ਲਿਆ ਗਿਆ ਹੈ। ਇਸ ਤੋਂ ਪਹਿਲਾਂ ਚੌੜਾ ਨੂੰ ਪੰਥ ‘ਚੋਂ ਛੇਕਣ ਦੀ ਚਰਚਾ ਕਾਫ਼ੀ ਸਮੇਂ ਤੋਂ ਚੱਲ ਰਹੀ ਸੀ ਪਰ ਅੱਜ ਅੰਤ੍ਰਿਗ ਕਮੇਟੀ ਦੀ ਮੀਟਿੰਗ ‘ਚ ਨਵਾਂ ਮੌੜ ਨਜ਼ਰ ਆਇਆ ਹੈ। ਦਰਅਸਲ ਚੌੜਾ ਨੂੰ ਪੰਥ ‘ਚੋਂ ਛੇਕਣ ਦਾ ਮਤਾ ਲਿਆਂਦਾ ਗਿਆ ਸੀ, ਜਿਸ ਤੋਂ ਬਾਅਦ ਕਈ ਆਗੂਆਂ ਵੱਲੋਂ ਵਿਰੋਧ ਕੀਤਾ ਗਿਆ।
ਇਸ ਦੇ ਨਾਲ ਹੀ ਇਕ ਮਤਾ ਪਾਸ ਕਰਕੇ 19 ਦਸੰਬਰ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸੰਬੰਧੀ ਬਣਾਈ ਗਈ ਜਾਂਚ ਕਮੇਟੀ ਦੀ ਮਿਆਦ ਵਿਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਦਾ ਹਵਾਲਾ ਦੇ ਕੇ ਫਿਲਹਾਲ ਇਕ ਮਹੀਨੇ ਦਾ ਵਾਧਾ ਕੀਤਾ ਗਿਆ ਹੈ। ਇਸ ਮਤੇ ਰਾਹੀਂ ਇਹ ਵਚਨਬੱਧਤਾ ਵੀ ਪ੍ਰਗਟਾਈ ਗਈ ਹੈ ਕਿ ਇਸ ਮਾਮਲੇ ਦੀ ਜਾਂਚ ਬਿਲਕੁਲ ਨਿਰਪੱਖ ਹੋਵੇਗੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/