ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ
ਅੰਮ੍ਰਿਤਸਰ, 16 ਜੂਨ (ਵਿਸ਼ਵ ਵਾਰਤਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ ਹੋਵੇਗੀ। ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ’ਚ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਵਿਖੇ 20 ਜੂਨ 2026 ਨੂੰ ਦੁਪਹਿਰ 12 ਵਜੇ ਬੁਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਕੱਤਰਤਾ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਮੈਂਬਰ ਸਾਹਿਬਾਨ ਨੂੰ ਪੱਤਰ ਭੇਜ ਦਿੱਤੇ ਗਏ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























