SGPC : ਅੱਜ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
– ਬਾਅਦ ਦੁਪਹਿਰ ਹੋਵੇਗੀ ਧਰਮ ਪ੍ਰਚਾਰ ਕਮੇਟੀ ਦੀ ਵੀ ਇਕੱਤਰਤਾ

ਅੰਮ੍ਰਿਤਸਰ, 12 ਜੂਨ (ਵਿਸ਼ਵ ਵਾਰਤਾ): – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਹੋਵੇਗੀ। ਦੱਸ ਦਈਏ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 9 ਜੂਨ ਹੋਣੀ ਸੀ, ਜੋ ਕਿ ਜ਼ਰੂਰੀ ਰੁਝੇਵਿਆਂ ਮੁਲਤਵੀ ਕਰ ਦਿੱਤੀ ਗਈ ਸੀ। ਹੁਣ ਇਹ ਇਕੱਤਰਤਾ ਅੱਜ ਦੁਪਹਿਰ 12 ਵਜੇ ਹੋਵੇਗੀ। ਇਸ ਤੋਂ ਬਾਅਦ ਬਾਅਦ ਦੁਪਹਿਰ 3 ਵਜੇ ਧਰਮ ਪ੍ਰਚਾਰ ਕਮੇਟੀ ਦੀ ਵੀ ਇਕੱਤਰਤਾ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























