ਬੇਅਦਬੀ ਬਾਰੇ SGPC ਵੱਲੋਂ ਬੁਲਾਈ ਪੰਥਕ ਜਥੇਬੰਦੀਆਂ ਦੀ ਮੀਟਿੰਗ ਅੱਜ ਅੰਮ੍ਰਿਤਸਰ ‘ਚ
ਚੰਡੀਗੜ੍ਹ, 6ਅਪ੍ਰੈਲ(ਵਿਸ਼ਵ ਵਾਰਤਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਅੱਜ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਾਰੀਆਂ ਸਿੱਖ ਸੰਸਥਾਵਾਂ ਦੀ ਸਾਂਝੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਸਰਕਾਰ ਵੱਲੋਂ ਬਣਾਏ ਜਾ ਰਹੇ ਕਾਨੂੰਨ ਸਬੰਧੀ ਵਿਚਾਰ ਕਰਨ ਸੰਬੰਧੀ ਬੁਲਾਈ ਗਈ ਹੈ। ਮੀਟਿੰਗ ਸਵੇਰੇ 11 ਵਜੇ ਹੋਵੇਗੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਮਾਮਲਾ ਬਹੁਤ ਹੀ ਸੰਵੇਦਨਸ਼ੀਲ ਹੈ। ਜਿਸ ਪ੍ਰਤੀ ਸਮੁੱਚੀਆਂ ਸਿੱਖ ਜਥੇਬੰਦੀਆਂ ਨਾਲ ਵਿਚਾਰ ਕਰ ਕੇ ਸਾਂਝੀ ਪੰਥਰ ਰਾਇ ਕਾਇਮ ਕਰਨੀ ਜਰੂਰੀ ਹੈ। ਇਸ ਮੀਟਿੰਗ ਲਈ ਸਿੱਖ ਸੰਪਰਦਾਵਾਂ ਦੇ ਮੁਖੀਆਂ, ਨਿਹੰਗ ਸਿੰਘ ਦਲਾਂ, ਦਮਦਮੀ ਟਕਸਾਲ, ਸਿੱਖ ਸੰਸਥਾਵਾਂ, ਸਿੱਖ ਵਿਦਵਾਨਾਂ , ਸਿੱਖ ਜੱਜਾਂ ਅਤੇ ਵਕੀਲਾਂ, ਸਿੱਖ ਮਿਸ਼ਨਰੀ ਕਾਲਜਾਂ, ਸਿੰਘ ਸਭਾਵਾਂ ਅਤੇ ਸਿੱਖ ਫੈਡਰੇਸ਼ਨਾਂ ਆਦਿ ਨੂੰ ਸੱਦਾ ਪੱਤਰ ਭੇਜੇ ਗਏ ਹਨ।























