• Latest
  • Trending
SGPC ਪ੍ਰਧਾਨ ਨੇ ਗੁਰਸਿੱਖ ਲੜਕੀ ਨੂੰ ਕਕਾਰਾਂ ਕਰਕੇ ਪੇਪਰ ਦੇਣ ਤੋਂ ਰੋਕਣ ਵਾਲੇ ਅਧਿਕਾਰੀਆਂ ਖਿਲਾਫ਼ ਕੀਤੀ ਕਾਰਵਾਈ ਦੀ ਮੰਗ

SGPC ਪ੍ਰਧਾਨ ਨੇ ਗੁਰਸਿੱਖ ਲੜਕੀ ਨੂੰ ਕਕਾਰਾਂ ਕਰਕੇ ਪੇਪਰ ਦੇਣ ਤੋਂ ਰੋਕਣ ਵਾਲੇ ਅਧਿਕਾਰੀਆਂ ਖਿਲਾਫ਼ ਕੀਤੀ ਕਾਰਵਾਈ ਦੀ ਮੰਗ

1 year ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 minutes ago
Punjab: ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ?

Punjab: ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ?

30 minutes ago
National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

1 hour ago
National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ

National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ

2 hours ago
India Vs Sri Lanka: ਟੈਸਟ ਮੈਚ ਦੇ ਆਖਰੀ ਦਿਨ ਦੀ ਖੇਡ ਸ਼ੁਰੂ

India Vs Sri Lanka: ਟੈਸਟ ਮੈਚ ਦੇ ਆਖਰੀ ਦਿਨ ਦੀ ਖੇਡ ਸ਼ੁਰੂ

2 hours ago
National: ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ, 9 ਮੌਤਾਂ

National: ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ, 9 ਮੌਤਾਂ

2 hours ago
ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ

ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ

2 hours ago
Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਕਈ ਥਾਈਂ ਮੀਂਹ

Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਕਈ ਥਾਈਂ ਮੀਂਹ

2 hours ago
Punjab: ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ ਤਿੰਨ ਮੈਂਬਰ ਡਿਪੋਰਟ: ਪੰਜਾਬ ਪੁਲਿਸ ਨੇ ਕੀਤੇ ਗ੍ਰਿਫ਼ਤਾਰ

Punjab: ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ ਤਿੰਨ ਮੈਂਬਰ ਡਿਪੋਰਟ: ਪੰਜਾਬ ਪੁਲਿਸ ਨੇ ਕੀਤੇ ਗ੍ਰਿਫ਼ਤਾਰ

3 hours ago
National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

4 hours ago
Hindi News
English News
Wednesday, August 19, 2026
No Result
View All Result
24 °c
Chandigarh
30 ° Thu
30 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SGPC ਪ੍ਰਧਾਨ ਨੇ ਗੁਰਸਿੱਖ ਲੜਕੀ ਨੂੰ ਕਕਾਰਾਂ ਕਰਕੇ ਪੇਪਰ ਦੇਣ ਤੋਂ ਰੋਕਣ ਵਾਲੇ ਅਧਿਕਾਰੀਆਂ ਖਿਲਾਫ਼ ਕੀਤੀ ਕਾਰਵਾਈ ਦੀ ਮੰਗ

"ਕੋਈ ਵੀ ਅੰਮ੍ਰਿਤਧਾਰੀ ਸਿੱਖ ਆਪਣੇ ਸ਼ਰੀਰ ਨਾਲੋਂ ਪੰਜ ਕਕਾਰ ਵੱਖ ਨਹੀਂ ਕਰ ਸਕਦਾ" - ਐਡਵੋਕੇਟ ਹਰਜਿੰਦਰ ਸਿੰਘ ਧਾਮੀ

July 27, 2025
in ਖਬਰਾਂ, ਪੰਜਾਬ
SGPC ਪ੍ਰਧਾਨ ਨੇ ਗੁਰਸਿੱਖ ਲੜਕੀ ਨੂੰ ਕਕਾਰਾਂ ਕਰਕੇ ਪੇਪਰ ਦੇਣ ਤੋਂ ਰੋਕਣ ਵਾਲੇ ਅਧਿਕਾਰੀਆਂ ਖਿਲਾਫ਼ ਕੀਤੀ ਕਾਰਵਾਈ ਦੀ ਮੰਗ

SGPC ਪ੍ਰਧਾਨ ਨੇ ਗੁਰਸਿੱਖ ਲੜਕੀ ਨੂੰ ਕਕਾਰਾਂ ਕਰਕੇ ਪੇਪਰ ਦੇਣ ਤੋਂ ਰੋਕਣ ਵਾਲੇ ਅਧਿਕਾਰੀਆਂ ਖਿਲਾਫ਼ ਕੀਤੀ ਕਾਰਵਾਈ ਦੀ ਮੰਗ

“ਕੋਈ ਵੀ ਅੰਮ੍ਰਿਤਧਾਰੀ ਸਿੱਖ ਆਪਣੇ ਸ਼ਰੀਰ ਨਾਲੋਂ ਪੰਜ ਕਕਾਰ ਵੱਖ ਨਹੀਂ ਕਰ ਸਕਦਾ” – ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ, 27 ਜੁਲਾਈ (ਵਿਸ਼ਵ ਵਾਰਤਾ)- ਰਾਜਸਥਾਨ ਹਾਈਕੋਰਟ ਦੇ ਸਿਵਲ ਜੱਜ ਦੀ ਭਰਤੀ ਲਈ ਅੱਜ ਹੋਈ ਪ੍ਰੀਖਿਆ ਦੌਰਾਨ ਪੇਪਰ ਦੇਣ ਪਹੁੰਚੀ ਇੱਕ ਗੁਰਸਿੱਖ ਲੜਕੀ ਨੂੰ ਸਿੱਖ ਕਕਾਰ ਕਿਰਪਾਨ ਤੇ ਕੜਾ ਉਤਾਰਣ ਲਈ ਆਖਣ ਅਤੇ ਪ੍ਰੀਖਿਆ ਵਿੱਚ ਦਾਖਲਾ ਨਾ ਦੇਣ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਗੁਰਸਿੱਖ ਲੜਕੀ ਨੂੰ ਕਿਰਪਾਨ ਸਮੇਤ ਪ੍ਰੀਖਿਆ ਵਿੱਚੋਂ ਰੋਕਣ ਵਾਲੇ ਪ੍ਰੀਖਿਆ ਕੇਂਦਰ ਦੇ ਅਧਿਕਾਰੀਆਂ ਦੇ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਜਿਨ੍ਹਾਂ ਦੀ ਇਸ ਆਪਹੁਦਰੀ ਹਰਕਤ ਨਾਲ ਇੱਕ ਬੱਚੀ ਪ੍ਰੀਖਿਆ ਤੋਂ ਵਾਂਝੀ ਰਹਿ ਗਈ।

ਐਡਵੋਕੇਟ ਧਾਮੀ (SGPC) ਨੇ ਕਿਹਾ ਕਿ ਪਿਛਲੇ ਸਾਲ ਵੀ ਰਾਜਸਥਾਨ ਵਿਚ ਕੁਝ ਵਿਦਿਆਰਥੀਆਂ ਨਾਲ ਅਜਿਹਾ ਵਰਤਾਰਾ ਹੋਇਆ ਸੀ, ਜਿਸ ਤੇ ਸ਼੍ਰੋਮਣੀ ਕਮੇਟੀ ਦੇ ਇੱਕ ਵਫਦ ਨੇ ਉਥੋਂ ਦੇ ਪ੍ਰਸ਼ਾਸਨ ਨਾਲ ਗੱਲ ਕੀਤੀ ਸੀ ਅਤੇ ਅਗੋਂ ਅਜਿਹਾ ਨਾ ਹੋਵੇ ਇਸ ਦਾ ਧਿਆਨ ਰੱਖਣ ਲਈ ਕਿਹਾ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਸਿੱਖਾਂ ਨੂੰ ਕਿਰਪਾਨ ਪਹਿਨਣ ਦਾ ਪੂਰਾ ਅਧਿਕਾਰ ਹੈ ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਕੋਈ ਵੀ ਅੰਮ੍ਰਿਤਧਾਰੀ ਸਿੱਖ ਆਪਣੇ ਸ਼ਰੀਰ ਨਾਲੋਂ ਪੰਜ ਕਕਾਰ ਵੱਖ ਨਹੀਂ ਕਰ ਸਕਦਾ।

ਉਨ੍ਹਾਂ ਕਿਹਾ ਪਿਛਲੇ ਕੁਝ ਸਮੇਂ ਤੋਂ ਦੇਸ਼ ਅੰਦਰ ਸਿੱਖ ਉਮੀਦਵਾਰਾਂ ਨੂੰ ਖਾਸ ਕਰਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ, ਜਿਨ੍ਹਾਂ ਵਿੱਚ ਅੰਮ੍ਰਿਤਧਾਰੀ ਸਿੱਖਾਂ ਨੂੰ ਧਾਰਮਿਕ ਚਿੰਨ੍ਹ ਕਕਾਰ ਉਤਾਰਣ ਲਈ ਆਖਿਆ ਜਾਂਦਾ ਹੈ ਅਤੇ ਵਿਰੋਧ ਕਰਨ ਉੱਤੇ ਮੁਕਾਬਲਾ ਪ੍ਰੀਖਿਆਵਾਂ ਵਿੱਚ ਦਾਖਲਾ ਨਹੀਂ ਦਿੱਤਾ ਜਾਂਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਵਰਤਾਰੇ ਨੂੰ ਆਪਣੇ ਹੀ ਦੇਸ਼ ਭਾਰਤ ਅੰਦਰ ਸਿੱਖਾਂ ਨਾਲ ਵੱਡਾ ਵਿਤਕਰਾ ਕਰਾਰ ਦਿੰਦਿਆਂ ਕਿਹਾ ਕਿ ਸਿੱਖ ਉਮੀਦਵਾਰਾਂ ਨਾਲ ਕੀਤਾ ਜਾਂਦਾ ਇਹ ਵਖਰੇਵਾਂ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਕਿਹਾ ਕਿ ਸਭ ਨੂੰ ਇਹ ਪਤਾ ਹੋਣ ਦੇ ਬਾਵਜੂਦ ਵੀ ਕਿ ਕਿਰਪਾਨ ਸਿੱਖਾਂ ਦੇ ਪੰਜ ਕਕਾਰਾਂ ਦਾ ਹਿੱਸਾ ਹੈ ਅਤੇ ਇਹ ਸਿੱਖ ਪਛਾਣ, ਮੌਲਿਕ ਅਧਿਕਾਰਾਂ ਦੀ ਤਰਜਮਾਨ ਹੈ, ਫਿਰ ਵੀ ਸਿੱਖਾਂ ਨਾਲ ਨਫ਼ਰਤੀ ਵਿਹਾਰ ਕਰਨਾ ਅਤਿ ਨਿੰਦਣਯੋਗ ਹੈ। ਐਡੋਵੇਕਟ ਧਾਮੀ ਨੇ ਰਾਸਜਥਾਨ ਸਰਕਾਰ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਉਹ ਸਿੱਖ ਬੱਚੀ ਨੂੰ ਪੇਪਰ ਵਿੱਚ ਦਾਖਲੇ ਤੋਂ ਰੋਕਣ ਵਾਲੇ ਦੋਸ਼ੀ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਕਰਨ। ਉਨ੍ਹਾਂ ਮੁੱਖ ਮੰਤਰੀ ਤੋਂ ਇਹ ਵੀ ਮੰਗ ਕੀਤੀ ਕਿ ਅਧਿਕਾਰੀਆਂ ਦੇ ਗਲਤ ਵਤੀਰੇ ਕਾਰਨ ਪੇਪਰ ਦੇਣ ਤੋਂ ਰਹਿ ਗਈ ਸਿੱਖ ਉਮੀਦਵਾਰ ਦਾ ਇਹ ਪੇਪਰ ਦਿਵਾਉਣ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਪ੍ਰਬੰਧ ਕਰਕੇ ਉਸ ਨੂੰ ਇਨਸਾਫ ਦਿੱਤਾ ਜਾਵੇ।

ਐਡਵੋਕੇਟ ਧਾਮੀ ਨੇ ਇਹ ਵੀ ਕਿਹਾ ਕਿ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਸਿੱਖ ਕਕਾਰਾਂ ਵਿਰੁੱਧ ਅਜਿਹੀਆਂ ਕਾਰਵਾਈਆਂ ਸਿੱਖ ਕਕਾਰਾਂ ਦੀ ਬੇਅਦਬੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਵੀ ਮੰਗ ਕੀਤੀ ਕਿ ਅਜਿਹੇ ਵਰਤਾਰੇ ਨੂੰ ਰੋਕਣ ਲਈ ਕਨੂੰਨ ਬਣਾਇਆ ਜਾਵੇ, ਜਿਸ ਤਹਿਤ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਹੋਣ ਤਾਂ ਜ਼ੋ ਕੋਈ ਵੀ ਅਧਿਕਾਰੀ ਅਜਿਹੀ ਹਰਕਤ ਨਾ ਕਰੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਲਦ ਇੱਕ ਵਫਦ ਰਾਜਸਥਾਨ ਭੇਜਿਆ ਜਾਵੇਗਾ ਜੋ ਇਸ ਮਾਮਲੇ ਸਬੰਧੀ ਰਾਜਸਥਾਨ ਸਰਕਾਰ ਨਾਲ ਗੱਲਬਾਤ ਕਰੇਗਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਕਹੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSGPCtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ?

Punjab: ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ?

by Ranjit Singh
August 19, 2026
0

Punjab: ਪਾਣੀ ਦੀ ਟੈਂਕੀ 'ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ? ਬਰਨਾਲਾ, 19 ਅਗਸਤ (ਵਿਸ਼ਵ ਵਾਰਤਾ): ਬੁੱਧਵਾਰ ਨੂੰ,...

National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

by Ranjit Singh
August 19, 2026
0

National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ ਨਵੀਂ ਦਿੱਲੀ, 19 ਅਗਸਤ...

National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ

National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ

by Ranjit Singh
August 19, 2026
0

National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ ਨਵੀਂ ਦਿੱਲੀ, 19 ਅਗਸਤ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

21 ਅਗਸਤ ਨੂੰ ‘ਪੰਜਾਬ ਬੰਦ’ ਦਾ ਸੱਦਾ; ਕੀ ਕੁਝ ਰਹੇਗਾ ਬੰਦ? ਪੜ੍ਹੋ ਪੂਰੀ ਖ਼ਬਰ

21 ਅਗਸਤ ਨੂੰ ‘ਪੰਜਾਬ ਬੰਦ’ ਦਾ ਸੱਦਾ; ਕੀ ਕੁਝ ਰਹੇਗਾ ਬੰਦ? ਪੜ੍ਹੋ ਪੂਰੀ ਖ਼ਬਰ

by Jaspreet Kaur
4 days ago
0

21 ਅਗਸਤ ਨੂੰ ‘ਪੰਜਾਬ ਬੰਦ’ ਦਾ ਸੱਦਾ; ਕੀ ਕੁਝ ਰਹੇਗਾ ਬੰਦ? ਪੜ੍ਹੋ ਪੂਰੀ ਖ਼ਬਰ ਚੰਡੀਗੜ੍ਹ, 15 ਅਗਸਤ (ਵਿਸ਼ਵ ਵਾਰਤਾ): ਕੌਮੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 