SGPC ਪ੍ਰਧਾਨ ਧਾਮੀ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਕੀਤੀ ਮੁਲਾਕਾਤ
- ਗਿਆਨੀ ਰਘਬੀਰ ਸਿੰਘ ਦੇ ਨਿਵਾਸ ਅਸਥਾਨ ’ਤੇ ਹੋਈ ਬੈਠਕ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁਲਾਕਾਤ ਕੀਤੀ ਪ੍ਰਾਪਤ ਜਾਣਕਾਰੀ ਅਨੁਸਾਰ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਿਵਾਸ ਅਸਥਾਨ ’ਤੇ ਇਹ ਮੁਲਾਕਾਤ ਹੋਈ। ਅਤੇ ਕਰੀਬ ਅੱਧਾ ਘੰਟਾ ਇਹ ਬੈਠਕ ਕੀਤੀ ਗਈ ਜਿਸ ਤੋਂ ਬਾਅਦ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਦੱਸ ਦਈਏ ਕਿ ਮੀਟਿੰਗ ਤੋਂ ਬਾਅਦ ਉਨ੍ਹਾਂ ਮੀਡੀਆ ਤੋਂ ਦੂਰੀ ਬਣਾਈ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਉਨ੍ਹਾਂ ਕਿਹਾ ਕਿ ਸ਼ਹੀਦੀ ਪੰਦਰਵਾੜੇ ਤੱਕ ਮੈਂ ਕੁਝ ਵੀ ਨਹੀਂ ਬੋਲਾਂਗਾ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/