• Latest
  • Trending
SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

6 months ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

26 minutes ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

57 minutes ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

2 hours ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

3 hours ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

3 hours ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

4 hours ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

5 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

5 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

5 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

6 hours ago
Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

May 23, 2026
in ਖਬਰਾਂ, ਪੰਜਾਬ
SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

ਅੰਮ੍ਰਿਤਸਰ, 23 ਮਈ ( ਵਿਸ਼ਵ ਵਾਰਤਾ )- ਸੰਨ 1964 ’ਚ ਹਿਮਾਚਲ ਪ੍ਰਦੇਸ਼ ਅੰਦਰ ਸਥਿਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ ਵਾਪਰੇ ਸਾਕੇ ’ਚ ਮਿਸਲ ਸ਼ਹੀਦਾਂ ਤਰਨਾ ਦਲ ਦੇ ਸ਼ਹੀਦ ਹੋਏ 11 ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਕੇ ਦੇ ਗਵਾਹ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ ਵਾਲਿਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਤੇ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ।

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਖ਼ਾਲਸਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਨੇ ਹਮੇਸ਼ਾ ਹੀ ਪੰਥਕ ਕਾਰਜਾਂ ਵਿਚ ਮੋਹਰੀ ਭੂਮਿਕਾ ਨਿਭਾਈ ਹੈ। ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਅਖੌਤੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਨੇ ਸ਼ਹਾਦਤਾਂ ਦਿੱਤੀਆਂ, ਜਿਸ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ।

ਉਨ੍ਹਾਂ ਕਿਹਾ ਕਿ ਸਰਬੱਤ ਦਾ ਭਲਾ ਲੋਚਣ ਵਾਲੀ ਸਿੱਖ ਕੌਮ ਨੂੰ ਸਰਕਾਰਾਂ ਨੇ ਕਈ ਵਾਰ ਗਹਿਰੇ ਜ਼ਖ਼ਮ ਦਿੱਤੇ, ਜਿਸ ਦੀ ਚੀਸ ਕੌਮ ਦੇ ਹਿਰਦਿਆਂ ਵਿਚ ਹਮੇਸ਼ਾ ਰਹੇਗੀ। ਉਨ੍ਹਾਂ ਸਾਕੇ ਦੇ ਗਵਾਹ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਬਾਰੇ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਕੌਮ ਵੱਲੋਂ ਜਿੰਦਾ ਸ਼ਹੀਦ ਦਾ ਖ਼ਿਤਾਬ ਪ੍ਰਾਪਤ ਇਹ ਉਹ ਕੌਮੀ ਸ਼ਖ਼ਸੀਅਤ ਹਨ, ਜਿਨ੍ਹਾਂ ਨੇ ਹਮੇਸ਼ਾ ਹੀ ਪੰਥਕ ਏਕਤਾ ਲਈ ਕਾਰਜ ਕੀਤੇ ਹਨ।

ਇਸ ਦੌਰਾਨ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਕਿਹਾ ਕਿ ਬੇਇਨਸਾਫ਼ੀ ਅਤੇ ਧੱਕੇਸ਼ਾਹੀ ਵਿਰੁੱਧ ਲੜਨ ਦੀ ਸ਼ਕਤੀ ਸਿੱਖ ਨੂੰ ਹਮੇਸ਼ਾ ਗੁਰੂ-ਸ਼ਬਦ ਵਿੱਚੋਂ ਮਿਲਦੀ ਹੈ। ਗੁਰਮਤਿ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਗੁਰੂ ਘਰਾਂ ਅੰਦਰ ਪੰਥਕ ਮਰਯਾਦਾ ਬਹਾਲ ਰੱਖਣ ਲਈ ਕੌਮ ਨੇ ਹਮੇਸ਼ਾ ਹੀ ਕੁਰਬਾਨੀਆਂ ਦਿੱਤੀਆਂ ਹਨ।

ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦਾ ਪ੍ਰਬੰਧ ਲੈਣ ਲਈ ਇਹ ਸੇਵਾ ਗੁਰੂ ਸਾਹਿਬ ਵੱਲੋਂ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਨੂੰ ਪ੍ਰਾਪਤ ਹੋਈ। ਬਾਬਾ ਨਿਹਾਲ ਸਿੰਘ ਨੇ ਸੰਗਤਾਂ ਨਾਲ ਸਾਕੇ ਸਮੇਂ ਅੱਖੀਂ ਡਿੱਠੇ ਹਲਾਤ ਨੂੰ ਵੀ ਸਾਂਝਿਆਂ ਕੀਤਾ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸਾਕੇ ਦੀ ਯਾਦ ਹਰ ਸਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਏ ਦੇ ਫੈਸਲੇ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਸ਼ਖ਼ਸੀਅਤਾਂ ਵੱਲੋਂ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਦਾ ਸਨਮਾਨ ਵੀ ਕੀਤਾ ਗਿਆ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

by Ranjit Singh
November 9, 2026
0

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ - ਪਰਿਵਾਰ ਦਾ ਇਕਲੌਤਾ...

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

by Ranjit Singh
November 9, 2026
0

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਹੋ ਸਕਦੀ ਹੈ ਵਾਪਸੀ - ਸੁਖਬੀਰ ਸਿੰਘ ਬਾਦਲ ਬੇਗੋਵਾਲ ਵਿਖੇ ਬੀਬੀ ਜਗੀਰ...

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

by Ranjit Singh
November 9, 2026
0

Punjab: ਦਾਦੀ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ 'ਚ ਦਿੱਤੀ ਜਾਵੇਗੀ ਅਰਜ਼ੀ ਅੰਮ੍ਰਿਤਸਰ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

by Ranjit Singh
November 9, 2026
0

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ - ਪਰਿਵਾਰ ਦਾ ਇਕਲੌਤਾ...

Most Popular

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

by Navjot
23 hours ago
0

ਕਾਨਪੁਰ, 8 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਾਂਕੀ ਥਾਣਾ ਖੇਤਰ ਅਧੀਨ ਇੱਕ ਘਰ ਦੀ ਛੱਤ ਡਿੱਗਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 