• Latest
  • Trending
SGPC ਨੇ ਭਾਰਤੀ ਫ਼ੌਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਵਾਈ ਸੁਰੱਖਿਆ ਗੰਨਾਂ ਲਗਾਉਣ ਸਬੰਧੀ ਕੀਤੇ ਗਏ ਦਾਅਵੇ ਨੂੰ ਸਿਰੇ ਤੋਂ ਨਕਾਰਿਆ

SGPC ਨੇ ਭਾਰਤੀ ਫ਼ੌਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਵਾਈ ਸੁਰੱਖਿਆ ਗੰਨਾਂ ਲਗਾਉਣ ਸਬੰਧੀ ਕੀਤੇ ਗਏ ਦਾਅਵੇ ਨੂੰ ਸਿਰੇ ਤੋਂ ਨਕਾਰਿਆ

1 year ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

16 minutes ago
‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

22 minutes ago
ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

45 minutes ago
SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

2 hours ago
ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

3 hours ago
ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

3 hours ago
UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

3 hours ago
‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

4 hours ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

4 hours ago
ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

4 hours ago
Hindi News
English News
Monday, June 15, 2026
No Result
View All Result
39 °c
Chandigarh
33 ° Tue
35 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SGPC ਨੇ ਭਾਰਤੀ ਫ਼ੌਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਵਾਈ ਸੁਰੱਖਿਆ ਗੰਨਾਂ ਲਗਾਉਣ ਸਬੰਧੀ ਕੀਤੇ ਗਏ ਦਾਅਵੇ ਨੂੰ ਸਿਰੇ ਤੋਂ ਨਕਾਰਿਆ

- ਪ੍ਰਬੰਧਕੀ ਤੌਰ ’ਤੇ ਅਜਿਹੀ ਕੋਈ ਪ੍ਰਵਾਨਗੀ ਨਹੀਂ ਦਿੱਤੀ, ਨਾ ਹੀ ਅਜਿਹਾ ਕੁਝ ਵਾਪਰਿਆ: ਐਡਵੋਕੇਟ ਧਾਮੀ

May 20, 2025
in ਖਬਰਾਂ, ਪੰਜਾਬ
SGPC ਨੇ ਭਾਰਤੀ ਫ਼ੌਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਵਾਈ ਸੁਰੱਖਿਆ ਗੰਨਾਂ ਲਗਾਉਣ ਸਬੰਧੀ ਕੀਤੇ ਗਏ ਦਾਅਵੇ ਨੂੰ ਸਿਰੇ ਤੋਂ ਨਕਾਰਿਆ

SGPC ਨੇ ਭਾਰਤੀ ਫ਼ੌਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਵਾਈ ਸੁਰੱਖਿਆ ਗੰਨਾਂ ਲਗਾਉਣ ਸਬੰਧੀ ਕੀਤੇ ਗਏ ਦਾਅਵੇ ਨੂੰ ਸਿਰੇ ਤੋਂ ਨਕਾਰਿਆ

– ਪ੍ਰਬੰਧਕੀ ਤੌਰ ’ਤੇ ਅਜਿਹੀ ਕੋਈ ਪ੍ਰਵਾਨਗੀ ਨਹੀਂ ਦਿੱਤੀ, ਨਾ ਹੀ ਅਜਿਹਾ ਕੁਝ ਵਾਪਰਿਆ: ਐਡਵੋਕੇਟ ਧਾਮੀ

ਅੰਮ੍ਰਿਤਸਰ, 20 ਮਈ (ਵਿਸ਼ਵ ਵਾਰਤਾ) – ਬੀਤੇ ਕੱਲ੍ਹ ਭਾਰਤੀ ਫ਼ੌਜ ਦੇ ਲੈਫ਼ਟੀਨੈਂਟ ਜਨਰਲ ਸੁਮੇਰ ਇਵਾਨ ਵੱਲੋਂ ਇੱਕ ਚੈਨਲ ਨਾਲ ਇੰਟਰਵੀਊ ਦੌਰਾਨ ਹਾਲੀਆ ਭਾਰਤ ਪਾਕਿਸਤਾਨ ਤਣਾਅ ਵਿਚਕਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੌਜ ਦੀਆਂ ਹਵਾਈ ਸੁਰੱਖਿਆ ਗੰਨਾਂ ਲਗਾਉਣ ਸਬੰਧੀ ਕੀਤੇ ਗਏ ਦਾਅਵੇ ਨੂੰ ਮੂਲੋਂ ਰੱਦ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਇਸ ਨੂੰ ਹੈਰਾਨੀਜਨਕ ਕਰਾਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਬੀਤੇ ਦਿਨੀਂ ਅੰਮ੍ਰਿਤਸਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਬਲੈਕਆਊਟ ਸਬੰਧੀ ਕੀਤੀਆਂ ਗਈਆਂ ਹਦਾਇਤਾਂ ਦੇ ਮੱਦੇਨਜ਼ਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧ ਵੱਲੋਂ ਸਹਿਯੋਗ ਕੀਤਾ ਗਿਆ, ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਸਮੂਹ ਦੀਆਂ ਬਾਹਰਲੀਆਂ ਤੇ ਉੱਪਰਲੀਆਂ ਲਾਈਟਾਂ ਤੈਅ ਸਮੇਂ ਸੀਮਾ ਅਨੁਸਾਰ ਬੰਦ ਕੀਤੀਆਂ ਗਈਆਂ ਪ੍ਰੰਤੂ ਜਿੱਥੇ-ਜਿੱਥੇ ਗੁਰੂ ਦਰਬਾਰ ਦੀ ਮਰਿਆਦਾ ਚਲਦੀ ਹੈ ਉਨ੍ਹਾਂ ਥਾਵਾਂ ਉੱਤੇ ਲਾਈਟਾਂ ਚੱਲਦੀਆਂ ਰੱਖ ਕੇ ਪੂਰੀ ਜਿੰਮੇਵਾਰੀ ਨਾਲ ਮਰਿਆਦਾ ਨਿਭਾਈ ਗਈ ਹੈ।

ਗਿਆਨੀ ਅਮਰਜੀਤ ਸਿੰਘ ਨੇ ਕਿਹਾ ਕਿ ਭਾਰਤੀ ਫੌਜ ਦੇ ਲੈਫਟੀਨੈਂਟ ਜਨਰਲ ਵੱਲੋਂ ਇਹ ਦਾਅਵਾ ਕਰਨਾ ਕਿ ਆਪਰੇਸ਼ਨ ਸਿੰਧੂਰ ਦੌਰਾਨ ਹੈਡ ਗ੍ਰੰਥੀ ਵੱਲੋਂ ਫੌਜ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੀਆਂ ਹਵਾਈ ਸੁਰੱਖਿਆ ਗੰਨਾਂ ਲਗਾਉਣ ਦੀ ਪ੍ਰਵਾਨਗੀ ਦਿੱਤੀ ਗਈ, ਇਹ ਮੂਲੋਂ ਗਲਤ ਹੈ ਕਿਉਂਕਿ ਅਜਿਹੀ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ ਅਤੇ ਨਾ ਹੀ ਕੋਈ ਗੰਨਾਂ ਲਗਾਉਣ ਜਿਹਾ ਘਟਨਾਕ੍ਰਮ ਇਸ ਪਾਵਨ ਅਸਥਾਨ ਉੱਤੇ ਪ੍ਰਵਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਮੂਹ, ਲੰਗਰ ਸ੍ਰੀ ਗੁਰੂ ਰਾਮਦਾਸ ਜੀ, ਸ੍ਰੀ ਅਖੰਡ ਪਾਠ ਸਾਹਿਬਾਨ ਵਾਲੇ ਅਸਥਾਨ ਅਤੇ ਹੋਰ ਸਬੰਧਤ ਗੁਰ ਅਸਥਾਨਾਂ ਦੀ ਰੋਜ਼ਾਨਾ ਚੱਲਣ ਵਾਲੀ ਮਰਿਆਦਾ ਲਾਜ਼ਮੀ ਹੁੰਦੀ ਹੈ ਜਿਸ ਵਿੱਚ ਕਿਸੇ ਕਿਸਮ ਦਾ ਵਿਘਨ ਪਾਉਣ ਦਾ ਅਧਿਕਾਰ ਕਿਸੇ ਨੂੰ ਨਹੀਂ ਹੈ ਅਤੇ ਬੀਤੇ ਦਿਨੀਂ ਬਣੇ ਹਾਲਾਤ ਦੇ ਚੱਲਦਿਆਂ ਵੀ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਗੁਰੂ ਦਰਬਾਰ ਦੀ ਸਮੁੱਚੀ ਮਰਿਆਦਾ ਪੂਰਨ ਸਮਰਪਣ ਭਾਵ ਅਤੇ ਦ੍ਰਿੜ੍ਹਤਾ ਨਾਲ ਜਾਰੀ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਬਲੈਕਆਊਟ ਦੇ ਸਮੇਂ ਕਿਸੇ ਵੀ ਗੁਰ ਅਸਥਾਨ ਜਿੱਥੇ ਮਰਿਆਦਾ ਚੱਲਦੀ ਹੋਵੇ ਉਸ ਦੀਆਂ ਲਾਈਟਾਂ ਬੰਦ ਨਹੀਂ ਕੀਤੀਆਂ ਗਈਆਂ।

ਸਿੰਘ ਸਾਹਿਬ ਨੇ ਕਿਹਾ ਕਿ ਭਾਰਤੀ ਫ਼ੌਜ ਦੇ ਅਧਿਕਾਰੀ ਨੇ ਅਜਿਹਾ ਬਿਆਨ ਕਿਉਂ ਦਿੱਤਾ ਇਸ ਬਾਰੇ ਤਾਂ ਉਹ ਹੀ ਸਪੱਸ਼ਟ ਕਰ ਸਕਦੇ ਹਨ ਪਰੰਤੂ ਅਜਿਹੀ ਗੱਲ ਕਹੀ ਜਾਣੀ ਬਹੁਤ ਗ਼ਲਤ ਤੇ ਹੈਰਾਨੀਜਨਕ ਹੈ। ਉਨ੍ਹਾਂ ਕਿਹਾ ਕਿ ਬਤੌਰ ਐਡੀਸ਼ਨਲ ਮੁੱਖ ਗ੍ਰੰਥੀ ਉਹ ਇਹ ਗੱਲ ਦਾਅਵੇ ਨਾਲ ਕਹਿ ਰਹੇ ਹਨ ਕਿ ਗੰਨਾਂ ਲਗਾਉਣ ਸਬੰਧੀ ਕੋਈ ਪ੍ਰਵਾਨਗੀ ਫ਼ੌਜ ਨੂੰ ਨਹੀਂ ਦਿੱਤੀ ਗਈ।

ਫ਼ੌਜ ਦੇ ਅਧਿਕਾਰੀ ਵੱਲੋਂ ਇਸ ਬਿਆਨ ਦੇ ਸਬੰਧ ਵਿੱਚ (SGPC) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਨਾਲ ਬਲੈਕਆਊਟ ਦੇ ਸਮੇਂ ਲਾਈਟਾਂ ਬੰਦ ਕਰਵਾਉਣ ਸਬੰਧੀ ਸੰਪਰਕ ਕੀਤਾ ਗਿਆ ਸੀ, ਜਿਸ ਸਬੰਧੀ ਪ੍ਰਬੰਧਕੀ ਤੌਰ ਉੱਤੇ ਜ਼ਿੰਮੇਵਾਰੀ ਸਮਝਦਿਆਂ ਅਸੀਂ ਪੂਰਨ ਸਹਿਯੋਗ ਕੀਤਾ ਸੀ। ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਦੇ ਅਧਿਕਾਰੀਆਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਵਾਈ ਸੁਰੱਖਿਆ ਗੰਨਾਂ ਲਗਾਉਣ ਸਬੰਧੀ ਕਿਸੇ ਕਿਸਮ ਦਾ ਸੰਪਰਕ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦਾ ਪਾਲਣ ਕਰਨ ਲਈ ਐਡੀਸ਼ਨਲ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨਾਲ ਸਲਾਹ ਕਰਕੇ ਬਾਹਰੀ ਲਾਈਟਾਂ ਹੀ ਬੰਦ ਕਰਵਾਈਆਂ ਗਈਆਂ ਸਨ। ਐਡਵੋਕੇਟ ਧਾਮੀ ਨੇ ਕਿਹਾ ਕਿ ਬਲੈਕਆਊਟ ਦੌਰਾਨ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਤੇ ਸੇਵਾ ਕਰਨ ਪੁੱਜਦੀ ਰਹੀ ਹੈ ਅਤੇ ਜੇਕਰ ਗੰਨਾਂ ਲਗਾਉਣ ਜਿਹੀ ਕੋਈ ਘਟਨਾ ਵਾਪਰੀ ਹੁੰਦੀ ਤਾਂ ਸੰਗਤ ਨੇ ਵੀ ਇਸ ਨੂੰ ਜ਼ਰੂਰ ਦੇਖਿਆ ਅਤੇ ਨੋਟਿਸ ਕੀਤਾ ਹੁੰਦਾ। ਉਨ੍ਹਾਂ ਕਿਹਾ ਕਿ ਫੌਜ ਦੇ ਇੱਕ ਅਧਿਕਾਰੀ ਵੱਲੋਂ ਅਜਿਹੀ ਗੱਲ ਨੂੰ ਅੱਗੇ ਵਧਾਉਣਾ ਹੈਰਾਨੀਜਨਕ ਹੈ। ਉਨ੍ਹਾਂ ਕਿਹਾ ਭਾਰਤ ਸਰਕਾਰ ਨੂੰ ਇਹ ਗੱਲ ਸਪੱਸ਼ਟ ਕਰਨੀ ਚਾਹੀਦੀ ਹੈ ਕਿ ਅਜਿਹੇ ਬਿਆਨ ਫੌਜ ਦੇ ਅਧਿਕਾਰੀਆਂ ਵੱਲੋਂ ਕਿਉਂ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਬਣੇ ਤਣਾਅਪੂਰਨ ਹਾਲਾਤ ਵਿੱਚ ਦੇਸ਼ ਅਤੇ ਫੌਜ ਵੱਲੋਂ ਨਿਭਾਈ ਭੂਮਿਕਾ ਸ਼ਲਾਘਾਯੋਗ ਹੈ ਪਰੰਤੂ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਬਾਰੇ ਕਈ ਦਿਨਾਂ ਬਾਅਦ ਅਜਿਹੀ ਗਲਤ ਗੱਲ ਫੈਲਾਉਣੀ ਹੈਰਾਨੀਜਨਕ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹੋਣ ਵਜੋਂ ਐਡਵੋਕੇਟ ਧਾਮੀ ਨੇ ਸਪੱਸ਼ਟ ਕੀਤਾ ਕਿ ਗੰਨਾਂ ਲਗਾਉਣ ਜਿਹੀ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵੀ ਸਪੱਸ਼ਟ ਕੀਤਾ ਕਿ ਭਾਵੇਂ ਕਿ ਜਦੋਂ ਬੀਤੇ ਦਿਨੀਂ ਫ਼ੌਜ ਦੀ ਕਾਰਵਾਈ ਚੱਲ ਰਹੀ ਸੀ, ਉਹ ਉਸ ਸਮੇਂ ਵਿਦੇਸ਼ ਦੌਰੇ ਉੱਤੇ ਸਨ, ਪਰੰਤੂ ਇਸ ਦੌਰਾਨ ਉਨ੍ਹਾਂ ਨਾਲ ਗੰਨਾਂ ਲਗਾਉਣ ਸਬੰਧੀ ਕੋਈ ਗੱਲਬਾਤ ਨਹੀਂ ਹੋਈ ਅਤੇ ਨਾ ਹੀ ਅਜਿਹੀ ਕੋਈ ਗੱਲ ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਹੈ। ਗਿਆਨੀ ਰਘਬੀਰ ਸਿੰਘ ਨੇ ਫੌਜ ਦੇ ਅਧਿਕਾਰੀ ਵੱਲੋਂ ਬਿਆਨਬਾਜ਼ੀ ਨੂੰ ਹੈਰਾਨੀਜਨਕ ਦੱਸਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSGPCtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

by Ankit
June 15, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

by Jaspreet Kaur
June 15, 2026
0

'ਕਾਕਰੋਚ ਜਨਤਾ ਪਾਰਟੀ' ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ! - ਅਣਪਛਾਤੇ ਨੌਜਵਾਨ ਨੇ ਮਾਰਿਆ ਥੱਪੜ ਰਾਜਸਥਾਨ, 15 ਜੂਨ 2026 (ਵਿਸ਼ਵ...

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

by Ankit
June 15, 2026
0

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ ਡਿਪਟੀ ਚੋਣ ਕਮਿਸ਼ਨਰ ਨੇ ਪੰਜਾਬ...

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

by Jaspreet Kaur
June 15, 2026
0

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ) – ਕੇਂਦਰੀ ਰਾਜ ਮੰਤਰੀ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

by Ankit
June 15, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ...

Most Popular

ਪੰਜਾਬ ’ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਪੰਜਾਬ ’ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

by Navjot
2 weeks ago
0

ਪੰਜਾਬ ’ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ ਚੰਡੀਗੜ੍ਹ, 1ਜੂਨ (ਵਿਸ਼ਵ ਵਾਰਤਾ) ਸੂਬੇ ਵਿੱਚ ਅੱਜ ਯਾਨਿ 1 ਜੂਨ ਤੋਂ ਝੋਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 