SGPC ਨੇ ਨਗਰ ਨਿਗਮ ਚੋਣਾਂ ਦੀ ਤਰੀਕ ਬਦਲਣ ਦੀ ਕੀਤੀ ਮੰਗ
ਸੁਣੋ, ਨਗਰ ਨਿਗਮ ਚੋਣਾਂ ਦੀ ਤਰੀਕ ਨੂੰ ਲੈਕੇ ਕੀ ਬੋਲੇ SGPC ਪ੍ਰਧਾਨ ਐਡਵੋਕੇਟ ਧਾਮੀ
ਚੰਡੀਗੜ੍ਹ, 9ਦਸੰਬਰ(ਵਿਸ਼ਵ ਵਾਰਤਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਵੱਲੋਂ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ 21 ਦਸੰਬਰ ਨੂੰ ਕਰਵਾਏ ਜਾਣ ਦਾ ਐਲਾਨ ਕੀਤੇ ਜਾਣ ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਹਨਾਂ ਨੇ ਨਗਰ ਨਿਗਮ ਚੋਣਾਂ ਦੀ ਤਰੀਕ ਬਦਲਣ ਦੀ ਵੀ ਮੰਗ ਕੀਤੀ ਹੈ।
ਐਡਵੋਕੇਟ ਧਾਮੀ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਕਿਹਾ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਦੀ ਤਰੀਕ ਬਦਲ ਕੇ ਜਨਵਰੀ 2025 ਵਿਚ ਨਿਰਧਾਰਤ ਕੀਤੀ ਜਾਵੇ। ਜੇਕਰ ਇਹ ਚੋਣਾਂ ਦਸੰਬਰ ਵਿੱਚ ਹੁੰਦੀਆਂ ਹਨ ਤਾਂ ਇਹ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਨਿਰਾਦਰ ਹੋਵੇਗਾ।
ਧਾਮੀ ਨੇ ਕਿਹਾ ਕਿ ਦਸੰਬਰ ਮਹੀਨਾ ਸਿੱਖ ਇਤਿਹਾਸ ਅੰਦਰ ਵੱਡੀ ਮਹੱਤਤਾ ਰੱਖਦਾ ਹੈ, ਕਿਉਂਕਿ ਇਨ੍ਹਾਂ ਦਿਨਾਂ ਵਿਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਪਿਆਰੇ ਸਿੱਖਾਂ ਦੀਆਂ ਸ਼ਹਾਦਤਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਤਿਹਾਸਕ ਦਿਹਾੜਿਆਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਚੋਣਾਂ ਜਨਵਰੀ ਵਿੱਚ ਕਰਵਾਏ ਜਾਣ ਲਈ ਪਹਿਲਾਂ ਹੀ ਪੱਤਰ ਲਿਖਿਆ ਗਿਆ ਸੀ, ਪ੍ਰੰਤੂ ਦੁੱਖ ਦੀ ਗੱਲ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਦਰਕਿਨਾਰ ਕਰਕੇ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ PUNJAB ਚੋਣ ਕਮਿਸ਼ਨ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਨਗਰ ਨਿਗਮ ਚੋਣਾਂ ਲਈ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਨਗਰ ਨਿਗਮ ਚੋਣਾਂ ਲਈ ਤਰੀਕਾਂ ਦਾ ਐਲਾਨ ਕੀਤਾ ਹੈ। ਉਹਨਾਂ ਨੇ ਦੱਸਿਆ ਕਿ ਪੰਜਾਬ ਵਿੱਚ ਚੋਣਾਂ 21 ਦਸੰਬਰ ਨੂੰ ਹੋਣਗੀਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
Breaking News : PUNJAB ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਚੋਣਾਂ ਲਈ ਤਰੀਕਾਂ ਦਾ ਐਲਾਨ