• Latest
  • Trending
ਸ਼ਹੀਦੀ ਸਭਾ: Fatehgarh Sahib ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਦੀ ਸਹੂਲਤ ਲਈ 20 ਪਾਰਕਿੰਗ ਥਾਂਵਾਂ ਤੇ 100 ਸ਼ਟਲ ਬੱਸਾਂ ਦੀ ਵਿਵਸਥਾ

ਸ਼ਹੀਦੀ ਸਭਾ: Fatehgarh Sahib ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਦੀ ਸਹੂਲਤ ਲਈ 20 ਪਾਰਕਿੰਗ ਥਾਂਵਾਂ ਤੇ 100 ਸ਼ਟਲ ਬੱਸਾਂ ਦੀ ਵਿਵਸਥਾ

2 years ago
FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ

FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ

54 minutes ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

55 minutes ago
‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

2 hours ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

2 hours ago
ਫਿਲਮ ‘Sigma’ ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼

ਫਿਲਮ ‘Sigma’ ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼

2 hours ago
ਭਾਰਤ ਨੇ ਇੰਡੋਨੇਸ਼ੀਆ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ ‘ਤੇ ਕੀਤਾ ਸੋਗ ਪ੍ਰਗਟ ; ਹਰ ਸੰਭਵ ਸਹਾਇਤਾ ਦੀ ਕੀਤੀ ਪੇਸ਼ਕਸ਼

ਭਾਰਤ ਨੇ ਇੰਡੋਨੇਸ਼ੀਆ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ ‘ਤੇ ਕੀਤਾ ਸੋਗ ਪ੍ਰਗਟ ; ਹਰ ਸੰਭਵ ਸਹਾਇਤਾ ਦੀ ਕੀਤੀ ਪੇਸ਼ਕਸ਼

2 hours ago
ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ 

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ 

2 hours ago
ਭਾਰਤੀ ਗ੍ਰੈਂਡਮਾਸਟਰ ਆਰ ਪ੍ਰਗਿਆਨੰਧਾ ਪਹੁੰਚਿਆ Grand Chess Tour ਦੇ ਫਾਈਨਲ ‘ਚ

ਭਾਰਤੀ ਗ੍ਰੈਂਡਮਾਸਟਰ ਆਰ ਪ੍ਰਗਿਆਨੰਧਾ ਪਹੁੰਚਿਆ Grand Chess Tour ਦੇ ਫਾਈਨਲ ‘ਚ

3 hours ago
ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

3 hours ago
WHO ਨੇ ਕਾਂਗੋ ਨੂੰ ਇਬੋਲਾ ਮਹਾਂਮਾਰੀ ਦੇ ਹੋਰ ਫੈਲਣ ਦੀ ਦਿੱਤੀ ਚੇਤਾਵਨੀ

WHO ਨੇ ਕਾਂਗੋ ਨੂੰ ਇਬੋਲਾ ਮਹਾਂਮਾਰੀ ਦੇ ਹੋਰ ਫੈਲਣ ਦੀ ਦਿੱਤੀ ਚੇਤਾਵਨੀ

3 hours ago
ਕੋਲੰਬੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 300 ਤੋਂ ਪਾਰ

ਕੋਲੰਬੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 300 ਤੋਂ ਪਾਰ

3 hours ago
ਭਾਰਤੀ ਨਿਰਯਾਤਕ ਉੱਭਰ ਰਹੇ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ

ਭਾਰਤੀ ਨਿਰਯਾਤਕ ਉੱਭਰ ਰਹੇ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ

3 hours ago
Hindi News
English News
Wednesday, August 19, 2026
No Result
View All Result
32 °c
Chandigarh
30 ° Thu
30 ° Fri
31 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼ਹੀਦੀ ਸਭਾ: Fatehgarh Sahib ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਦੀ ਸਹੂਲਤ ਲਈ 20 ਪਾਰਕਿੰਗ ਥਾਂਵਾਂ ਤੇ 100 ਸ਼ਟਲ ਬੱਸਾਂ ਦੀ ਵਿਵਸਥਾ

December 23, 2024
in ਖਬਰਾਂ, ਪੰਜਾਬ, ਫ਼ਤਿਹਗੜ੍ਹ ਸਾਹਿਬ
ਸ਼ਹੀਦੀ ਸਭਾ: Fatehgarh Sahib ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਦੀ ਸਹੂਲਤ ਲਈ 20 ਪਾਰਕਿੰਗ ਥਾਂਵਾਂ ਤੇ 100 ਸ਼ਟਲ ਬੱਸਾਂ ਦੀ ਵਿਵਸਥਾ

ਸ਼ਹੀਦੀ ਸਭਾ: Fatehgarh Sahib ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਦੀ ਸਹੂਲਤ ਲਈ 20 ਪਾਰਕਿੰਗ ਥਾਂਵਾਂ ਤੇ 100 ਸ਼ਟਲ ਬੱਸਾਂ ਦੀ ਵਿਵਸਥਾ
– ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸ਼ਹੀਦੀ ਸਭਾ ਤੋਂ ਪਹਿਲਾਂ ਫ਼ਤਹਿਗੜ੍ਹ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
– ਟਰੈਫਿਕ ਅਤੇ ਪਾਰਕਿੰਗ ਪ੍ਰਬੰਧਾਂ ਦੀ ਨਿਗਰਾਨੀ ਕਰਨ ਲਈ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
– ਸ਼ਹੀਦੀ ਸਭਾ ਦੇ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਤਾਇਨਾਤ ਪੁਲਿਸ ਬਲ ਨੂੰ ਦਿੱਤੀਆਂ ਹਦਾਇਤਾਂ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 23 ਦਸੰਬਰ (ਵਿਸ਼ਵ ਵਾਰਤਾ):- ਸ਼ਹੀਦੀ ਸਭਾ ਤੋਂ ਪਹਿਲਾਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਫ਼ਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ ਅਤੇ ਜ਼ਿਲ੍ਹੇ ਵਿੱਚ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਦੱਸਣਯੋਗ ਹੈ ਕਿ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਮਾਗਮ 25 ਦਸੰਬਰ ਤੋਂ 27 ਦਸੰਬਰ, 2024 ਤੱਕ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ।
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਡੀਆਈਜੀ ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਐਸਐਸਪੀ ਫ਼ਤਹਿਗੜ੍ਹ ਸਾਹਿਬ ਡਾ. ਰਵਜੋਤ ਗਰੇਵਾਲ ਨਾਲ ਸ਼ਹੀਦੀ ਸਭਾ ਦੇ ਸਮਾਗਮ ਵਾਲੇ ਸਥਾਨ ਦੇ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਤਾਇਨਾਤ ਸਾਰੇ ਡੀਐਸਪੀ ਅਤੇ ਐਸਪੀ ਰੈਂਕ ਦੇ ਅਧਿਕਾਰੀਆਂ ਅਤੇ 3200 ਪੁਲਿਸ ਬਲ ਨਾਲ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਸੰਗਤਾਂ ਨਾਲ ਨਿਮਰਤਾ ਨਾਲ ਵਿਵਹਾਰ ਕਰਨ ਅਤੇ ਇਸ ਨੂੰ ਸਫ਼ਲ ਬਣਾਉਣ ਲਈ ਪੂਰੀ ਲਗਨ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ।
ਉਨ੍ਹਾਂ ਸਾਰੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਸਾਲ ਸ਼ਹੀਦੀ ਸਭਾ ਨੂੰ ਸ਼ਾਂਤਮਈ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਕਈ ਨਵੇਂ ਉਪਰਾਲੇ ਕੀਤੇ ਗਏ ਹਨ ਤਾਂ ਜੋ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਨ ਸਮੇਂ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਕੁੱਲ 20 ਪਾਰਕਿੰਗ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਪਾਰਕਿੰਗ ਏਰੀਆ ਅਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚਕਾਰ ਸ਼ਟਲ ਬੱਸ ਸੇਵਾ ਵਧਾ ਕੇ 100 ਬੱਸਾਂ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਸ਼ਹਿਰ ਨੂੰ ਇੱਕ ਤਰਫਾ ਆਵਾਜਾਈ ਮਾਰਗ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਸੁਰੱਖਿਆ ਵਿਵਸਥਾ ਲਈ ਪੂਰੇ ਇਲਾਕੇ ਨੂੰ ਪੰਜ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਇੱਕ ਵਿਸ਼ੇਸ਼ ਰੂਟ ਨੂੰ ਐਮਰਜੈਂਸੀ ਕੇਸ ਵਿੱਚ ਵੀਆਈਪੀ ਰੂਟ ਵਜੋਂ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ), ਖਾਲਸਾ ਏਡ, ਨੈਸ਼ਨਲ ਕੈਡੇਟ ਕੋਰਪਸ (ਐਨ.ਸੀ.ਸੀ.) ਅਤੇ ਹੋਰ ਐਨ.ਜੀ.ਓਜ਼. ਵਲੰਟੀਅਰ ਦੀਆਂ ਵੀ ਸੇਵਾਵਾਂ ਲਈਆਂ ਜਾ ਰਹੀਆਂ ਹਨ।
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਟ੍ਰੈਫਿਕ ਅਤੇ ਪਾਰਕਿੰਗ ਵਿਵਸਥਾ ‘ਤੇ ਨਿਗਾਰਨੀ ਲਈ ਡਰੋਨ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਭਰ ਤੋਂ ਆਉਣ ਵਾਲੀ ਸੰਗਤ ਦੀ ਸਹਾਇਤਾ ਲਈ ਛੇ ਸਹਾਇਤਾ ਕੇਂਦਰ, ਜਿਨ੍ਹਾਂ ਵਿੱਚ ਇੱਕ ਪੁਲਿਸ ਡੈਸਕ, ਸੂਚਨਾ ਡੈਸਕ ਅਤੇ ਮੈਡੀਕਲ ਸਹਾਇਤਾ ਸ਼ਾਮਲ ਹਨ, ਵੀ ਸਥਾਪਤ ਕੀਤੇ ਗਏ ਹਨ।

Tags: Breaking news in PunjabiFATEHGARH SAHIBLatest Punjab newsLatest Punjab news in PunjabiPUNJABpunjab newstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ

FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ

by Navjot
August 19, 2026
0

FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ)  ਯੂਐਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ...

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

by Ankit
August 19, 2026
0

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ...

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

by Navjot
August 19, 2026
0

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ ਸੀਰੀਜ਼ ‘ਚ ਭੁਵਨ ਬਾਮ, ਰੋਹਿਤ ਸਰਾਫ, ਪ੍ਰਤਿਭਾ ਰਾਂਤਾ ਅਤੇ ਗੁਰਫਤੇਹ...

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

by Navjot
August 19, 2026
0

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ

FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ

by Navjot
August 19, 2026
0

FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ)  ਯੂਐਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ...

Most Popular

Ram Mandir ਚੜ੍ਹਾਵਾ ਚੋਰੀ ਮਾਮਲਾ: ਨਵੀਂ SIT ਦਾ ਗਠਨ

Ram Mandir ਚੜ੍ਹਾਵਾ ਚੋਰੀ ਮਾਮਲਾ: ਨਵੀਂ SIT ਦਾ ਗਠਨ

by Ranjit Singh
3 weeks ago
0

Ram Mandir ਚੜ੍ਹਾਵਾ ਚੋਰੀ ਮਾਮਲਾ: ਨਵੀਂ SIT ਦਾ ਗਠਨ ਨਵੀਂ ਦਿੱਲੀ, 26 ਜੁਲਾਈ (ਵਿਸ਼ਵ ਵਾਰਤਾ): ਉੱਤਰ ਪ੍ਰਦੇਸ਼ ਸਰਕਾਰ ਨੇ ਅਯੁੱਧਿਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 