Shambhu Border ਤੋਂ ਵੱਡੀ ਖ਼ਬਰ : ਹਰਿਆਣਾ ਪੁਲਿਸ ਤੇ ਕਿਸਾਨ ਆਹਮੋ-ਸਾਹਮਣੇ
ਕਿਸਾਨਾਂ ‘ਤੇ ਦਾਗੇ ਹੰਝੂ ਗੈਸ ਦੇ ਗੋਲੇ
ਚੰਡੀਗੜ੍ਹ, 6ਦਸੰਬਰ(ਵਿਸ਼ਵ ਵਾਰਤਾ) ਹਰਿਆਣਾ ਪੁਲਿਸ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਲਗਾਤਾਰ ਯਤਨ ਕਰਦੀ ਨਜ਼ਰ ਆ ਰਹੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ‘ਤੇ ਹੰਝੂ ਗੈਸ ਦੇ ਗੋਲੇ ਦਾਗੇ ਗਏ ਹਨ ਜਿਸ ਕਾਰਨ ਕਈ ਕਿਸਾਨ ਪ੍ਰਭਾਵਿਤ ਹੋਏ।ਇਸ ਦੌਰਾਨ ਇੱਕ ਕਿਸਾਨ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਕਿਸਾਨ ਥੋੜ੍ਹਾ ਪਿੱਛੇ ਹਟ ਗਏ ਹਨ।
ਦੱਸ ਦਈਏ ਕਿ ਇਸ ਤੋਂ ਪਹਿਲਾ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਸਪਰੇ ਦਾ ਇਸਤੇਮਾਲ ਵੀ ਕੀਤਾ । ਇਨ੍ਹਾਂ ਹੀ ਨਹੀਂ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਵੱਲੋਂ ਲੋਹੇ ਦੀਆਂ ਕਿਲਾਂ ਵੀ ਲਗਾਈਆਂ ਗਈਆਂ ਹਨ। ਇਹ ਮੇਖਾਂ ਸੀਮਿੰਟ ਵਿੱਚ ਦੱਬੀਆਂ ਹੋਈਆਂ ਹਨ ਤਾਂ ਜੋ ਵਾਹਨ ਅੱਗੇ ਨਾ ਜਾ ਸਕਣ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/