ਵੱਡੀ ਖਬਰ: Shambhu Border ‘ਤੇ ਕਿਸਾਨ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
ਗੰਭੀਰ ਹਾਲਤ ਦੇ ਚਲਦਿਆ ਰਾਜਿੰਦਰ ਹਸਪਤਾਲ ਪਟਿਆਲਾ ਕੀਤਾ ਰੈਫਰ
ਚੰਡੀਗੜ੍ਹ : ਸ਼ੰਭੂ ਬਾਰਡਰ (Shambhu Border) ‘ਤੇ ਸ਼ਨੀਵਾਰ ਨੂੰ ਇਕ ਕਿਸਾਨ ਨੇ ਖੌਫਨਾਕ ਕਦਮ ਚੁੱਕਿਆ। ਉਸਨੇ ਸਲਫਾਸ ਨਿਗਲ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ। ਕਿਸਾਨ ਆਗੂ ਹਸਪਤਾਲ ਪਹੁੰਚ ਰਹੇ ਹਨ। ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਡਾਕਟਰਾਂ ਵੱਲੋਂ ਉਸਨੂੰ ਰਾਜਿੰਦਰ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕ ਕਿਸਾਨ ਦੀ ਪਛਾਣ ਜੋਧ ਸਿੰਘ ਵਾਸੀ ਖੰਨਾ, ਲੁਧਿਆਣਾ ਵਜੋਂ ਹੋਈ ਹੈ।
ਦੱਸ ਦਈਏ ਕਿ ਕਿਸਾਨ ਅੱਜ ਦੁਪਹਿਰ 12 ਵਜੇ ਦਿੱਲੀ ਲਈ ਰਵਾਨਾ ਹੋਏ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਘੱਗਰ ਨਦੀ ‘ਤੇ ਬਣੇ ਪੁਲ ‘ਤੇ ਰੋਕ ਲਿਆ। ਪੁਲੀਸ ਨਾਲ ਬਹਿਸ ਮਗਰੋਂ ਕਿਸਾਨਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਅੱਥਰੂ ਗੈਸ ਅਤੇ ਵਾਟਰ ਕੈਨਨ ਦੀ ਵਰਤੋਂ ਕੀਤੀ। ਜਿਸ ਵਿੱਚ ਕਈ ਕਿਸਾਨ ਜ਼ਖਮੀ ਹੋ ਗਏ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/